ਅਜਨਾਲਾ ਵਿਖੇ ਕਿਸਾਨ ਮੇਲਾ 11 ਅਪ੍ਰੈਲ ਨੂੰ : ਡਾ. ਦਲਬੀਰ ਸਿੰਘ

0
20

(ਅਜਨਾਲਾ) : ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਦੀ ਬਿਜਾਈ ਕਰਨ ਸੰਬੰਧੀ ਜਾਣਕਾਰੀ ਦੇਣ ਲਈ 11 ਅਪ੍ਰੈਲ ਬੁੱਧਵਾਰ ਨੂੰ ਅਜਨਾਲਾ ਦੀ ਮੁੱਖ ਅਨਾਜ ਮੰਡੀ ਵਿਖੇ ਜ਼ਿਲਾ ਪੱਧਰ ਦਾ ਕਿਸਾਨ ਮੇਲਾ ਲਗਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਜ਼ਿਲਾ ਅੰਮ੍ਰਿਤਸਰ ਦੇ ਮੁੱਖ ਖੇਤੀਬਾੜੀ ਅਫਸਰ ਡਾ. ਦਲਬੀਰ ਸਿੰਘ ਸੰਧੂ ਨੇ ਸਥਾਨਕ ਸ਼ਹਿਰ ‘ਚ ਖੇਤੀਬਾੜੀ ਦਫਤਰ ਵਿਖੇ ਕਿਸਾਨ ਮੇਲੇ ਦੀਆਂ ਤਿਆਰੀਆਂ ਸੰਬੰਧੀ ਅਧਿਕਾਰੀਆਂ ਅਤੇ ਕਿਸਾਨਾਂ ਤੋਂ ਇਲਾਵਾ ਖਾਦ ਦਵਾਈ ਡੀਲਰਾਂ ਨਾਲ ਕੀਤੀ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਲਗਾਏ ਜਾ ਰਹੇ ਇਸ ਮੇਲੇ ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰ ਕਿਸਾਨਾਂ ਨੂੰ ਸਾਉਣੀ ਦੀ ਫਸਲ ਦੀ ਕਾਸ਼ਤ ਕਰਨ ਸੰਬੰਧੀ ਤਕਨੀਕੀ ਜਾਣਕਾਰੀ ਦੇਣਗੇ ਅਤੇ ਇਸ ਮੌਕੇ ਆਧੁਨਿਕ ਖੇਤੀ ਮਸ਼ੀਨਾਂ, ਸੁਧਰੇ ਬੀਜ਼ ਅਤੇ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਸੰਬੰਧੀ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ। ਡਾ. ਛੀਨਾਂ ਨੇ ਦੱਸਿਆ ਕਿ ਮੇਲੇ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਕਮਲਦੀਪ ਸਿੰਘ ਸੰਘਾ ਕਰਨਗੇ। ਇਸ ਮੌਕੇ ਡਾ. ਮਸਤਿੰਦਰ ਸਿੰਘ, ਡਾ. ਜਤਿੰਦਰ ਸਿੰਘ, ਡਾ. ਚਰਨਜੀਵ ਲਾਲ ਸ਼ਰਮਾਂ, ਦਿਲਬਾਗ ਸਿੰਘ ਸੋਹਲ, ਗੁਰਵਿੰਦਰ ਸਿੰਘ ਸੰਧੂ, ਹਰਮਨਦੀਪ ਕੌਰ, ਪ੍ਰਭਜੋਤ ਕੌਰ, ਨਵਚੰਦ ਸਿੰਘ ਹਰੜ, ਹਰਜੀਤ ਸਿੰਘ ਢਿੱਲੋਂ, ਲਖਵਿੰਦਰ ਸਿੰਘ ਵੰਝਾਂਵਾਲਾ ਅਤੇ ਸੁਰਿੰਦਰ ਬੱਬੂ ਮਹਾਜਨ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here