

ਅੰਮ੍ਰਿਤਸਰ (ਸਾਰਾ ਯਹਾ) : ਇੱਥੋਂ ਦੇ ਨਰੈਣਗੜ੍ਹ ਇਲਾਕੇ ਦੀ ਜਿੰਮ ਬਾਹਰ ਅਣਪਛਾਤੇ ਲੋਕਾਂ ਨੇ ਗੋਲੀਆਂ ਚਲਾ ਕੇ ਦੋ ਜਣਿਆਂ ਨੂੰ ਜ਼ਖ਼ਮੀ ਕਰ ਦਿੱਤਾ। ਜ਼ਖ਼ਮੀਆਂ ਵਿੱਚ ਰੋਜ਼ਾਨਾ ਅਜੀਤ ਅਖ਼ਬਾਰ ਦਾ ਪੱਤਰਕਾਰ ਮਹਿਤਾਬ ਸਿੰਘ ਪੰਨੂ ਸ਼ਾਮਲ ਹੈ।
ਜਿੰਮ ਹੈਂਗਓਵਰ ਦੇ ਮਾਲਕ ਮਨਜਿੰਦਰ ਸਿੰਘ ਮੁਤਾਬਕ ਇਹ ਘਟਨਾ ਸਾਢੇ ਚਾਰ ਵਜੇ ਦੇ ਕਰੀਬ ਵਾਪਰੀ ਜਦੋਂ ਮਹਿਤਾਬ ਸਿੰਘ ਜ਼ਿੰਮ ਅੰਦਰ ਦਾਖਲ ਹੋਇਆ। ਅਚਾਨਕ ਤਿੰਨ-ਚਾਰ ਹਥਿਆਰਬੰਦ ਨੌਜਵਾਨਾਂ ਨੇ ਉਸ ਉੱਪਰ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਤੇਜ਼ਧਾਰ ਹਥਿਆਰ ਨਾਲ ਵਾਰ ਕੀਤੇ।
ਇਸ ਉਪਰੰਤ ਉਨ੍ਹਾਂ ਵਿੱਚੋਂ ਦੋ ਨੌਜਵਾਨਾਂ ਨੇ ਮਹਿਤਾਬ ਪੰਨੂ ਉੱਪਰ ਗੋਲੀ ਚਲਾ ਦਿੱਤੀ। ਇਸ ਕਾਰਨ ਮਹਿਤਾਬ ਦੀ ਲੱਤ ‘ਤੇ ਤਿੰਨ ਤੋਂ ਚਾਰ ਗੋਲੀਆਂ ਵੱਜਣ ਦੀ ਖ਼ਬਰ ਹੈ। ਉਸ ਉਪਰ ਤਲਵਾਰ ਨਾਲ ਵੀ ਹਮਲਾ ਕੀਤਾ ਗਿਆ। ਗੰਭੀਰ ਹਾਲਤ ਵਿੱਚ ਮਹਿਤਾਬ ਨੂੰ ਅੰਮ੍ਰਿਤਸਰ ਦੇ ਅਮਨਦੀਪ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਫਿਲਹਾਲ ਕੋਈ ਵੀ ਪੁਲਿਸ ਅਧਿਕਾਰੀ ਜਾਂ ਜਿੰਮ ਮਾਲਕ ਇਸ ਮਾਮਲੇ ਬਾਰੇ ਜਾਣਕਾਰੀ ਦੇਣ ਨੂੰ ਤਿਆਰ ਨਹੀਂ। ਥਾਣਾ ਛੇਹਰਟਾ ਦੀ ਪੁਲਿਸ ਨੇ ਉੱਚ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਹੌਲ ਬਣਿਆ ਹੋਇਆ ਹੈ।
EDITED BY : SARA YAHA | | Last Updated :6:30 pm 2 AUGUST 2018























