ਮਾਨਸਾ 25 ਫਰਵਰੀ (ਬਪਸ):ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਝੁਨੀਰ ਦੇ ਸਮੂਹ ਅਧਿਆਪਕਾਂ ਵੱਲੋਂ ਆਪਣੀ ਨੌਕਰੀ ਦੌਰਾਨ ਸੇਵਾ ਕਾਲ ਵਿੱਚ ਵਾਧਾ ਨਾ ਲੈਣ ਦਾ ਪ੍ਰਣ ਲਿਆ। ਜਾਣਕਾਰੀ ਦਿੰਦਿਆਂ ਸਕੂਲ ਦੇ ਪਿ੍ੰਸੀਪਲ ਹਰਦੇਵ ਸਿੰਘ ਨੇ ਦੱਸਿਆ ਕਿ ਵਧ ਰਹੀ ਬੇਰੁਜ਼ਗਾਰੀ ਨੂੰ ਮੁੱਖ ਰੱਖਦਿਆਂ ਸਕੂਲ ਦੇ ਸਮੂਹ ਸਟਾਫ਼ ਅਧਿਆਪਕਾਂ ਨੇ ਸਵੇਰ ਦੀ ਸਭਾ ਵਿੱਚ ਇਹ ਪ੍ਰਣ ਲਿਆ ਕਿ ਉਹ ਆਪਣੀ ਡਿਊਟੀ ਦੌਰਾਨ ਸੇਵਾ ਕਾਲ ਵਿੱਚ 58 ਸਾਲ ਦੀ ਉਮਰ ਤੋਂ ਬਾਅਦ ਵਾਧਾ ਨਹੀਂ ਲੈਣਗੇ।ਉਨਾਂ ਦੱਸਿਆ ਕਿ ਉਹ ਆਪਣੀ ਉਮਰ ਹੱਦ ਪੂਰੀ ਹੁੰਦਿਆਂ ਹੀ ਆਪਣੀ ਡਿਊਟੀ ਤੋਂ ਸੇਵਾ ਮੁਕਤ ਹੋ ਜਾਣਗੇ ਤਾਂ ਕਿ ਦੂਸਰੇ ਬੇਰੁਜ਼ਗਾਰ ਲੜਕੇ ਲੜਕੀਆਂ ਨੂੰ ਨੌਕਰੀ ਕਰਨ ਦਾ ਮੌਕਾ ਮਿਲ ਸਕੇ। ਪ੍ਰਿੰਸੀਪਲ ਅਤੇ ਸਮੂਹ ਸਟਾਫ ਵੱਲੋਂ ਲਏ ਗਏ ਇਸ ਫੈਸਲੇ ਦਾ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਆਦਿ ਹਾਜ਼ਰ ਸਨ।