ਅਪਨੀਤ ਰਿਆਤ ਨੇ ਸੰਭਾਲਿਆ ਮਾਨਸਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ

0
10

ਮਾਨਸਾ, 17 ਜੁਲਾਈ (ਬਲਜੀਤ ਸ਼ਰਮਾ ) : 2011 ਬੈਚ ਦੇ ਆਈ.ਏ.ਐਸ. ਅਧਿਕਾਰੀ ਮਿਸ ਅਪਨੀਤ ਰਿਆਤ ਨੇ ਅੱਜ ਮਾਨਸਾ ਦੇ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਜਿਨ੍ਹਾਂ ਨੂੰ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਅੱਜ ਪ੍ਰਬੰਧਕੀ ਕੰਪਲੈਕਸ ਵਿਖੇ ਗਾਰਡ ਆਫ਼ ਆਨਰ ਦਿੱਤਾ ਗਿਆ। ਐਸ.ਡੀ.ਐਮ. ਮਾਨਸਾ ਸ੍ਰੀ ਅਭੀਜੀਤ ਕਪਲਿਸ਼, ਸਹਾਇਕ ਕਮਿਸ਼ਨਰ ਸ੍ਰੀ ਓਮ ਪ੍ਰਕਾਸ਼, ਐਸ.ਪੀ(ਐਚ) ਡਾ. ਸਚਿਨ ਗੁਪਤਾ ਦੁਆਰਾ ਬੁੱਕੇ ਦੇ ਕੇ ਸਵਾਗਤ ਕੀਤਾ ਗਿਆ ਅਤੇ ਜੀ ਆਇਆਂ ਆਖਿਆ।
ਆਪਣਾ ਅਹੁਦਾ ਸੰਭਾਲਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਨੂੰ ਜ਼ਿਲ੍ਹੇ ਅੰਦਰ ਸਾਫ਼-ਸੁਥਰਾ, ਪਾਰਦਰਸ਼ਤਾ ਵਾਲਾ ਪ੍ਰਸਾਸ਼ਨ ਦੇਣਾ ਉਨ੍ਹਾਂ ਦੀ ਪਹਿਲੀ ਤਰਜ਼ੀਹ ਹੋਵੇਗੀ ਅਤੇ ਜ਼ਿਲ੍ਹਾ ਵਾਸੀਆਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦੇ ਹਰ ਸੰਭਵ ਹੱਲ ਕੀਤੇ ਜਾਣਗੇ ਅਤੇ ਜ਼ਿਲ੍ਹੇ ਅੰਦਰ ਚੱਲ ਰਹੀ ਤੰਦਰੁਸਤ ਪੰਜਾਬ ਦੀ ਮੁਹਿੰਮ ਤਹਿਤ ਜਿਲ੍ਹਾ ਵਾਸੀਆਂ ਨੂੰ ਹੋਰ ਜਾਗਰੂਕ ਕੀਤਾ ਜਾਵੇਗਾ। ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਬੋਲਦਿਆਂ ਨਵ ਨਿਯੁਕਤ ਡੀ.ਸੀ. ਨੇ ਕਿਹਾ ਕਿ ਨਸ਼ਿਆਂ ਦੀ ਦਲਦਲ ਵਿਚ ਫਸ ਚੁੱਕੇ ਨੌਜਵਾਨਾਂ ਦਾ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿਚ ਇਲਾਜ ਕਰਵਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਨਸ਼ਾ ਤਸਕਰਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ ਅਤੇ ਨਸ਼ੇ ਦੇ ਸੋਦਾਗਰਾਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਉਪਰੰਤ ਮਾਨਸਾ ਵਿਖੇ ਨਵ-ਨਿਯੁਕਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ/ਕਰਮਚਾਰੀਆਂ ਨਾਲ ਇੱਕ ਮੀਟਿੰਗ ਕੀਤੀ, ਜਿਸ ਦੌਰਾਨ ਉਨ੍ਹਾਂ ਜ਼ਿਲ੍ਹੇ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।


EDITED BY : SARA YAHA | | Last Updated :6:੨5 pm 17 JULY 2018

 

LEAVE A REPLY

Please enter your comment!
Please enter your name here