

ਮਾਨਸਾ 18.08.2025 (ਸਾਰਾ ਯਹਾਂ/ਮੁੱਖ ਸੰਪਾਦਕ): ਸ੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਮਾਨਸਾ ਜੀ ਵੱਲੋਂ ਪ੍ਰੈਸ ਨੋਟ ਜਾਰੀ
ਕਰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਵਿੱਢੀ ਮੁਹਿੰਮ ‘ਯੁੱਧ ਨਸ਼ਿਆ
ਵਿਰੁੱਧ’ ਤਹਿਤ ਸਖਤ ਨੀਤੀ ਅਪਣਾਈ ਗਈ ਹੈ। ਜਿਸਦੀ ਲੜੀ ਵਿੱਚ ਮਾਨਯੋਗ ਡਾਇਰ ੈਕਟਰ ਜਨਰਲ ਪੁਲਿਸ ਪੰਜਾਬ ਸ੍ਰੀ
ਗੌਰਵ ਯਾਦਵ ਆਈ.ਪੀ.ਐਸ ਜੀ ਦੇ ਅਦੇਸਾਂ ਅਨੁਸਾਰ, ਅੱਜ ਜਿਲ੍ਹਾ ਮਾਨਸਾ ਅੰਦਰ ਨਸ਼ਾ ਸਮੱਗਲਰਾਂ ਖਿਲਾਫ ਵੱਡਾ ਐਕਸ਼ਨ
ਲੈਂਦੇ ਹੋਏ ਅਪਰੇਸ਼ਨ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਡਰੱਗ ਹੋਟਸਪੋਟ ਏਰੀਆ ( ਖਾਸ ਕਰਕੇ ਜਿੱਥੇ ਨਸ਼ਾ ਖਰੀਦ ਵੇਚ ਹੁੰਦਾ
ਹੈ ) ਨੂੰ ਘੇਰਾਬੰਦੀ ਕਰਕੇ ਫਅੀਸ਼ ਐਪ ਦੀ ਮੱਦਦ ਨਾਲ ਜਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀਆਂ ਨਸ਼ਾ ਪ੍ਰਭਾਵਿਤ ਏਰੀਆ ਦੀ
ਅਸਰਦਾਰ ਢੰਗ ਨਾਲ ਨਾਕਾ ਬੰਦੀ ਕਰਕੇ ਸਰਚ ਕੀਤੀ ਗਈ ।ਇਸ ਸਰਚ ਅਪਰੇਸ਼ਨ ਦੌਰਾਨ 15 ਪੁਲਿਸ ਪਾਰਟੀਆ ਜਿੰਨਾ
ਵਿਚ 02 ਐਸ.ਪੀ, 07 ਡੀ.ਐਸ.ਪੀ, 12 ਮੁੱਖ ਅਫਸਰਾਨ, ਇੰਚਾਰਜ ਛੀਅ ਸਟਾਫ ਮਾਨਸਾ,ਇੰਚਰਾਜ ਐਟੀਨਰਕੋਟਿਕ ਮਾਨਸਾ
ਦੇ ਕੁੱਲ 408 ਪੁਲਿਸ ਕਰਮਚਾਰੀਆ ਨੇ ਭਾਗ ਲਿਆ।
ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਇਸ ਅਪਰੇਸ਼ਨ
ਦੌਰਾਨ ਜਿਲ੍ਹਾ ਦੇ ਅੰਦਰ 15 ਹੋਟਸਪੋਟ ਏਰੀਆ ਦੀ ਸਰਚ ਕਰਕੇ 104 ਸ਼ੱਕੀ ਵਿਅਕਤੀਆਂ ਅਤੇ 87 ਸ਼ੱਕੀ ਵਹੀਕਲਾਂ ਦੀ
ਚੈਕਿੰਗ਼ ਕੀਤੀ ਗਈ, ਚੈਕਿੰਗ਼ ਦੋਰਾਨ ਜਿੰਨ੍ਹਾ ਵਿੱਚੋ 05 ਵਿਅਕਤੀਆਂ ਨੂੰ ਕਾਬੂ ਕਰਕੇ ਉਹਨਾ ਵਿਰੁੱਧ ਐਨ.ਡੀ.ਪੀ.ਐਸ ਐਕਟ
ਤਹਿਤ 05 ਮੁੱਕਦਮੇ ਦਰਜ ਕਰਕੇ 12 ਗ੍ਰਾਮ ਹੈਰੋਇਨ,119 ਨਸ਼ੀਲੀਆਂ ਗੋਲੀਆਂ ਦੀ ਬਰਾਮਦਗੀ ਕੀਤੀ ਗਈ।ਗ੍ਰਿਫਤਾਰ
ਵਿਅਕਤੀਆਂ ਵਿਰੁੱਧ ਵੱਖ-ਵੱਖ ਥਾਣਿਆਂ ਅੰਦਰ ਮੁਕੱਦਮੇ ਦਰਜ ਕਰਕੇ ਤਫਤੀਸ਼ ਅਮਲ ਵਿੱਚ ਲਿਆਦੀ ਗਈ ਹੈ।ਗ੍ਰਿਫਤਾਰ
ਕੀਤੇ ਵਿਅਕਤੀਆਂ ਦੇ ਬੈਕਵਰਡ ਅਤੇ ਫਾਰਵਰਡ ਲਿੰਕ ਸਨਾਂਖਤ ਕਰਕੇ ਹੋਰ ਬਰਾਮਦਗੀ ਕਰਾਈ ਜਾਵੇਗੀ
ਸ੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਮਾਨਸਾ ਜੀ ਵੱਲੋਂ ਦੱਸਿਆ ਗਿਆ
ਕਿ ਵਿਸੇਸ਼ ਮੁਹਿੰਮ ਆਰੰਭ ਕਰਕੇ ਰੋਜਾਨਾਂ ਹੀ ਗਸ਼ਤਾ, ਨਾਕਾਬੰਦੀਆਂ ਅਤੇ ਸਰਚ ਅਪਰੇਸ਼ਨ ਅਸਰਦਾਰ ਢੰਗ ਨਾਲ ਕਰਕੇ
ਮਾੜੇ ਅਨਸਰਾਂ ਨੂੰ ਕਾਬੂ ਕਰਕੇ, ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਵਿਰੁੱਧ ਮੁਕੱਦਮੇ ਦਰਜ ਕਰਕੇ ਵੱਡੀ ਬਰਾਮਦਗੀ ਕਰਵਾਈ
ਜਾਵੇਗੀ ਇਸ ਤੋ ਇਲਾਵਾ ਸਹਿਰਾਂ/ਪਿੰਡਾਂ ਦੇ ਸਕੂਲ ਵਿੱਚ ਨਸ਼ਿਆ ਸਬੰਧੀ ਸੈਮੀਨਰ ਕਰਕੇ ਨੋਜਵਾਨਾਂ/ਬੱਚਿਆ ਨੂੰ ਨਸ਼ਿਆਂ ਤ ੋ
ਜਾਗਰੂਕ ਕੀਤਾ ਜਾ ਰਿਹਾ ਹੈ।ਮਾਨਸਾ ਪੁਲਿਸ ਵੱਲੋਂ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾਂ ਹੀ ਜਾਰੀ ਰੱਖਿਆ ਜਾ ਰਿਹਾ
ਹੈ।























