ਅਫ਼ਗਾਨਿਸਤਾਨ ਹਮਲੇ ‘ਚ ਮਾਰੇ ਸਿੱਖਾਂ ਦੀਆਂ ਅਸਥੀਆਂ ਭਾਰਤ ਪੁੱਜੀਆਂ

0
1

ਨਵੀਂ ਦਿੱਲੀ (ਸਾਰਾ ਯਹਾ) : ਬੀਤੇ ਦਿਨੀਂ ਅਫਗਾਨਿਸਤਾਨ ‘ਚ ਹੋਏ ਆਤਮਘਾਤੀ ਹਮਲੇ ‘ਚ ਮਾਰੇ ਗਏ 12 ਸਿੱਖ ਤੇ ਇੱਕ ਹਿੰਦੂ ਦੀਆਂ ਅਸਥੀਆਂ ਕੀਰਤਪੁਰ ਸਾਹਿਬ ਜਲਪ੍ਰਵਾਹ ਕਰਨ ਲਈ ਅੱਜ ਦਿੱਲੀ ਲਿਆਂਦੀਆਂ ਗਈਆਂ। ਦੋ ਦਿਨਾਂ ਬਾਅਦ ਅਸਥੀਆਂ ਨੂੰ ਕੀਰਤਪੁਰ ਸਾਹਿਬ ਵਿਖੇ ਜਲਪ੍ਰਵਾਹ ਕੀਤਾ ਜਾਵੇਗਾ। ਇਸ ਦੇ ਨਾਲ ਹੀ ਹਮਲੇ ‘ਚ ਜ਼ਖਮੀ ਹੋਏ 6 ਸਿੱਖ ਵੀ ਦਿੱਲੀ ਦੇ ਏਮਜ਼ ‘ਚ ਇਲਾਜ ਕਰਵਾਉਣ ਲਈ ਦਿੱਲੀ ਪਹੁੰਚੇ।

ਅੱਜ ਇੰਦਰਾ ਗਾਂਧੀ ਅੰਤਰ-ਰਾਸ਼ਟਰੀ ਹਵਾਈ ਅੱਡੇ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ।

ਦੱਸ ਦੇਈਏ ਕਿ 1 ਜੁਲਾਈ, 2018 ਨੂੰ ਅਫਗਾਨਿਸਤਾਨ ਦੇ ਜਲਾਲਾਬਾਦ ਸ਼ਹਿਰ ‘ਚ ਰਾਸ਼ਟਰਪਤੀ ਨੂੰ ਮਿਲਣ ਜਾ ਰਹੇ ਸਿੱਖਾਂ ਨੂੰ ਆਤਮਘਾਤੀ ਹਮਲੇ ਦਾ ਸ਼ਿਕਾਰ ਬਣਾਇਆ ਗਿਆ ਸੀ।

ਪੱਤਰਕਾਰਾਂ ਨਾਲ ਗੱਲ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਜ਼ਖਮੀ ਹੋਏ ਸਿੱਖਾਂ ਦੇ ਇਲਾਜ ਲਈ ਕੇਂਦਰੀ ਵਿਦੇਸ਼ ਮੰਤਰਾਲੇ ਨਾਲ ਗੱਲਬਾਤ ਕਰਨ ਤੋਂ ਬਾਅਦ ਜ਼ਖਮੀ ਸਿੱਖਾਂ ਦੇ ਏਮਜ਼ ‘ਚ ਇਲਾਜ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਤੋਂ ਇਲਾਵਾ ਜ਼ਖਮੀ ਸਿੱਖਾਂ ਦੇ ਨਾਲ ਰਹਿਣ ਵਾਲੇ ਪਰਿਵਾਰਕ ਮੈਂਬਰਾਂ ਦਾ ਖਰਚ ਦਿੱਲੀ ਕਮੇਟੀ ਕਰੇਗੀ।

ਜ਼ਿਕਰਯੋਗ ਹੈ ਕਿ ਦਿੱਲੀ ਕਮੇਟੀ ਤੇ ਸ਼੍ਰੋਮਣੀ ਕਮੇਟੀ ਨੇ ਵੱਖ-ਵੱਖ ਤੌਰ ‘ਤੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਲੱਖ ਰੁਪਏ ਜਦਕਿ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਪਹਿਲਾਂ ਹੀ ਕੀਤਾ ਹੋਇਆ ਹੈ।


EDITED BY : SARA YAHA | | Last Updated : 8:05 pm 19 JULY 2018

LEAVE A REPLY

Please enter your comment!
Please enter your name here