*ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮਰਹੂਮ ਕੇਂਦਰੀ ਮੰਤਰੀ ਸ: ਬੂਟਾ ਸਿੰਘ ਬਾਰੇ ਜਾਤੀਵਾਦੀ ਸ਼ਬਦ ਵਰਤ ਕੇ ਬਹੁਤ ਹੀ ਘਟੀਆ ਕਿਸਮ ਦੀ ਸੋਚ ਜ਼ਾਹਿਰ ਕੀਤੀ ਹੈ*

0
31

ਮਾਨਸਾ, 07 ਨਵੰਬਰ:- (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) 

ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਕਾਂਗਰਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੇਂਦਰੀ ਮੰਤਰੀ ਸ: ਬੂਟਾ ਸਿੰਘ ਬਾਰੇ ਜਾਤੀਵਾਦੀ ਸ਼ਬਦ ਵਰਤ ਕੇ ਬਹੁਤ ਹੀ ਘਟੀਆ ਕਿਸਮ ਦੀ ਸੋਚ ਜ਼ਾਹਿਰ ਕੀਤੀ ਹੈ। ਜਿਸਦਾ ਨਤੀਜ਼ਾ ਉਸਨੂੰ ਭੁਗਤਣਾ ਹੀ ਪਵੇਗਾ । ਅਜਿਹੇ ਘਟੀਆ ਸੋਚ ਦੇ ਮਾਲਕ ਰਾਜਾ ਵੜਿੰਗ ਨੂੰ ਕਾਂਗਰਸ ਪਾਰਟੀ ਤੋਂ ਖਾਰਜ ਕੀਤਾ ਜਾਵੇ ਇਹ ਕਹਿੰਦਿਆਂ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਅਜਨਾਲਾ ਅਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕਾਂਗਰਸ ਦੇ ਸੀਨੀਅਰ ਲੀਡਰ ਰਾਜਾ ਵੜਿੰਗ ਨੇ ਬਹੁਤ ਵੱਡੀ ਗ਼ਲਤੀ ਕੀਤੀ ਹੈ ਜੋ ਸਾਬਕਾ ਕੇਂਦਰੀ ਮੰਤਰੀ ਮਰਹੂਮ ਬੂਟਾ ਸਿੰਘ ਬਾਰੇ ਕੀਤੀਆਂ ਕਥਿਤ ਅਪਮਾਨਜਨਕ ਤੇ ਇਤਰਾਜ਼ਯੋਗ ਟਿੱਪਣੀਆਂ ਬੋਲੀਆਂ ਹਨ। ਜਿਸ ਨਾਲ ਸਮੂਚੀ ਐੱਸ ਸੀ ਭਾਈਚਾਰੇ ਨੂੰ ਬਹੁਤ ਵੱਡੀ ਠੇਸ ਪਹੁੰਚੀ ਹੈ। ਮੈਂ ਰਾਜਾ ਵੜਿੰਗ ਨੂੰ ਦੱਸਣਾ ਚਾਹੁੰਦਾ ਹਾਂ ਕਿ ਮਰਹੂਮ ਬੂਟਾ ਸਿੰਘ ਜੀ ਪੰਜਾਬ ਦੇ ਪਹਿਲੇ ਸਿੱਖ ਮੰਤਰੀ ਹਨ ਜੋਂ ਬਹੁਤ ਜ਼ਿਆਦਾ ਪੜ੍ਹੇ ਲਿਖੇ ਹੋਣ ਦੇ ਨਾਲ ਨਾਲ 

 1.ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਤੋਂ ਬੀ.ਏ. (ਅਨਰਸ) ਪੜ੍ਹਾਈ ਕੀਤੀ।

2. ਬੁੰਦੇਲਖੰਡ ਯੂਨੀਵਰਸਿਟੀ ਤੋਂ ਪੀ.ਐੱਚ.ਡੀ. ਦੀ ਡਿਗਰੀ ਪ੍ਰਾਪਤ ਕੀਤੀ।

3. 8 ਵਾਰ ਲੋਕ ਸਭਾ ਦੇ ਮੈਂਬਰ ਚੁਣੇ ਗਏ।

4. 1986 ਵਿੱਚ ਕੇਂਦਰੀ ਗ੍ਰਹਿ ਮੰਤਰੀ ਬਣੇ।

5. ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ (1978-1980)

6. ਬਿਹਾਰ ਦੇ ਰਾਜਪਾਲ (2004-06) 

ਇਸ ਮੌਕੇ ਤੇ ਫਾਈਨਾਂਸ ਮਨਿਸਟਰ ਹਰਪਾਲ ਸਿੰਘ ਚੀਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਤਰਨਤਾਰਨ ਦੇ ਸੂਝਵਾਨ ਲੋਕ ਅਜਿਹੇ ਮੰਤਰੀ ਨੂੰ ਕਦੀ ਵੀ ਸੱਤਾ ਵਿੱਚ ਨਹੀਂ ਲਿਆਉਣਗੇ ਬਲਕਿ ਰਾਜਾ ਵੜਿੰਗ ਦੀ ਜ਼ਮਾਨਤ ਵੀ ਰੱਦ ਕਰਵਾਉਣਗੇ। ਸਾਡੀ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਸਰਕਾਰ ਹੈ ਅਤੇ ਹਮੇਸ਼ਾ ਜਾਤੀਵਾਦੀ ਤੋਂ ਦੂਰ ਰਹਿੰਦੀ ਹੈ। ਇਸ ਮੌਕੇ ਤੇ ਰੇਖਾ ਮਨੀ (ਜੋਨ ਇੰਚਾਰਜ ਮਹਿਲਾ ਵਿੰਗ ਮਾਝਾ), ਪਰਮਿੰਦਰ ਕੌਰ ਪ੍ਰਧਾਨ ਮਹਿਲਾ ਵਿੰਗ ਜਿਲ੍ਹਾ ਮੁਕਤਸਰ ਸਾਹਿਬ ਅਤੇ ਮਾਨਸਾ ਤੋਂ ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਮਾਨਸਾ ਵਿਸ਼ੇਸ਼ ਤੌਰ ਤੇ ਕਾਂਗਰਸੀ ਰਾਜਾ ਵੜਿੰਗ ਦੇ ਖਿਲਾਫ ਦੇ ਖਿਲਾਫ ਮਾਮਲਾ ਦਰਜ ਕਰਵਾਉਣ ਲਈ ਧਰਨੇ ਵਿੱਚ ਸ਼ਾਮਲ ਹੋਏ। ਉਨ੍ਹਾਂ ਨੇ ਕਿਹਾ ਕਿ ਬੇਸ਼ੱਕ ਹੰਕਾਰੀ ਕਾਂਗਰਸ ਦੇ ਸੀਨੀਅਰ ਆਗੂ ਰਾਜਾ ਵੜਿੰਗ ਦੇ ਵਿਰੁੱਧ ਜੋਗਿੰਦਰ ਸਿੰਘ ਮਾਨ ਦੇ ਪੁੱਤਰ ਸਰਬਜੋਤ ਸਿੰਘ ਸਿੱਧੂ ਵੱਲੋਂ ਦਾਇਰ ਕੀਤੀ ਗਈ ਹੈ। ਸ਼ਿਕਾਇਤ ਵਿੱਚ ਦੋਸ਼ ਲਗਾਇਆ ਸੀ ਕਿ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਜ਼ਿਮਨੀ ਚੋਣ ਦੇ ਪ੍ਰਚਾਰ ਦੌਰਾਨ ਇੱਕ ਜਨਤਕ ਇਕੱਠ ਨੂੰ ਸੰਬੋਧਨ ਕਰਦੇ ਹੋਏ ਰਾਜਾ ਵੜਿੰਗ ਨੇ ਆਪਣੇ ਮਰਹੂਮ ਪਿਤਾ ਦੀ ਜਾਤ ਅਤੇ ਸਰੀਰਕ ਦਿੱਖ ਦਾ ਹਵਾਲਾ ਦਿੰਦੇ ਹੋਏ ਬੂਟਾ ਸਿੰਘ ਬਾਰੇ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕੀਤੀ ਸੀ।

ਕਪੂਰਥਲਾ ਦੇ ਸਾਈਬਰ ਅਪਰਾਧ ਪੁਲਿਸ ਥਾਣੇ ਵਿੱਚ ਜਾਤੀਵਾਦੀ ਟਿੱਪਣੀਆਂ ਦੇ ਸਬੰਧ ਵਿੱਚ ਰਾਜਾ ਵੜਿੰਗ ਖਿਲਾਫ਼ ਸੀਆਰਪੀਸੀ, 2023 ਦੀ ਧਾਰਾ 353, 196 ਅਤੇ ਐਸਸੀ/ਐਸਟੀ (ਅੱਤਿਆਚਾਰ ਰੋਕਥਾਮ) ਐਕਟ, 1989 ਦੀ ਧਾਰਾ 3(1)(u) ਅਤੇ 3(1)(v) ਤਹਿਤ ਐਫ਼ਆਈਆਰ ਦਰਜ ਕੀਤੀ ਗਈ ਹੈ ਪਰ ਹੁਣ ਪੰਜਾਬ ਦੇ ਲੋਕਾਂ ਨੇ ਕਾਂਗਰਸ ਪਾਰਟੀ ਨੂੰ ਅਪੀਲ ਕੀਤੀ ਕਿ ਅਜਿਹੇ ਹੰਕਾਰੀ ਲੋਕਾਂ ਨੂੰ ਪਾਰਟੀ ਮੈਂਬਰਸ਼ਿਪ ਤੋਂ ਖਾਰਜ ਕਰਨ ਤਾਂ ਜ਼ੋ ਦੁਬਾਰਾ ਤੋਂ ਕੋਈ ਵੀ ਲੀਡਰ ਅਜਿਹੀ ਭੱਦੀ ਸ਼ਬਦਾਵਲੀ ਦੀ ਵਰਤੋਂ ਨਾ ਕਰ ਸਕਣ। 

LEAVE A REPLY

Please enter your comment!
Please enter your name here