*ਅਸ਼ੀਰਵਾਦ ਸਕੀਮ ਲਈ ਹੁਣ ਸੇਵਾ ਕੇਂਦਰਾਂ ਵਿੱਚ ਹੋਵੇਗਾ ਅਪਲਾਈ: ਡਿਪਟੀ ਕਮਿਸ਼ਨਰ ਮਾਨਸਾ*

0
28

ਮਾਨਸਾ, 29 ਜਨਵਰੀ (ਸਾਰਾ ਯਹਾਂ/ਮੁੱਖ ਸੰਪਾਦਕ) : ਪੰਜਾਬ ਸਰਕਾਰ ਵਲੋਂ ਅਸ਼ੀਰਵਾਦ ਸਕੀਮ ਨੂੰ ਹੋਰ ਪਾਰਦਰਸ਼ੀ, ਸੁਚਾਰੂ ਬਣਾਉਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ ਅਤੇ ਅਸ਼ੀਰਵਾਦ ਆਨਲਾਈਨ ਪੋਰਟਲ ਨੂੰ ਸੇਵਾ ਕੇਂਦਰਾਂ ਨਾਲ ਜੋੜਿਆ ਗਿਆ ਹੈ।
      ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਦਿੱਤੀ। ਓਨ੍ਹਾਂ ਕਿਹਾ ਕਿ ਅਸ਼ੀਰਵਾਦ ਆਨਲਾਈਨ ਪੋਰਟਲ ਨੂੰ ਸੇਵਾ ਕੇਂਦਰਾਂ ਨਾਲ ਸਾਂਝੇ ਤੌਰ ’ਤੇ ਜੋੜ ਕੇ ਅਧਿਕਾਰਕ ਤੌਰ ’ਤੇ ਸ਼ੁਰੂ ਕੀਤਾ ਗਿਆ ਹੈ। ਹੁਣ ਤੋਂ ਅਸ਼ੀਰਵਾਦ ਸਕੀਮ ਅਧੀਨ ਲਾਭ ਪ੍ਰਾਪਤ ਕਰਨ ਲਈ ਅਰਜ਼ੀਆਂ ਸਿਰਫ਼ ਸੇਵਾ ਕੇਂਦਰਾਂ ਰਾਹੀਂ ਹੀ ਦਾਖ਼ਲ ਕੀਤੀਆਂ ਜਾ ਸਕਣਗੀਆਂ, ਜਿਸ ਨਾਲ ਸਕੀਮ ਦੀ ਕਾਰਗੁਜ਼ਾਰੀ ਹੋਰ ਪ੍ਰਭਾਵਸ਼ਾਲੀ ਅਤੇ ਜਵਾਬਦੇਹ ਬਣੇਗੀ।
ਓਨ੍ਹਾਂ ਕਿਹਾ ਕਿ ਅਸ਼ੀਰਵਾਦ ਸਕੀਮ ਪੰਜਾਬ ਸਰਕਾਰ ਦੀ ਇੱਕ ਪ੍ਰਮੁੱਖ ਭਲਾਈ ਯੋਜਨਾ ਹੈ। ਇਸ ਸਕੀਮ ਅਧੀਨ ਅਨੁਸੂਚਿਤ ਜਾਤੀਆਂ, ਈਸਾਈ ਭਾਈਚਾਰੇ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਅਤੇ ਹਰ ਜਾਤੀ ਦੀ ਵਿਧਵਾਵਾਂ ਦੀਆਂ ਧੀਆਂ ਅਤੇ ਅਨੁਸੂਚਿਤ ਜਾਤੀ ਦੀਆਂ ਵਿਧਵਾਵਾਂ ਅਤੇ ਤਲਾਕਸ਼ੁਦਾ ਔਰਤਾਂ ਦੇ ਵਿਆਹ ਸਮੇਂ ₹51,000 ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ।
     ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਮਾਨਸਾ ਗੁਰਿੰਦਰਜੀਤ ਸਿੰਘ ਨੇ ਕਿਹਾ ਕਿ ਹੁਣ ਲਾਭਪਾਤਰੀ ਆਪਣੇ ਨੇੜਲੇ ਸੇਵਾ ਕੇਂਦਰ ਤੋਂ ਘੱਟ ਖ਼ਰਚ ’ਤੇ ਆਸਾਨੀ ਨਾਲ ਸਕੀਮ ਦਾ ਲਾਭ ਲੈ ਸਕਣਗੇ।

LEAVE A REPLY

Please enter your comment!
Please enter your name here