

ਮਾਨਸਾ, 31 ਅਗਸਤ:- (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) ਅੰਤਰਰਾਸ਼ਟਰੀ ਵੈਸ਼ਯ ਫੈਡਰੇਸ਼ਨ ਪੰਜਾਬ ਵਲੋਂ ਪੰਜਾਬ ਦੇ ਪ੍ਰਧਾਨ ਸੁਰਿੰਦਰ ਸਿੰਗਲਾ ਦੀ ਅਗਵਾਈ ਹੇਠ ਹੋਈ ਪੰਜਾਬ ਰਾਜ ਕਾਰਜਕਾਰਨੀ ਦੀ ਮੀਟਿੰਗ ਵਿੱਚ ਵਿਚਾਰ ਕੀਤਾ ਕਿ ਪੰਜਾਬ ਵਿੱਚ ਹੋ ਰਹੀ ਬਰਸਾਤ ਕਾਰਨ ਬਹੁਤ ਨੁਕਸਾਨ ਹੋ ਰਿਹਾ ਹੈ ਅਤੇ ਸ਼੍ਰੀ ਮਾਤਾ ਵੈਸ਼ਣੋ ਦੇਵੀ ਅਤੇ ਸ਼੍ਰੀ ਮਨੀ ਮਹੇਸ਼ ਅਤੇ ਵੱਖ ਵੱਖ ਧਾਰਮਿਕ ਸਥਾਨਾਂ ਤੇ ਹੋਈਆਂ ਸ਼ਰਧਾਲੂਆਂ ਦੀਆਂ ਮੌਤਾਂ ਨੂੰ ਧਿਆਨ ਵਿੱਚ ਰੱਖਦਿਆਂ ਫੈਸਲਾ ਕੀਤਾ ਗਿਆ ਹੈ ਕਿ ਮਹਾਰਾਜਾ ਅਗਰਸੈਨ ਜਯੰਤੀ ਦੇ ਸਮਾਗਮ ਸਾਂਝੇ ਤੌਰ ਤੇ ਵੱਡੇ ਸਮਾਗਮ ਨਹੀਂ ਕੀਤੇ ਜਾਣਗੇ।ਇਹ ਜਾਣਕਾਰੀ ਦਿੰਦਿਆਂ ਵੈਸ਼ਯ ਫੈਡਰੇਸ਼ਨ ਜ਼ਿਲ੍ਹਾ ਮਾਨਸਾ ਦੇ ਪ੍ਰਭਾਰੀ ਪ੍ਰਸ਼ੋਤਮ ਬਾਂਸਲ ਨੇ ਦੱਸਿਆ ਕਿ ਪੰਜਾਬ ਕਾਰਜਕਾਰਨੀ ਦੇ ਫੈਸਲੇ ਨੂੰ ਪ੍ਰਵਾਨ ਕਰਦਿਆਂ ਵੱਡੇ ਸਮਾਗਮ ਨਹੀਂ ਕੀਤੇ ਜਾਣਗੇ ਉਨ੍ਹਾਂ ਕਿਹਾ ਕਿ ਮੰਦਰਾਂ ਵਿੱਚ ਹਵਨ ਯੱਗ ਅਤੇ ਧਾਰਮਿਕ ਸਥਾਨਾਂ ਤੇ ਜਾ ਕੇ ਮ੍ਰਿਤਕਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਜਾਵੇਗੀ। ਮਾਨਸਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਪਿੰਕਾ ਨੇ ਪੰਜਾਬ ਇਕਾਈ ਵਲੋਂ ਲਏ ਗਏ ਫੈਸਲੇ ਨੂੰ ਜ਼ਿਲ੍ਹਾ ਮਾਨਸਾ ਦੇ ਮੈਂਬਰਾਂ ਨੂੰ ਬੇਨਤੀ ਕੀਤੀ ਕਿ ਇਸ ਦੁੱਖ ਦੀ ਘੜੀ ਵਿੱਚ ਹੜਾਂ ਤੋਂ ਪ੍ਰਭਾਵਿਤ ਲੋਕਾਂ ਦੀ ਮੱਦਦ ਲਈ ਸਹਿਯੋਗ ਦਿੱਤਾ ਜਾਵੇ ਅਤੇ ਅਜਿਹੇ ਸਮਾਗਮ ਕਰਨ ਤੋਂ ਗ਼ੁਰੇਜ਼ ਕੀਤਾ ਜਾਣਾ ਚਾਹੀਦਾ ਹੈ ਇਸ ਮੌਕੇ ਫੈਡਰੇਸ਼ਨ ਦੇ ਕਾਰਜਕਾਰੀ ਪ੍ਰਧਾਨ ਵਿਨੋਦ ਭੰਮਾਂ, ਅਸ਼ਵਨੀ ਜਿੰਦਲ, ਕਮਲ ਗਰਗ, ਧੀਰਜ ਬਾਂਸਲ, ਬਨੀਤ ਗੋਇਲ ਹਾਜ਼ਰ ਸਨ।























