ਅੰਮ੍ਰਿਤਸਰ ‘ਚ ਵੱਡਾ ਹਾਦਸਾ : ਟਰੇਨ ਹੇਠਾਂ ਆਉਣ ਕਾਰਨ ਕਈ ਲੋਕਾਂ ਦੀ ਮੌਤ

0
228

ਅੰਮ੍ਰਿਤਸਰ— ਸ਼ਹਿਰ ਦੇ ਜੌੜਾ ਫਾਟਕ ਨੇੜੇ ਕਈ ਲੋਕਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸੂਤਰਾਂ ਮੁਤਾਬਕ ਅੰਮ੍ਰਿਤਸਰ ਵਿਖੇ ਅੱਜ ਉਸ ਸਮੇਂ ਵੱਡਾ ਹਾਦਸਾ ਹੋ ਗਿਆ ਜਦੋਂ ਦੁਸਹਿਰਾ ਉਤਸਵ ਦੌਰਾਨ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ ਨੂੰ ਅੱਗ ਲਗਾਉਣ ਤੋਂ ਬਾਅਦ ਮਚੀ ਭਗਦੜ ਵਿਚ 60-70 ਦੇ ਕਰੀਬ ਲੋਕਾਂ ਦੀ ਟਰੇਨ ਹੇਠਾਂ ਆਉਣ ਕਾਰਨ ਮੌਤ ਹੋ ਗਈ।  ਹਾਦਸੇ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਰੇਲਵੇ ਦੇ ਆਲਾਅਧਿਕਾਰੀ ਪੁਲਸ ਫੋਰਸ ਸਮੇਤ ਪਹੁੰਚ ਚੁਕੇ ਹਨ, ਜਿਨ੍ਹਾਂ ਵਲੋਂ ਬਚਾਅ ਕਾਰਜ ਜਾਰੀ ਹੈ।

PunjabKesari

ਜ਼ਖਮੀਆਂ ਨੂੰ 108 ਐਂਬੂਲੈਂਸ ਜ਼ਰੀਏ ਹਸਪਤਾਲ ਪਹੁੰਚਾਇਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਟਰੇਨ ਜਲੰਧਰ ਵਾਲੇ ਪਾਸਿਓ ਅੰਮ੍ਰਿਤਸਰ ਨੂੰ ਜਾ ਰਹੀ ਸੀ।

PunjabKesari


EDITED BY : SARA YAHA | | Last Updated : 7:50 pm 19 October 2018

LEAVE A REPLY

Please enter your comment!
Please enter your name here