ਅੱਜ ਕ੍ਰਾਂਤੀਕਾਰੀ ਕਿਸਾਨ ਜਥੇਬੰਦੀ ਜਿਲ੍ਹਾ ਮਾਨਸਾ ਦੀ ਅਗਵਾਈ ਵਿੱਚ ਮਾਨਸਾ ਦੀਆਂ ਜਿਲ੍ਹਾ ਕਚਹਿਰੀਆਂ ਵਿਖੇ ਕੱਤਰਤਾ

0
22

ਮਾਨਸਾ 20 ਦਸੰਬਰ ਮਾਨਸਾ (ਸਾਰਾ ਯਹਾ, ਬਲਜੀਤ ਸ਼ਰਮਾ) ਅੱਜ ਕ੍ਰਾਂਤੀਕਾਰੀ ਕਿਸਾਨ ਜਥੇਬੰਦੀ ਜਿਲ੍ਹਾ ਮਾਨਸਾ ਦੀ ਅਗਵਾਈ ਵਿੱਚ ਮਾਨਸਾ ਦੀਆਂ ਜਿਲ੍ਹਾ ਕਚਹਿਰੀਆਂ ਵਿਖੇ ਕੱਤਰਤਾ ਹੋਈ ਜਿਸ ਵਿੱਚ ਹੋਰ ਭਖਦੇ ਮਾਮਲਿਆਂ ਦੇ ਨਾਲ ਨਾਲ ਪੰਜਾਬ ਸਰਕਾਰ ਵੱਲੋਂ ਜਾਰੀ ਆਰਡੀਨੈਂਸ, ਜੋ ਕਿ ਪੰਜਾਬ ਦੀਆਂ ਪੰਚਾਇਤੀ/ਸ਼ਾਮਲਾਤ ਜ਼ਮੀਨਾਂ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਸੌਂਪਣ ਸਬੰਧੀ ਜਾਰੀ ਕੀਤਾ ਗਿਆ ਹੈ, ਉਸਦੇ ਵਿਰੋਧ ਵਿੱਚ ਵੱਖ ਵੱਖ ਬੁਲਾਰਿਆਂ ਜਿਵੇਂ ਕਿ ਡਾ. ਦਰਸ਼ਨ ਪਾਲ, ਕੇਵਲ ਅਕਲੀਆ, ਉÎੱਗਰ ਸਿੰਘ ਮੀਰਪੁਰੀਆ, ਗੁਰਦੀਪ ਸਿੰਘ ਮੱਲ ਸਿੰਘ ਵਾਲਾ, ਜਗਸੀਰ ਸਿੰਘ ਨਮੋਲ, ਧਰਮਪਾਲ ਸਿੰਘ ਕ੍ਰਾਂਤੀਕਾਰੀ ਮਜ਼ਦੂਰ ਯੂਨੀਅਨ ਆਦਿ ਆਗੂਆਂ ਨੇ ਸੰਬੋਧਨ ਕੀਤਾ ਅਤੇ ਮੰਗ ਕੀਤੀ ਕਿ ਪੰਜਾਬ ਸਰਕਾਰ ਇਸ ਆਰਡੀਨੈਂਸ ਨੂੰ ਤੁਰੰਤ ਵਾਪਸ ਲਵੇ। ਇਸ ਮੌਕੇ ਜਥੇਬੰਦੀ ਵੱਲੋਂ ਪੰਜਾਬ ਸਰਕਾਰ ਦੀ ਅਰਥੀ ਵੀ ਫੂਕੀ ਗਈ। ਇਸ ਮੌਕੇ ਉÎੱਚ ਅਧਿਕਾਰੀਆਂ ਨੂੰ ਮੁੱਖ ਮੰਤਰੀ ਦੇ ਨਾਮ ਇੱਕ ਮੰਗ ਪੱਤਰ ਵੀ ਪੇਸ਼ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਅਗਰ ਇਸ ਮੰਗ ਪੱਤਰ ਵਿੱਚ ਦਰਜ਼ ਮੰਗਾਂ ਸ਼ੀਘਰ ਨਾ ਮੰਨੀਆਂ ਗਈਆਂ ਤਾਂ ਜਥੇਬੰਦੀ ਤਿੱਖੇ ਸੰਘਰਸ਼ ਲਈ ਮਜ਼ਬੂਰ ਹੋਵੇਗੀ

LEAVE A REPLY

Please enter your comment!
Please enter your name here