*ਅੱਜ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਸਰਕਾਰੀ ਆਈ ਟੀ ਆਈ ਮਾਨਸਾ ਵਿੱਚ 23 ਮਾਰਚ ਦੇ ਸ਼ਹੀਦਾਂ ਨੂੰ ਸਮਰਪਿਤ ਨੁੱਕੜ ਨਾਟਕ ਕਰਵਾਇਆ ਗਿਆ*

0
7

(ਸਾਰਾ ਯਹਾਂ/ਮੁੱਖ ਸੰਪਾਦਕ) ਪੰਜਾਬ ਸਟੂਡੈਂਟਸ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਅਰਵਿੰਦਰ ਅਜ਼ਾਦ ਨੇ ਵਿਦਿਆਰਥੀਆਂ ਨੂੰ ਸੰਬੋਧਨ ਹੁੰਦੇ ਹੋਏ ਕਿਹਾ ਕਿ ਜੋ ਸੁਪਨਾ ਸ਼ਹੀਦ ਭਗਤ ਸਿੰਘ ਤੇ ਉਨਾਂ ਦੇ ਸਾਥੀਆਂ ਨੇ ਲਿਆ ਸੀ ਕਿ ਜਦੋਂ ਤੱਕ ਮਨੁੱਖ ਹੱਥੋਂ ਮਨੁੱਖ ਦੀ ਲੁੱਟ ਖ਼ਤਮ ਨਹੀਂ ਹੁੰਦੀ ਉਦੋਂ ਤੱਕ ਬਰਾਬਰਤਾ ਵਾਲਾ ਸਮਾਜ ਨਹੀਂ ਬਣ ਸਕਦਾ ਉਹ ਅਜੇ ਤੱਕ ਅਧੂਰਾ ਪਿਆ ਹੈ ।ਲਗਾਤਾਰ ਅੰਗਰੇਜ਼ ਸਾਮਰਾਜ ਦੇ ਰਾਹ ਤੇ ਚੱਲਦੇ ਹੋਏ ਕੇਂਦਰ ਤੇ ਪੰਜਾਬ ਸਰਕਾਰ ਕਿਸਾਨਾਂ,ਮਜ਼ਦੂਰਾਂ, ਵਿਦਿਆਰਥੀਆਂ ਤੇ ਹੱਕ ਮੰਗਦੇ ਵਰਗਾਂ ਦੀ ਅਵਾਜ਼ ਨੂੰ ਪੁਲਿਸ ਦੇ ਡੰਡੇ ਦੇ ਜੋਰ ਨਾਲ ਕੁਚਲਿਆ ਜਾ ਰਿਹਾ ਹੈ । ਵਿਦਿਆਰਥੀਆਂ ਲਈ ਨਵੀਂ ਸਿੱਖਿਆ ਨੀਤੀ -2020 ਲਿਆ ਕੇ ਸਿੱਖਿਆ ਦਾ ਕੇਂਦਰੀਕਰਨ, ਭਗਵਾਂਕਰਨ, ਨਿੱਜੀਕਰਨ ਕੀਤਾ ਜਾ ਰਿਹਾ ਹੈ। ਪੰਜਾਬ ਦੀ ਨੌਜਵਾਨੀ ਤੱਕ ਚਿੱਟੇ, ਸਮੈਕ, ਵਰਗੇ ਸਿੰਥੈਟਕ ਨਸ਼ਿਆਂ ਨੂੰ ਪੁਲਿਸ ਸਮਗਲਰ ਸਿਆਸਤ ਰਾਹੀਂ ਪਹੁੰਚਾਇਆ ਜਾ ਰਿਹਾ ਹੈ। ਕੁਝ ਨੌਜਵਾਨ ਬੇਰੁਜ਼ਗਾਰੀ ਤੋਂ  ਪ੍ਰੇਸ਼ਾਨ ਵਿਦੇਸ਼ਾਂ ਵੱਲ ਨੂੰ ਜਾ ਰਹੇ ਹਨ ਤੇ ਕੁਝ ਰੁਜ਼ਗਾਰ ਮੰਗਦੇ ਪੁਲਿਸ ਦੀਆਂ ਡਾਗਾਂ ਦਾ ਸ਼ਿਕਾਰ ਹੁੰਦੇ ਹਨ। ਇਸੇ ਵਿੱਚ ਹੀ ਸਾਨੂੰ ਸ਼ਹੀਦ ਭਗਤ ਸਿੰਘ ਤੇ ਉਨਾਂ ਦੇ ਸਾਥੀਆਂ ਵਾਗੂੰ ਜਥੇਬੰਦ ਹੋ ਕੇ ਸੰਘਰਸ਼ ਦੇ ਰਾਹ ਤੇ ਚੱਲਣਾ ਚਾਹੀਦਾ ਹੈ। ‘ਮਸਤਾਨੇ ਥੀਏਟਰ ਗਰੁੱਪ’ ਦੀ ਟੀਮ ਵੱਲੋਂ ਨੁੱਕੜ ਨਾਟਕ ‘ਇੱਕ ਸੀ ਰੰਗ ਸਫੈਦ’ ਖੇਡਿਆ ਗਿਆ। ਇਸ ਸਮੇਂ ਬਾਕੀ ਆਗੂ ਜੋਤ ਕੌਰ, ਮਨੀ ਸਿੰਘ, ਕੁਲਵਿੰਦਰ ਸਿੰਘ, ਮੁਕੋ ਕੌਰ, ਹਰਮਨ ਸਿੰਘ, ਪ੍ਰੀਤਇੰਦਰ ਸਿੰਘ ਆਦਿ ਸ਼ਾਮਿਲ ਸਨ।



LEAVE A REPLY

Please enter your comment!
Please enter your name here