ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਖੂਨ ਨਾਲ ਮੰਗ ਪੱਤਰ ਲਿੱਖ ਕੇ ਮੁੱਖ ਮੰਤਰੀ ਤੇ ਕੈਬਨਿਟ ਮੰਤਰੀ ਦੇ ਨਾਮ ਭੇਜੇ

0
17

ਮਾਨਸਾ 14 ਜੂਨ (ਸਾਰਾ ਯਹਾ,(ਹੀਰਾ ਮਿੱਤਲ) : ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਬਲਾਕ ਮਾਨਸਾ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਆਪਣੀਆਂ ਹੱਕੀ ਤੇ ਜਾਇਜ ਮੰਗਾਂ ਦੇ ਸੰਬੰਧ ਵਿੱਚ ਅੱਜ ਬਲਾਕ ਪ੍ਰਧਾਨ ਗੁਰਪ੍ਰੀਤ ਕੌਰ ਦੀ ਅਗਵਾਈ ਹੇਠ ਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ ਤੇ ਖੂਨ ਨਾਲ ਮੰਗ ਪੱਤਰ ਲਿਖ ਕੇ ਮੁੱਖ ਮੰਤਰੀ ਪੰਜਾਬ, ਕੈਪਟਨ ਅਮਰਿੰਦਰ ਸਿੰਘ ਅਤੇ ਵਿਭਾਗ ਦੀ ਮੰਤਰੀ ਅਰੁਣਾ ਚੌਧਰੀ ਦੇ ਨਾਮ ਭੇਜੇ। ਇਸ ਮੌਕੇ ਆਗੂਆਂ ਨੇ ਕਿਹਾ ਕਿ 1 ਅਕਤੂਬਰ 2018 ਨੂੰ ਕੇਂਦਰ ਸਰਕਾਰ ਨੇ ਵਰਕਰਾਂ ਅਤੇ ਹੈਲਪਰਾਂ ਦਾ ਕ੍ਰਮਵਾਰ 1500 ਅਤੇ 750 ਵਧਾਇਆ ਸੀ ਪਰ ਪੰਜਾਬ ਸਰਕਾਰ ਨੇ ਆਪਣੇ ਹਿੱਸੇ ਦੇ 40% ਪੈਸੇ ਨਹੀਂ ਪਾਏ ਅਤੇ 900/- ਰੁਪਏ ਅਤੇ 450/- ਰੁਪਏ ਹੀ ਜਾਰੀ ਕੀਤੇ ਹਨ ਜਿਸਦਾ ਜਥੇਬੰਦੀ ਨੇ ਭਾਰੀ ਵਿਰੋਧ ਕੀਤਾ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਸਾਰੇ ਪੈਸੇ ਤੁਰੰਤ ਜਾਰੀ ਕਰੇ ਜਦ ਤੱਕ ਵਰਕਰਾਂ ਤੇ ਹੈਲਪਰਾਂ ਨੂੰ ਪੂਰੇ ਪੈਸੇ ਨਹੀਂ ਮਿਲਦੇ ਉਦੋਂ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਜਿਲ੍ਹਾ ਪ੍ਰਧਾਨ ਬਲਵੀਰ ਕੌਰ, ਵੀਰਪਾਲ ਕੌਰ ਉੱਡਤ, ਰਾਣੀ ਕੌਰ, ਸੁਖਵਿੰਦਰ ਕੌਰ ਮਾਨਸਾ, ਪਰਉਪਕਾਰ ਕੌਰ, ਕਿਰਨਜੀਤ ਕੌਰ, ਬੇਅੰਤ ਕੌਰ, ਮਨਦੀਪ ਕੌਰ, ਪਰਮਿੰਦਰ ਕੌਰ, ਰਾਜਿੰਦਰ ਕੌਰ, ਮਨਜੀਤ ਸ਼ਰਮਾ, ਬਲਵਿੰਦਰ ਕੌਰ, ਰਮੇਸ਼ ਕੌਰ, ਜਸਵੀਰ ਕੌਰ, ਅਮਨਦੀਪ ਕੌਰ, ਰਾਜ ਰਾਣੀ, ਮਾਇਆ ਆਦਿ ਮੌਜੂਦ ਸਨ।

NO COMMENTS