

ਮਾਨਸਾ, 29 ਜਨਵਰੀ (ਸਾਰਾ ਯਹਾਂ/ਮੁੱਖ ਸੰਪਾਦਕ) : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਾਨਸਾ ਸ੍ਰੀਮਤੀ ਖੁਸ਼ਵੀਰ ਕੌਰ ਅਤੇ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਮਾਨਸਾ ਸ੍ਰੀਮਤੀ ਹਰਜਿੰਦਰ ਕੌਰ ਦੀ ਅਗਵਾਈ ਹੇਠ ਪੋਸ਼ਣ ਵੀ, ਪੜ੍ਹਾਈ ਵੀ ਪ੍ਰੋਗਰਾਮ ਤਹਿਤ ਆਂਗਣਵਾੜੀ ਵਰਕਰਾਂ ਦੀ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ ਕਾਲਜ ਮਾਨਸਾ ਵਿੱਚ ਤਿੰਨ ਰੋਜ਼ਾ ਟਰੇਨਿੰਗ ਕਰਵਾਈ ਗਈ ਹੈ।
ਇਹ ਟਰੇਨਿੰਗ ਮਾਸਟਰ ਟਰੇਨਰ ਰਵਨੀਤ ਕੌਰ ਬਲਾਕ ਕੋਆਰਡੀਨੇਟਰ ਮਾਨਸਾ, ਆਦਿਤਯ ਬਲਾਕ ਕੋਆਰਡੀਨੇਟਰ , ਸੁਮਨਪ੍ਰੀਤ ਕੌਰ, ਪ੍ਰਭਜੋਤ ਕੌਰ, ਮਨਜੀਤ ਕੌਰ, ਨਿਧੀ, ਅਤੇ ਸੀਮਾ ਸੁਪਰਵਾਈਜ਼ਰ ਵੱਲੋਂ ਕਰਵਾਈ ਗਈ। ਇਸ ਸਬੰਧੀ ਸ੍ਰੀਮਤੀ ਖੁਸ਼ਵੀਰ ਕੌਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਵੱਲੋਂ ਦੱਸਿਆ ਗਿਆ ਕਿ ਬਲਾਕ ਮਾਨਸਾ ਅਧੀਨ ਆਉਂਦੇ ਸਾਰੇ ਸਰਕਲਾਂ ਦੀਆਂ ਆਂਗਣਵਾੜੀ ਵਰਕਰਾਂ ਨੂੰ ਪੋਸ਼ਣ ਵੀ, ਪੜ੍ਹਾਈ ਵੀ ਤੇ ਈ.ਸੀ.ਸੀ. ਤਹਿਤ ਵੱਖ-ਵੱਖ ਵਿਸ਼ਿਆਂ ‘ਤੇ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੋਸ਼ਣ ਵੀ, ਪੜ੍ਹਾਈ ਵੀ ਮੁਹਿੰਮ ਸਾਲ 10 ਮਈ 2023 ਵਿੱਚ ਸ਼ੁਰੂ ਹੋਈ ਸੀ ਜੋ ਰਾਸ਼ਟਰੀ ਮਿਸ਼ਨ ਹੈ। ਸ੍ਰੀਮਤੀ ਹਰਜਿੰਦਰ ਕੌਰ ਸੀ.ਡੀ.ਪੀ.ਓ. ਮਾਨਸਾ ਵੱਲੋਂ ਦੱਸਿਆ ਗਿਆ ਕਿ ਇਸ ਸਿਖਲਾਈ ਵਿੱਚ ਅਮਰਜੀਤ ਸਿੰਘ, ਸੰਦੀਪ ਕੁਮਾਰ ਅਤੇ ਵੰਦਨਾ ਪ੍ਰਥਮ ਟੀਮ ਵੱਲੋਂ 0-6 ਸਾਲ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਬਾਰੇ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਆਉਂਦੇ ਬੱਚਿਆਂ ਦੀ ਸਾਂਭ ਸੰਭਾਲ ਕਿਵੇਂ ਕਰਨੀ ਹੈ, ਬੱਚਿਆਂ ਦੀ ਪੋਸ਼ਟਿਕ ਖੁਰਾਕ ਸਬੰਧੀ ਮਾਵਾਂ ਨੂੰ ਕਿਵੇਂ ਜਾਗਰੂਕ ਕਰਨਾ ਹੈ, ਬੱਚਿਆਂ ਨੂੰ ਸਿਹਤਮੰਦ ਰੱਖਣ ਅਤੇ ਬਿਮਾਰੀਆਂ ਦੀ ਰੋਕਥਾਮ ਲਈ ਸਮੇਂ ਸਮੇਂ ਸਿਰ ਟੀਕੇ ਆਦਿ ਵੱਖ ਵੱਖ ਕਾਰਜਾਂ ਬਾਰੇ ਆਂਗਣਵਾੜੀ ਵਰਕਰਾਂ ਨੂੰ ਟਰੇਨਿੰਗ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਗਰਭਵਤੀ ਮਾਵਾਂ ਦੀ ਖੁਰਾਕ ਅਤੇ ਟੀਕਿਆਂ ਆਦਿ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਆਂਗਣਵਾੜੀ ਵਰਕਰਾਂ ਨੂੰ ਪੋਸ਼ਣ 2.0 ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ ਅਤੇ ਨਤੀਸ਼ਾ ਅੱਤਰੀ ਵੱਲੋ ਬੱਚਿਆਂ ਦੀ ਸੁਰੱਖਿਆ ਅਤੇ ਸੰਭਾਲ ਸਮੇਤ ਬੱਚਿਆਂ ਨੂੰ ਗੋਦ ਲੈਣ ਅਤੇ ਦੇਣ ਆਦਿ ਬਾਰੇ ਦੱਸਿਆ ਗਿਆ। ਇਸ ਮੌਕੇ ਜੋਤੀ ਦੇਵੀ, ਸੁਪਰਵਾਈਜ਼ਰ, ਸਤਨਾਮ ਸਿੰਘ, ਜਗਤਾਰ ਸਿੰਘ, ਕੁਲਦੀਪ ਸਿੰਘ ਤੇ ਬਲਾਕ ਮਾਨਸਾ ਦੀਆਂ ਆਂਗਣਵਾੜੀ ਵਰਕਰਾਂ ਮੌਜੂਦ ਸਨ।























