

ਚੰਡੀਗੜ• ਸਾਰਾ ਯਹਾ ,(ਬਲਜੀਤ ਸ਼ਰਮਾ) 18 ਮਈ : ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ਵਿੱਚ ਅੱਜ ਇਕ ਕਾਰਵਾਈ ਕਰਦਿਆਂ ਆਬਕਾਰੀ ਤੇ ਕਰ ਵਿਭਾਗ ਪੰਜਾਬ ਵੱਲੋਂ ਬਠਿੰਡਾ ਸਥਿਤ ਦਫਤਰ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਵਿਖੇ ਤਾਇਨਾਤ ਗੁਰਸੇਵਕ ਸਿੰਘ, ਆਬਕਾਰੀ ਤੇ ਕਰ ਇੰਸਪੈਕਟਰ ਨੂੰ ਤੁਰੰਤ ਸਰਕਾਰੀ ਸੇਵਾ ਤੋਂ ਮੁੱਅਤਲ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਗੁਰਸੇਵਕ ਸਿੰਘ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਇਕ ਚੋਣ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਸਬੰਧੀ ਅਖਬਾਰਾਂ ਵਿੱਚ ਖਬਰਾਂ ਲਗੀਆਂ ਸਨ ਅਤੇ ਸੁਖਬੀਰ ਬਾਦਲ ਨਾਲ ਗੁਰਸੇਵਕ ਸਿੰਘ ਦੀ ਫੌਟੋ ਵੀ ਪ੍ਰਕਾਸ਼ਿਤ ਹੋਈ ਸੀ। ਜਿਸ ਨੂੰ ਗੰਭੀਰਤਾ ਨਾਲ ਲੈਂਦਿਆਂ ਇਹ ਕਾਰਵਾਈ ਕੀਤੀ ਗਈ ਹੈ।























