*ਆਧੁਨਿਕ ਤਕਨਾਲੋਜੀ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਹੋਵੇਗੀ ਹੋਰ ਆਸਾਨ: ਪ੍ਰਿੰਸੀਪਲ ਬੁੱਧ ਰਾਮ*

0
4

ਮਾਨਸਾ 24 ਮਾਰਚ  (ਸਾਰਾ ਯਹਾਂ/ਮੁੱਖ ਸੰਪਾਦਕ) : ਹਲਕਾ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਅੱਜ ਸਰਕਾਰੀ ਸੈਕੰਡਰੀ ਸਕੂਲ ਕੁਲਰੀਆਂ ਵਿਖੇ ਨਵੇਂ ਲਗਾਏ ਗਏ ਇੰਟਰਐਕਟਿਵ ਫਲੈਟ ਪੈਨਲ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਆਧੁਨਿਕ ਤਕਨਾਲੋਜੀ ਦੇ ਜ਼ਰੀਏ ਵਿਦਿਆਰਥੀਆਂ ਨੂੰ ਬਿਹਤਰ ਅਤੇ ਵਧੀਆ ਸਿੱਖਿਆ ਪ੍ਰਦਾਨ ਕਰਨਾ ਸਮੇਂ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਇੰਟਰਐਕਟਿਵ ਫਲੈਟ ਪੈਨਲ ਨਾਲ ਪੜ੍ਹਾਈ ਹੋਰ ਵੀ ਦਿਲਚਸਪ ਬਣੇਗੀ ਅਤੇ ਵਿਦਿਆਰਥੀਆਂ ਨੂੰ ਆਧੁਨਿਕ ਤਰੀਕੇ ਨਾਲ ਵਿਸ਼ਿਆਂ ਨੂੰ ਸਮਝਣ ਵਿੱਚ ਆਸਾਨੀ ਹੋਵੇਗੀ।  ਸਿੱਖਿਆ ਦੇ ਪੱਧਰ ਨੂੰ ਇੰਟਰਐਕਟਿਵ ਫਲੈਟ ਪੈਨਲ ਰਾਹੀਂ ਅਧਿਆਪਕ ਬੱਚਿਆਂ ਨੂੰ ਡਿਜ਼ਿਟਲ ਤਰੀਕੇ ਨਾਲ ਪਾਠ ਪੜ੍ਹਾ ਸਕਣਗੇ, ਜਿਸ ਨਾਲ ਵਿਦਿਆਰਥੀਆਂ ਦੀ ਸਮਝ ਵਧੇਗੀ ਅਤੇ ਪੜ੍ਹਾਈ ਹੋਰ ਵੀ ਦਿਲਚਸਪ ਬਣੇਗੀ। ਉਨ੍ਹਾਂ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਨਵੀਨ ਤਕਨਾਲੋਜੀ ਦੀ ਵਰਤੋਂ ਕਰਕੇ ਬੱਚਿਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰਨ।

ਵਿਧਾਇਕ ਨੇ  ਅਧਿਆਪਕਾਂ ਦੀ ਭੂਮਿਕਾ ਦੀ ਵੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਅਧਿਆਪਕ ਸਮਾਜ ਦੀ ਰੀੜ੍ਹ ਦੀ ਹੱਡੀ ਹਨ, ਜੋ ਨੌਜਵਾਨ ਪੀੜ੍ਹੀ ਨੂੰ ਸਹੀ ਦਿਸ਼ਾ ਦਿੰਦੇ ਹਨ। ਉਨ੍ਹਾਂ ਅਪੀਲ ਕੀਤੀ ਕਿ ਅਧਿਆਪਕ ਇਸ ਨਵੀਂ ਤਕਨਾਲੋਜੀ ਦਾ ਪੂਰਾ ਲਾਭ ਲੈਂਦੇ ਹੋਏ ਬੱਚਿਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰਨ।

ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਨੀਲਮ ਰਾਣੀ ਨੇ ਇਸ  ਨਵੀਂ ਸਹੂਲਤ ਮਿਲਣ ‘ਤੇ ਖੁਸ਼ੀ ਪ੍ਰਗਟ ਕੀਤੀ ਅਤੇ ਇਸਨੂੰ ਸਿੱਖਿਆ ਦੇ ਖੇਤਰ ਵਿੱਚ ਇਕ ਅਹਿਮ ਕਦਮ ਦੱਸਿਆ।

ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਡਾ ਪਰਮਜੀਤ ਸਿੰਘ ਭੋਗਲ ਨੇ ਕਿਹਾ ਕਿ ਇਸ ਡਿਜ਼ਿਟਲ ਸਹੂਲਤ ਨਾਲ ਅਧਿਆਪਕ ਵਿਦਿਆਰਥੀਆਂ ਨੂੰ ਆਡੀਓ-ਵੀਡੀਓ ਸਮੱਗਰੀ, ਚਿੱਤਰਾਂ ਰਾਹੀਂ ਪਾਠ ਸਮਝਾ ਸਕਦੇ ਹਨ, ਜਿਸ ਨਾਲ ਬੱਚਿਆਂ ਦੀ ਸਮਝ ਅਤੇ ਯਾਦਸ਼ਕਤੀ ਵਿੱਚ ਵੀ ਵਾਧਾ ਹੁੰਦਾ ਹੈ। ਇਸ ਨਾਲ ਵਿਦਿਆਰਥੀ ਪੜ੍ਹਾਈ ਵਿੱਚ ਵਧੇਰੇ ਦਿਲਚਸਪੀ ਲੈਂਦੇ ਹਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਭਾਸ਼ ਨਾਗਪਾਲ ਹਲਕਾ ਸਿੱਖਿਆ ਕੋਆਰਡੀਨੇਟਰ, ਪ੍ਰਿੰਸੀਪਲ ਅਰੁਣ ਕੁਮਾਰ ਬਲਾਕ ਨੋਡਲ ਅਫ਼ਸਰ ਬਰੇਟਾ, ਪ੍ਰਿੰਸੀਪਲ ਗੁਰਮੀਤ ਸਿੰਘ ਬਲਾਕ ਨੋਡਲ ਅਫ਼ਸਰ ਬੁਢਲਾਡਾ, ਪ੍ਰਿੰਸੀਪਲ ਕੁਲਦੀਪ ਸਿੰਘ ਬਲਾਕ ਨੋਡਲ ਅਫ਼ਸਰ ਮਾਨਸਾ,

ਪ੍ਰਿੰਸੀਪਲ ਨਰਸੀ ਸਿੰਘ, ਮੁੱਖ ਅਧਿਆਪਕ ਮਨਦੀਪ ਸਿੰਘ, ਪ੍ਰਿੰਸੀਪਲ ਦਰਸ਼ਨ ਸਿੰਘ,ਸਕੂਲ ਇੰਚਾਰਜ ਲੈਕਚਰਾਰ ਪਰਮਿੰਦਰ ਸਿੰਘ,ਪਿਆਰਾ ਸਿੰਘ ਗੁਰਨੇ ਹਾਜ਼ਰ ਸਨ।

LEAVE A REPLY

Please enter your comment!
Please enter your name here