*’ਆਪ’ ‘ਚ ਮੱਚਿਆ ਘਮਾਸਾਣ! ਰਾਘਵ ਚੱਢਾ ‘ਤੇ ਟਿਕਟ ਦੇਣ ਲਈ 2 ਤੋਂ 3 ਕਰੋੜ ਰੁਪਏ ਮੰਗਣ ਦੇ ਇਲਜ਼ਾਮ*

0
30

ਪਟਿਆਲਾ  11,ਜਨਵਰੀ (ਸਾਰਾ ਯਹਾਂ/ਬਿਊਰੋ ਨਿਊਜ਼): ਆਮ ਆਦਮੀ ਪਾਰਟੀ ਅੰਦਰ ਟਿਕਟਾਂ ਦੀ ਵੰਡ ਨੂੰ ਲੈ ਕੇ ਘਮਾਸਾਣ ਛਿੜ ਗਿਆ ਹੈ। ਹੁਣ ਸਮਾਜ ਸੇਵੀ ਸੌਰਭ ਜੈਨ ਨੇ ਆਮ ਆਦਮੀ ਪਾਰਟੀ ਦੇ ਸਹਿ ਇੰਚਾਰਜ਼ ਰਾਘਵ ਚੱਢਾ ਉੱਤੇ ਇਲਜ਼ਾਮ ਲਾਏ ਹਨ ਕਿ ਉਨ੍ਹਾਂ ਤੋਂ ਟਿਕਟ ਦੇਣ ਨੂੰ ਲੈ ਕੇ ਪੈਸਿਆਂ ਦੀ ਮੰਗ ਕੀਤੀ ਗਈ ਹੈ। ਸੌਰਭ ਜੈਨ ਨੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਕਿਹਾ ਕਿ ਆਪ ਪਾਰਟੀ ਦੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਵੱਲੋਂ ਉਨ੍ਹਾਂ ਤੋਂ ਪੈਸਿਆਂ ਦੀ ਮੰਗ ਕੀਤੀ ਗਈ ਹੈ।

ਉਨ੍ਹਾਂ ਦਾਅਵਾ ਕੀਤਾ ਕਿ ਪਟਿਆਲਾ ਸ਼ਹਿਰ ਦੇ ਸੀਟ ਉੱਤੋਂ ਟਿਕਟ ਦੇਣ ਲਈ 2 ਤੋਂ 3 ਕਰੋੜ ਰੁਪਏ ਮੰਗੇ ਗਏ। ਇਸ ਦੇ ਚੱਲਦੇ ਉਨ੍ਹਾਂ ਟਿਕਟ ਨਾ ਲੈ ਪਾਰਟੀ ਤੋਂ ਅਸਤੀਫਾ ਦੇ ਦਿੱਤਾ। ਸੌਰਭ ਜੈਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਵਰਕਰਾਂ ਦਾ ਘਾਣ ਕਰ ਰਹੀ ਹੈ। ਉਨ੍ਹਾਂ ਨੂੰ ਟਿਕਟ ਦੇਣ ਨੂੰ ਲੈ ਕੇ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ ਸੀ ਪਰ ਹੁਣ ਜਦੋਂ ਉਨ੍ਹਾਂ ਤੋਂ ਪੈਸੇ ਮੰਗੇ ਗਏ, ਉਹ ਇਸ ਪਾਰਟੀ ਤੋਂ ਆਪਣਾ ਅਸਤੀਫਾ ਦੇ ਰਹੇ ਹਨ।

LEAVE A REPLY

Please enter your comment!
Please enter your name here