‘ਆਪ’ ‘ਚ ਵੱਡਾ ਧਮਾਕਾ, ਸੁਖਪਾਲ ਖਹਿਰਾ ਤੋਂ ਵਿਰੋਧੀ ਧਿਰ ਦੇ ਲੀਡਰ ਦਾ ਅਹੁਦਾ ਖੋਹਿਆ

0
10

ਚੰਡੀਗੜ੍ਹ (ਸਾਰਾ ਯਹਾ): ਆਮ ਆਦਮੀ ਪਾਰਟੀ ਵਿੱਚ ਵੱਡਾ ਧਮਾਕਾ ਹੋਇਆ ਹੈ। ਪਾਰਟੀ ਲੀਡਰ ਸੁਖਪਾਲ ਖਹਿਰਾ ਨੂੰ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ਦਿੜਬਾ ਤੋਂ ਵਿਧਾਇਕ ਹਰਪਾਲ ਚੀਮਾ ਨੂੰ ਵਿਰੋਧੀ ਧਿਰ ਦਾ ਲੀਡਰ ਬਣਾਇਆ ਗਿਆ ਹੈ। ਇਹ ਹੁਕਮ ਦਿੱਲੀ ਤੋਂ ਮਨੀਸ਼ ਸਿਸੋਦੀਆ ਨੇ ਟਵੀਟ ਰਾਹੀਂ ਸੁਣਾਇਆ ਹੈ।

ਯਾਦ ਰਹੇ ਆਮ ਆਦਮੀ ਪਾਰਟੀ ਦੇ ਸਹਿ ਪ੍ਰਧਾਨ ਬਲਬੀਰ ਸਿੰਘ ਤੇ ਸੁਖਪਾਲ ਖਹਿਰਾ ਵਿਚਾਲੇ ਕਾਫੀ ਖਿੱਚੋਤਾਣ ਚੱਲ ਰਹੀ ਸੀ। ਸੁਖਪਾਲ ਖਹਿਰਾ ਨੇ ਇਸ ਸਬੰਧੀ ਮੰਗਲਵਾਰ ਵਿਧਾਇਕਾਂ ਦੀ ਮੀਟਿੰਗ ਵੀ ਸੱਦੀ ਸੀ ਪਰ ਇਸ ਮੌਕੇ ਵੀ ਵਿਧਾਇਕ ਵੰਡੇ ਹੋਏ ਨਜ਼ਰ ਆਏ ਸੀ। ਇਸ ਕਰਕੇ ਇਸ ਮਾਮਲੇ ਨੂੰ ਕੋਆਰਡੀਨੇਸ਼ਨ ਕਮੇਟੀ ਹਵਾਲੇ ਕਰ ਦਿੱਤਾ ਗਿਆ ਸੀ।

ਖਹਿਰਾ ਇਲਜ਼ਾਮ ਲਾ ਰਹੇ ਹਨ ਕਿ ਡਾ. ਬਲਬੀਰ ਸਿੰਘ ਵੱਲੋਂ ਕੁਝ ਪਾਰਟੀ ਵਰਕਰਾਂ ਨੂੰ ਕਿਹਾ ਗਿਆ ਹੈ ਕਿ ਉਹ ਲੋਕਾਂ ਕੋਲੋਂ ਪੈਸੇ ਇਕੱਠੇ ਕਰ ਰਿਹਾ ਹੈ। ਦੂਸਰੇ ਪਾਸੇ ਡਾ. ਬਲਬੀਰ ਸਿੰਘ ਕਹਿ ਚੁੱਕੇ ਹਨ ਕਿ ਉਨ੍ਹਾਂ ਨੇ ਖਹਿਰਾ ਵਿਰੁੱਧ ਕਿਸੇ ਨੂੰ ਅਜਿਹੀ ਗੱਲ ਨਹੀਂ ਕਹੀ।

NO COMMENTS