‘ਆਪ’ ਨੂੰ ਇੱਕ ਹੋਰ ਝਟਕਾ, ਦਿੱਗਜ਼ ਲੀਡਰ ਕਾਂਗਰਸ ‘ਚ ਸ਼ਾਮਲ

0
109

ਅੰਮ੍ਰਿਤਸਰ: ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਪੰਜਾਬ ਨੂੰ ਇੱਕ ਹੋਰ ਝਟਕਾ ਲੱਗਾ ਹੈ। ਮਾਝੇ ਦੇ ਦਿੱਗਜ਼ ਲੀਡਰ ਭੁਪਿੰਦਰ ਸਿੰਘ ਬਿੱਟੂ ਖਵਾਸਪੁਰ ਨੇ ਕਾਂਗਰਸ ਦਾ ਪੱਲ੍ਹਾ ਫੜ੍ਹ ਲਿਆ ਹੈ। ਦੱਸ ਦੇਈਏ ਭੁਪਿੰਦਰ ਸਿੰਘ ਬਿੱਟੂ ਖਵਾਸਪੁਰ ਨੇ 2017 ਵਿੱਚ ਹਲਕਾ ਖਡੂਰ ਸਾਹਿਬ ਤੋਂ ਐਮਐਲਏ ਦੀ ਚੋਣ ਲੜੀ ਸੀ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੁੱਖ ਮੰਤਰੀ ਨਿਵਾਸ ‘ਤੇ ਭੁਪਿੰਦਰ ਸਿੰਘ ਬਿੱਟੂ ਖਵਾਸਪੁਰ ਨੂੰ ਸਾਦੇ ਪ੍ਰੋਗਰਾਮ ਵਿੱਚ ਵਿਧੀਵਤ ਤਰੀਕੇ ਨਾਲ ਕਾਂਗਰਸ ਵਿੱਚ ਸ਼ਾਮਲ ਕੀਤਾ।

ਯਾਦ ਰਹੇ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਮਾਨਸਾ ਤੋਂ ਵਿਧਾਇਕ ਤੇ ਬਾਗ਼ੀ ਲੀਡਰ ਨਾਜਰ ਸਿੰਘ ਮਾਨਸ਼ਾਹੀਆ ਵੀ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ੍ਹ ਵਿੱਚ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਲ ਕੀਤਾ।

LEAVE A REPLY

Please enter your comment!
Please enter your name here