‘ਆਪ’ ਨੂੰ ਨਹੀਂ ਆਇਆ ਪਸੰਦ ਮੋਦੀ ਸਰਕਾਰ ਦਾ ਆਖਰੀ ਬਜਟ

0
32

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੋਦੀ ਸਰਕਾਰ ਦੇ ਅੰਤ੍ਰਿਮ ਬਜਟ ਨੂੰ ਲੋਕ ਲਭਾਊ ਬਜਟ ਕਰਾਰ ਦਿੱਤਾ। ਪੰਜਾਬ ਇਕਾਈ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਸਰਕਾਰ ਦੇ ਕਾਰਜਕਾਲ ਦਾ ਇਹ ਆਖ਼ਰੀ ਬਜਟ ਲੋਕ ਲਭਾਊ ਬਜਟ ਹੈ ਜੋ 2019 ਲੋਕ ਸਭਾ ਚੋਣਾਂ ਨੂੰ ਮੁੱਖ ਰੱਖ ਕੇ ਤਿਆਰ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਸ ਦਾ ਇੱਕੋ ਇੱਕ ਉਦੇਸ਼ ਆਮ ਲੋਕਾਂ ਨੂੰ ਪਹਿਲਾਂ ਵਾਂਗ ਜੁਮਲੇਬਾਜ਼ੀ ਰਾਹੀਂ ਲੁਭਾਉਣ ਦੀ ਕੋਸ਼ਿਸ਼ ਹੈ ਪਰ ਮੋਦੀ ਸਰਕਾਰ ਇਸ ਵਿੱਚ ਕਦੇ ਕਾਮਯਾਬ ਨਹੀਂ ਹੋ ਸਕੇਗੀ, ਕਿਉਂਕਿ ਪਿਛਲੇ ਚਾਰ ਬਜਟ ਵੀ ਇਸੇ ਸਰਕਾਰ ਨੇ ਪੇਸ਼ ਕੀਤੇ ਸਨ ਜਿਨ੍ਹਾਂ ਨੇ ਆਮ ਆਦਮੀ ਦੀ ਆਰਥਿਕਤਾ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਇਸ ਕਾਰਨ ਆਮ ਲੋਕ ਇਸ ਸਰਕਾਰ ਤੋਂ ਦੁਖੀ ਤੇ ਨਿਰਾਸ਼ ਹਨ ਤੇ ਇਸ ਗ਼ੁੱਸੇ ਤੋਂ ਬਚਣ ਲਈ ਸਰਕਾਰ ਨੇ ਇਹ ਲੋਕ ਲਭਾਊ ਬਜਟ ਪੇਸ਼ ਕੀਤਾ ਹੈ।

ਭਗਵੰਤ ਮਾਨ ਨੇ ਕਿਹਾ ਕਿ ‘ਪ੍ਰਧਾਨ ਮੰਤਰੀ ਕਿਸਾਨ ਨਿਧੀ‘ ਯੋਜਨਾ ਤਹਿਤ ਦੋ ਹੈਕਟੇਅਰ (ਪੰਜ ਏਕੜ) ਤੱਕ ਜ਼ਮੀਨ ਵਾਲੇ ਕਿਸਾਨਾਂ ਨੂੰ ਸਾਲਾਨਾ 6000 ਰੁਪਏ ਦੇਣਾ ਉਨ੍ਹਾਂ ਦੇ ਜ਼ਖ਼ਮਾਂ ਉੱਪਰ ਲੂਣ ਸੁੱਟਣ ਬਰਾਬਰ ਹੈ, ਕਿਉਂਕਿ ਇਸ ਸਮੇਂ ਕਿਸਾਨੀ ਨੂੰ ਸੰਕਟ ਵਿੱਚੋਂ ਕੱਢਣ ਲਈ ਫ਼ੌਰੀ ਪੂਰਨ ਕਰਜ਼ਾ ਮੁਆਫ਼ੀ ਤੇ ਸਵਾਮੀਨਾਥਨ ਦੀਆਂ ਰਿਪੋਰਟਾਂ ਅਨੁਸਾਰ ਫ਼ਸਲਾਂ ਦੇ ਸਹੀਂ ਭਾਅ ਦੇਣ ਦੀ ਲੋੜ ਹੈ।

ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦਾ ਭਵਿੱਖ ਕਹੇ ਜਾਣ ਵਾਲੇ ਨੌਜਵਾਨਾਂ ਨੂੰ ਬਜਟ ਵਿੱਚੋਂ ਬਿਲਕੁਲ ਨਜ਼ਰਅੰਦਾਜ਼ ਕਰ ਦਿੱਤਾ ਹੈ। ਉਨ੍ਹਾਂ ਲਈ ਕਿਸੇ ਤਰ੍ਹਾਂ ਦਾ ਕੋਈ ਐਲਾਨ ਨਹੀਂ ਕੀਤਾ ਗਿਆ। ਬੀਜੇਪੀ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਨੌਜਵਾਨਾਂ ਨਾਲ ਹਰ ਸਾਲ ਦੋ ਕਰੋੜ ਨੌਕਰੀਆਂ ਦਾ ਵਾਅਦਾ ਕੀਤਾ ਸੀ, ਪਰ ਪੰਜ ਸਾਲ ਪੂਰੇ ਹੋਣ ਵਾਲੇ ਹਨ, ਮੋਦੀ ਸਰਕਾਰ ਨੌਜਵਾਨਾਂ ਨੂੰ ਨੌਕਰੀ ਮੁਹੱਈਆ ਨਹੀਂ ਕਰਵਾ ਸਕੀ।

ਭਗਵੰਤ ਮਾਨ ਨੇ ਕਿਹਾ ਕਿ ਇਸ ਬਜਟ ਵਿਚ ਵਿਦਿਆਰਥੀ ਵਰਗ ਨੂੰ ਵੀ ਨਿਰਾਸ਼ ਕੀਤਾ ਹੈ। ਸਰਕਾਰ ਨੇ 2014 ਤੋਂ ਰੁਕੀਆਂ ਯੂਨੀਵਰਸਿਟੀਆਂ ਦੀਆਂ ਗਰਾਂਟਾਂ ਨੂੰ ਨਾ ਜਾਰੀ ਕਰਨਾ ਦਰਸਾਉਂਦਾ ਹੈ ਕਿ ਉਹ ਸਿੱਖਿਆ ਪ੍ਰਤੀ ਕਿੰਨੀ ਕੁ ਗੰਭੀਰ ਹੈ। ਯੂਨੀਵਰਸਿਟੀਆਂ ਨੂੰ ਗਰਾਂਟ ਜਾਰੀ ਨਾ ਕਰਨ ਕਰਕੇ ਉਨ੍ਹਾਂ ਨੂੰ ਆਰਥਿਕ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਉਹ ਵਿਦਿਆਰਥੀਆਂ ਉੱਪਰ ਨਾਜਾਇਜ਼ ਜੁਰਮਾਨੇ ਪਾ ਕੇ ਕਿਵੇਂ ਨਾ ਕਿਵੇਂ ਆਈ ਚਲਾਈ ਚਲਾ ਰਹੇ ਹਨ।


EDITED BY : SARA YAHA | | Last Updated : 7:35 pm 1 ਫ਼ਰਵਰੀ 2019

LEAVE A REPLY

Please enter your comment!
Please enter your name here