

ਮਾਨਸਾ 13 ਫਰਵਰੀ (ਸਾਰਾ ਯਹਾ,ਬਲਜੀਤ ਸ਼ਰਮਾ) ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਵੱਲੋਂ ਅੱਜ ਪੰਜਾਬ ਵਿਧਾਨ ਸਪੀਕਰ ਰਾਣਾ ਕੇ.ਪੀ.ਸਿੰਘ ਨੂੰ ਆਵਾਰਾ ਪਸ਼ੂਆਂ ਦੀ ਸਮੱਸਿਆ ਦੇ ਹੱਲ ਲਈ 20 ਫਰਵਰੀ ਤੋਂ ਚੱਲ ਰਹੇ ਵਿਧਾਨ ਸਭਾ ਸੈਸ਼ਨ ਵਿੱਚ ਸਰਕਾਰ ਵੱਲੋਂ ਬਿਲ ਲਿਆਉਣ ਲਈ ਮਤਾ ਭੇਜਿਆ ਗਿਆ . ਇਸ ਮਤੇ ਦੀ ਅਵਾਰਾ ਪਸ਼ੂ ਸੰਘਰਸ਼ ਕਮੇਟੀ ਮਾਨਸਾ ਸਵਾਗਤ ਕਰਦੀ ਹੈ ਅਤੇ ਪੰਜਾਬ ਸਰਕਾਰ ਤੋਂ ਮੰਗ ਕਰਦੀ ਹੈ ਕਿ ਆਉਣ ਵਾਲੇ ਵਿਧਾਨ ਸਭਾ ਸੈਸ਼ਨ ਵਿੱਚ ਇਸਨੂੰ ਕਾਨੂੰਨ ਦਾ ਦਰਜ਼ਾ ਦਿੱਤਾ ਜਾਵੇ ਕਿਉਂਕਿ ਮਾਨਸਾ ਵਿੱਚ ਚੱਲੇ ਆਵਾਰਾ ਪਸ਼ੂ ਸੰਘਰਸ਼ ਕਮੇਟੀ ਮਾਨਸਾ ਨੇ ਇਸ ਮੁੱਦੇ *ਤੇ ਲੰਬਾ ਸਮਾਂ ਸੰਘਰਸ਼ ਲੜਿਆ ਸੀ ਅਤੇ ਆਖਿਰ ਵਿੱਚ ਪੰਜਾਬ ਵਿੱਚ ਸੱਤਾਧਾਰੀ ਧਿਰ ਦੇ ਨੁਮਾਇੰਦੇ ਦੇ ਤੌਰ *ਤੇ ਗੁਰਪ੍ਰੀਤ ਸਿੰਘ ਕਾਂਗੜ ਕੈਬਨਿਟ ਮੰਤਰੀ ਪੰਜਾਬ ਅਤੇ ਯੁਵਰਾਜ ਰਣਇੰਦਰ ਸਿੰਘ ਨੇ ਇਸ ਕਮੇਟੀ ਨਾਲ ਰਾਬਤਾ ਕਰਕੇ ਇਸ ਸੰਘਰਸ਼ ਨੂੰ ਸਮਾਪਤ ਕਰਵਾਉਂਦੇ ਹੋਏ ਮਾਨਸਾ ਵਿੱਚ ਇਹ ਐਲਾਨ ਕੀਤਾ ਸੀ ਕਿ ਅਵਾਰਾ ਪਸ਼ੂਆਂ ਦੀ ਸਮੱਸਿਆ ਦਾ ਜਲਦੀ ਹੱਲ ਕੀਤਾ ਜਾਵੇਗਾ. ਮਾਨਸਾ ਵਿੱਚ ਇੱਕ ਗਊਸ਼ਾਲਾ ਬਨਾਉਣ ਅਤੇ ਚੱਲ ਰਹੀਆਂ ਗਊਸ਼ਾਲਾਵਾਂ ਵਿੱਚ ਫੰਡ ਭੇਜਣ ਦਾ ਵਾਅਦਾ ਕੀਤਾ ਸੀ ਅਤੇ ਇਹ ਵੀ ਵਾਅਦਾ ਕੀਤਾ ਸੀ ਕਿ ਵਿਧਾਨ ਸਭਾ ਵਿੱਚ ਨਵਾਂ ਕਾਨੂੰਨ ਲਿਆਂਦਾ ਜਾਵੇਗਾ ਜਿਸ ਰਾਹੀਂ ਅਵਾਰਾ ਪਸ਼ੂਆਂ ਦਾ ਸਮੱਸਿਆ ਦਾ ਹੱਲ ਹੋ ਸਕੇ ਪਰ 3 ਮਹੀਨੇ ਤੋਂ ਵੱਧ ਦਾ ਸਮਾਂ ਬੀਤਣ *ਤੇ ਵੀ ਇਸ ਸਮੱਸਿਆ ਦਾ ਹੱਲ ਪੰਜਾਬ ਸਰਕਾਰ ਨੇ ਨਹੀਂ ਕੀਤਾ . ਇਸ ਸਬੰਧੀ ਗੁਰਲਾਭ ਸਿੰਘ ਮਾਹਲ ਐਡਵੋਕੇਟ ਮੈਂਬਰ ਅਵਾਰਾ ਪਸ਼ੂ ਸੰਘਰਸ਼ ਕਮੇਟੀ ਮਾਨਸਾ ਨੇ ਕਿਹਾ ਕਿ ਜੋ ਅਮਨ ਅਰੋੜਾ ਵੱਲੋਂ ਮਤਾ ਵਿਧਾਨ ਸਭਾ ਸਪੀਕਰ ਨੂੰ ਦਿੱਤਾ ਗਿਆ ਹੈ, ਉਸਤੇ ਅਗਲੀ ਵਿਧਾਨ ਸਭਾ ਸੈਸ਼ਨ ਵਿੱਚ ਪੰਜਾਬ ਸਰਕਾਰ ਕਾਨੂੰਨ ਲੈ ਕੇ ਆਵੇ ਜਿਸ ਰਾਹੀਂ ਅਮਰੀਕਨ ਪਸ਼ੂ ਜੋ ਕਿ ਅਵਾਰਾ ਪਸ਼ੂਆਂ ਦਾ 85# ਤੋਂ ਵੱਧ ਹਿੱਸਾ ਹੈ, ਨੂੰ ਦੇਸੀ ਗਊਆਂ ਨਾਲੋਂ ਵੱਖ ਕਰਕੇ ਉਨ੍ਹਾਂ ਦੀ ਖਰੀਦੋ ਫਰੋਖਤ ਦੀ ਇਜ਼ਾਜਤ ਦਿੱਤੀ ਜਾਵੇ ਜਿਸ ਨਾਲ ਇਸ ਸਮੱਸਿਆ ਦਾ ਹੱਲ ਹੋ ਸਕਦਾ ਹੈ. ਇਸਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਅਵਾਰਾ ਪਸ਼ੂ ਸੰਘਰਸ਼ ਕਮੇਟੀ ਮਾਨਸਾ ਦੀ ਜਲਦ ਹੀ ਮੀਟਿੰਗ ਬੁਲਾਕੇ ਇਸ ਮੁੱਦੇ *ਤੇ ਅੱਗੇ ਦੀ ਰੂਪ ਰੇਖਾ ਸਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ.























