*ਆਮ ਆਦਮੀ ਪਾਰਟੀ ਨੇ ਗੁਰਪ੍ਰੀਤ ਸਿੰਘ ਭੁੱਚਰ ਜ਼ਿਲ੍ਹਾ ਪ੍ਰਧਾਨ ਅਤੇ ਕ੍ਰਿਸ਼ਨ ਸਿੰਘ ਧਾਲੀਵਾਲ ਨਗਰ ਕੌਂਸਲਰ ਨੂੰ ਜ਼ਿਲ੍ਹਾ ਜਨਰਲ ਸਕੱਤਰ ਲਗਾਇਆ*

0
65
Oplus_131072

ਮਾਨਸਾ, 31 ਮਈ:- (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) : ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਸੀ ਕਿ ਪਾਰਟੀ ਲਈ ਮਿਹਨਤੀ ਵਰਕਰਾਂ ਦਾ ਬਣਦਾ ਹੱਕ ਜ਼ਰੂਰ ਦਿੱਤਾ ਜਾਵੇਗਾ।

ਇਸ ਲਈ ਆਮ ਆਦਮੀ ਪਾਰਟੀ ਵੱਲੋਂ ਚੇਅਰਮੈਨ ਮੰਡੀ ਬੋਰਡ ਮਾਨਸਾ ਗੁਰਪ੍ਰੀਤ ਸਿੰਘ ਭੁੱਚਰ ਨੂੰ ਜ਼ਿਲ੍ਹਾ ਪ੍ਰਧਾਨ ਅਤੇ ਵਾਰਡ ਨੰਬਰ 26 ਤੋਂ ਨਗਰ ਕੌਂਸਲਰ ਕ੍ਰਿਸ਼ਨ ਸਿੰਘ ਧਾਲੀਵਾਲ (ਸਾਬਕਾ ਮੀਤ ਪ੍ਰਧਾਨ ਨਗਰ ਕੌਂਸਲ ਮਾਨਸਾ) ਨੂੰ ਜ਼ਿਲ੍ਹਾ ਜਨਰਲ ਸਕੱਤਰ ਲਗਾਇਆ ਗਿਆ ਹੈ। 

ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਪ੍ਰੀਤ ਸਿੰਘ ਭੁੱਚਰ ਨੇ ਪਾਰਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਇਹ ਸਾਡੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗਰੀਬ ਘਰਾਂ ਚੋਂ ਨਿਕਲੇ ਵਰਕਰਾਂ ਦੀ ਮਿਹਨਤ ਅਤੇ ਲਗਨ ਦਾ ਫ਼ਲ ਦਿੱਤਾ ਹੈ। ਮੇਰੇ ਛੋਟੇ ਭਰਾ ਕ੍ਰਿਸ਼ਨ ਸਿੰਘ ਧਾਲੀਵਾਲ ਇੱਕ ਅਣਥੱਕ ਮਿਹਨਤ ਅਤੇ ਇਮਾਨਦਾਰੀ ਨਾਲ ਆਪਣੇ ਵਾਰਡ ਵਾਸੀਆਂ ਦੀ ਸੇਵਾ ਕਰ ਰਿਹਾ ਹੈ। ਕ੍ਰਿਸ਼ਨ ਸਿੰਘ ਧਾਲੀਵਾਲ ਨੇ ਵਾਰਡ ਵਾਸੀਆਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ। ਉਹ ਚਾਹੇ ਕੂੜੇ ਦੇ ਵੱਡੇ ਵੱਡੇ ਢੇਰ ਹੋਣ ਜਾਂ ਫਿਰ ਗਲ਼ੀਆਂ ਨਾਲ਼ੀਆਂ ਦੇ ਕੰਮ ਹੋਣ। ਆਪਣੇ ਵਾਰਡ ਵਾਸੀਆਂ ਦੇ ਦੁੱਖ ਸੁੱਖ ਵਿੱਚ ਖੜ੍ਹਨ ਅਤੇ ਮੇਰੀ ਮਿਹਨਤ ਤੋਂ ਖੁਸ਼ ਹੋ ਕੇ ਆਮ ਆਦਮੀ ਪਾਰਟੀ  ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਜੀ, ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਜੀ ,ਪੰਜਾਬ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਜੀ, ਡਾ. ਸੰਦੀਪ ਪਾਠਕ ਜੀ, ਸਤਿੰਦਰ ਜੈਨ ਜੀ, ਪੰਜਾਬ ਪ੍ਰਧਾਨ ਅਮਨ ਅਰੋੜਾ ਜੀ, ਸਹਿ ਪ੍ਰਧਾਨ ਸ਼ੈਰੀ ਕਲਸੀ ਜੀ, MLA ਵਿਜੇ ਸਿੰਗਲਾ ਜੀ, ਚਰਨਜੀਤ ਸਿੰਘ ਅੱਕਵਾਲੀ ਜ਼ਿਲ੍ਹਾ ਯੋਜਨਾ ਬੋਰਡ ਚੇਅਰਮੈਨ ਮਾਨਸਾ ਅਤੇ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ  ਜਿਨ੍ਹਾਂ ਇੱਕ ਨਿਮਾਣੇ ਜਿਹੇ ਵਰਕਰ ਨੂੰ ਜ਼ਿਲ੍ਹਾ ਜਨਰਲ ਸਕੱਤਰ ਮਾਨਸਾ ਦੀ ਜ਼ਿੰਮੇਵਾਰੀ ਸੌਂਪੀ।

ਅੰਤ ਵਿੱਚ ਗੁਰਪ੍ਰੀਤ ਸਿੰਘ ਭੁੱਚਰ ਅਤੇ ਕ੍ਰਿਸ਼ਨ ਸਿੰਘ ਧਾਲੀਵਾਲ ਨੇ ਸਮੁੱਚੀ ਲੀਡਰਸ਼ਿਪ, ਆਹੁਦੇਦਾਰ ਅਤੇ ਵਲੰਟੀਅਰ ਸਾਥੀਆਂ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਅਸੀਂ ਹਮੇਸ਼ਾ ਹੀ ਮਿਹਨਤ, ਇਮਾਨਦਾਰੀ ਅਤੇ ਤਨ-ਮਨ ਨਾਲ ਕੰਮ ਕਰਾਂਗੇ। 

LEAVE A REPLY

Please enter your comment!
Please enter your name here