

ਮਾਨਸਾ, 12 ਅਗਸਤ(ਸਾਰਾ ਯਹਾ,(ਬਲਜੀਤ ਸ਼ਰਮਾ) : 15 ਅਗਸਤ ਨੂੰ ਮਾਨਸਾ ਦੇ ਬਹੁਮੰਤਵਰੀ ਖੇਡ ਸਟੇਡੀਅਮ ਵਿਖੇ ਆਜ਼ਾਦੀ ਦਿਹਾੜੇ ਮੌਕੇ ਕਰਵਾਏ ਜਾਣ ਵਾਲੇ ਸੱਭਿਆਚਾਰਕ ਸਮਾਰੋਹ ਸਬੰਧੀ ਅੱਜ ਦੂਜੀ ਰਿਹਰਸਲ ਸਥਾਨਕ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਮਾਨਸਾ ਵਿਖੇ ਕਰਵਾਈ ਗਈ। ਇਸ ਮੌਕੇ ਸੱਭਿਆਚਾਰ ਕਮੇਟੀ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ਼੍ਰੀਮਤੀ ਰਾਜਵੰਤ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ਼੍ਰੀ ਜਗਰੂਪ ਭਾਰਤੀ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਸ਼੍ਰੀ ਗੁਰਲਾਭ ਸਿੰਘ, ਸਹਾਇਕ ਲੋਕ ਸੰਪਰਕ ਅਫ਼ਸਰ ਸ਼੍ਰੀਮਤੀ ਮੇਘਾ ਮਾਨ ਅਤੇ ਪ੍ਰੋਫੈਸ਼ਰ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਸ਼੍ਰੀਮਤੀ ਸੁਪਨਦੀਪ ਕੌਰ ਨੇ ਅੱਜ ਦੀ ਰਿਹਰਸਲ ਦਾ ਜਾਇਜ਼ਾ ਲਿਆ। ਦੂਜੀ ਰਿਹਰਸਲ ਦੌਰਾਨ ਵਿਦਿਆਰਥੀਆਂ ਵੱਲੋਂ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਆਪਣੀ-ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ, ਸਭਿਆਚਾਰ ਅਤੇ ਸਮਾਜਿਕ ਕੁਰੀਤੀਆਂ ਦੇ ਵਿਸ਼ਿਆਂ ਨਾਲ ਸਬੰਧਿਤ ਵਿਸ਼ਿਆ ‘ਤੇ ਕੋਰਿਓਗ੍ਰਾਫ਼ੀ ਵਿਖਾਈ ਗਈ। ਰਿਹਰਸਲ ਉਪਰੰਤ ਸੱਭਿਆਚਾਰਕ ਕਮੇਟੀ ਨੇ ਸਕੂਲਾਂ ਵੱਲੋਂ ਪੇਸ਼ ਕੀਤੇ ਸੱਭਿਆਚਾਰਕ ਪ੍ਰੋਗਰਾਮ ਨੂੰ ਪੂਰੇ ਗ਼ੌਰ ਨਾਲ ਵੇਖਿਆ ਅਤੇ ਰਿਹਰਸਲ ਦੌਰਾਨ ਸਾਹਮਣੇ ਆਈਆਂ ਕੁਝ ਕਮੀਆਂ ਨੂੰ ਦੂਰ ਕਰਨ ਲਈ ਸਬੰਧਤ ਅਧਿਆਪਕਾਂ ਨੂੰ ਹਦਾਇਤਾਂ ਕੀਤੀਆਂ। ਰਿਹਰਸਲ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਡੀ.ਏ.ਵੀ. ਸੈਨੇਟਰੀ ਪਬਲਿਕ ਸਕੂਲ, ਸਰਕਾਰੀ ਪ੍ਰਾਇਮਰੀ ਸਕੂਲ ਉਭਾ ਬੁਰਜ ਢਿੱਲਵਾਂ, ਪੁਲਿਸ ਪਬਲਿਕ ਸਕੂਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੋਗਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਕਲੀਆ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਲਾ, ਅਲਪਾਈਨ ਵੈਲੀ ਤੋਂ ਇਲਾਵਾ ਹੋਰ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਵੱਖੋ-ਵੱਖਰੀਆਂ ਵੰਨਗੀਆਂ ਨੂੰ ਸੱਭਿਆਚਾਰਕ ਕਮੇਟੀ ਅੱਗੇ ਪੇਸ਼ ਕੀਤਾ। ਇਸ ਮੌਕੇ ਰਾਹੁਲ ਮੋਦਗਿੱਲ, ਡਾ. ਨੀਰੂ ਸ਼ਰਮਾ, ਰਾਜੀਵ ਕੁਮਾਰ ਜੋਨੀ, ਮੈਡਮ ਸਤਨਾਮ ਕੌਰ, ਨਿਤਾਸ਼ ਗੋਇਲ, ਸੁਖਦਰਸ਼ਨ ਸਿੰਘ, ਜਗਜੀਵਨ ਸਿੰਘ, ਮਨਮੋਹਨ ਸਿੰਘ, ਮੈਡਮ ਰਣਵੀਰ ਕੌਰ, ਮੈਡਮ ਅਮਰਜੀਤ ਕੌਰ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਅਧਿਆਪਕ ਅਤੇ ਭਾਰੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।























