

ਮਾਨਸਾ, 12 ਫਰਵਰੀ (ਸਾਰਾ ਯਹਾ,(ਬਲਜੀਤ ਸ਼ਰਮਾ) : ਘਰ-ਘਰ ਰੁਜ਼ਗਾਰ ਮੁਹਿੰਮ ਤਹਿਤ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹੇ ਅੰਦਰ ਇਸ ਮਹੀਨੇ ਤਿੰਨ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਰਾਜੇਸ਼ ਤ੍ਰਿਪਾਠੀ ਨੇ ਦੱਸਿਆ ਕਿ ਇਸੇ ਲੜੀ ਤਹਿਤ ਪਹਿਲਾ ਰੋਜ਼ਗਾਰ ਮੇਲਾ 14 ਫਰਵਰੀ ਨੂੰ ਸ਼ਿਵ ਸ਼ਕਤੀ ਗਰੁੱਪ ਆਫ਼ ਕਾਲਜਿਜ਼ ਭੀਖੀ ਵਿਖੇ ਲਗਾਇਆ ਜਾ ਰਿਹਾ ਹੈ।
ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਤ੍ਰਿਪਾਠੀ ਨੇ ਦੱਸਿਆ ਕਿ ਇਸੇ ਤਰ੍ਹਾਂ 2 ਹੋਰ ਮੇਲੇ 15 ਫਰਵਰੀ ਨੂੰ ਭਾਰਤ ਗਰੁੱਪ ਆਫ਼ ਕਾਲਜਿਜ਼ ਸਰਦੂਲਗੜ੍ਹ ਅਤੇ 21 ਫਰਵਰੀ ਨੂੰ ਕ੍ਰਿਸ਼ਨਾ ਕਾਲਜ ਰੱਲੀ ਬਰੇਟਾ-ਬੁਢਲਾਡਾ ਰੋਡ ਬੁਢਲਾਡਾ ਵਿਖੇ ਲਗਾਏ ਜਾਣਗੇ।
ਸ਼੍ਰੀ ਰਾਜੇਸ਼ ਤ੍ਰਿਪਾਠੀ ਨੇ ਦੱਸਿਆ ਕਿ ਇਨ੍ਹਾਂ ਮੇਲਿਆਂ ਦੌਰਾਨ ਵੱਖ-ਵੱਖ ਨਾਮੀ ਕੰਪਨੀਆਂ ਵੱਲੋਂ ਯੋਗ ਉਮੀਦਵਾਰਾਂ ਦੀ ਨੌਕਰੀ ਲਈ ਚੋਣ ਕੀਤੀ ਜਾਵੇਗੀ। ਉਨ੍ਹਾਂ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਰੋਜ਼ਗਾਰ ਮੇਲਿਆਂ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਿਰਕਤ ਕਰਕੇ ਇਸ ਸੁਨਿਹਰੀ ਮੌਕੇ ਦਾ ਫਾਇਦਾ ਉਠਾਉਣ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੇਲਿਆਂ ਵਿੱਚ 10ਵੀਂ, 12ਵੀਂ, ਗਰੈਜੂਏਟ, ਮਾਸਟਰ ਡਿਗਰੀ, ਆਈ.ਟੀ.ਆਈ., ਇੰਜੀਨਿਅਰ ਅਤੇ ਐਮ.ਏ., ਬੀ.ਐਡ ਯੋਗਤਾ ਵਾਲੇ ਨੌਜਵਾਨ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।
EDITED BY : SARA YAHA | | Last Updated : 7:57 pm 12 ਫ਼ਰਵਰੀ 2019























