ਇਸ ਸਾਲ ਪੰਜਾਬ ਵਿੱਚ ਕਾਟਨ ਅਧੀਨ 4 ਲੱਖ ਹੈਕਟੇਅਰ ਰਕਬਾ ਲਿਆਉਣ ਦਾ ਟੀਚਾ ਮਿੱਥਿਆ ਗਿਆ ਹੈ : ਡਾਇਰੈਕਟਰ

0
10

ਮਾਨਸਾ, 03 ਜੂਨ (ਸਾਰਾ ਯਹਾ,(ਬਲਜੀਤ ਸ਼ਰਮਾ) :  ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਡਾ. ਸੁਤੰਤਰ ਕੁਮਾਰ ਐਰੀ ਦੀ ਪ੍ਰਧਾਨਗੀ ਹੇਠ ਦਫਤਰ ਮੁੱਖ ਖੇਤੀਬਾੜੀ ਅਫਸਰ ਮਾਨਸਾ ਵਿਖੇ ਸਾਲ 2019 ਦੌਰਾਨ ਨਰਮੇ ਦੀ ਫਸਲ ਦੀ ਵਿਉਂਤਬੰਦੀ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿੱਚ ਡਾ. ਪਰਮਿੰਦਰ ਸਿੰਘ ਸੰਯੁਕਤ ਡਾਇਰੈਕਟਰ (ਨਗਦੀ ਫਸਲਾਂ) ਪੰਜਾਬ ਅਤੇ ਨਰਮੇ ਦੀ ਪੱਟੀ ਵਾਲੇ 8 ਜ਼ਿਲ੍ਹਿਆਂ ਦੇ ਮੁੱਖ ਖੇਤੀਬਾੜੀ ਅਫਸਰਾਂ ਨੇ ਭਾਗ ਲਿਆ। ਮੀਟਿੰਗ ਦੌਰਾਨ ਡਾ. ਸੁਤੰਤਰ ਕੁਮਾਰ ਐਰੀ ਨੇ ਕਿਹਾ ਕਿ ਇਸ ਸਾਲ ਪੰਜਾਬ ਵਿੱਚ ਕਾਟਨ ਅਧੀਨ 4 ਲੱਖ ਹੈੱਕਟੇਅਰ ਰਕਬਾ ਲਿਆਉਣ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਮੂਹ ਜ਼ਿਲ੍ਹੇ ਇਸ ਟੀਚੇ ਨੂੰ ਪੂਰਾ ਕਰਨ ਲਈ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਕਿਸਾਨਾਂ ਨੂੰ ਨਰਮੇ ਦੀ ਕਾਸ਼ਤ ਵਧਾਉਣ ਸਬੰਧੀ ਉਤਸ਼ਾਹਿਤ ਕਰਨ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਜਿਹੜੇ ਅਧਿਕਾਰੀ ਦੀ ਆਪਣੇ ਸਰਕਲ ਵਿੱਚ ਨਰਮੇ ਦਾ ਰਕਬਾ ਟੀਚੇ ਤੋਂ ਵੱਧ ਕਰੇਗਾ ਉਸ ਅਧਿਕਾਰੀ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਮੇਂ ਲੱਗਭਗ ਨਰਮੇ ਦੀ ਬਿਜਾਈ ਦਾ ਕੰਮ ਪੁਰਾ ਹੋ ਚੁੱਕਾ ਹੈ, ਜੇਕਰ ਕੋਈ ਕਿਸਾਨ ਨਰਮੇਂ ਦੀ ਫਸਲ ਦੀ ਬਿਜਾਈ ਤੋਂ ਪਿਛੜ ਗਿਆ ਹੈ, ਤਾਂ ਉਹ ਜਲਦੀ ਤੋਂ ਜਲਦੀ ਪਿਛੇਤੀ ਕਿਸਮਾਂ ਦੀ ਬਿਜਾਈ ਕਰ ਸਕਦਾ ਹੈ। ਇਸ ਤੋਂ ਇਲਾਵਾ ਡਾਇਰੈਕਟਰ ਖੇਤੀਬਾੜੀ, ਪੰਜਾਬ ਨੇ ਮੀਟਿੰਗ ਵਿੱਚ ਹਾਜ਼ਰ ਮੁੱਖ ਖੇਤੀਬਾੜੀ ਅਫਸਰਾਂ ਨੂੰ ਕਿਹਾ ਕਿ ਕਿਸਾਨਾਂ ਨੂੰ ਮਿਆਰੀ ਕਿਸਮ ਦੀਆਂ ਇੰਨਪੁਟ ਮੁਹੱਇਆ ਕਰਵਾਈਆਂ ਜਾਣ। ਸੰਯੁਕਤ ਡਾਇਰੈਕਟਰ ਖੇਤੀਬਾੜੀ (ਨਗਦੀ ਫਸਲਾਂ) ਪੰਜਾਬ ਡਾ. ਪਰਮਿੰਦਰ ਸਿੰਘ ਨੇ ਨਰਮੇ ਦੀ ਫਸਲ ਨੂੰ ਕਾਮਯਾਬ ਬਣਾਉਣ ਲਈ ਸੁਝਾਅ ਦਿੰਦਿਆਂ ਕਿਹਾ ਕਿ ਨਰਮੇ ਦੀ ਕਾਸ਼ਤ ਸਬੰਧੀ ਨੁਕਤਿਆਂ ਨੂੰ ਪਿੰਡਾਂ ਵਿੱਚ ਪੰਜ-ਪੰਜ ਮਿੰਟ ਸਵੇਰੇ ਸ਼ਾਮ ਗੁਰਦਵਾਰਿਆਂ ਦੇ ਸਪੀਕਰਾਂ ਵਿੱਚ ਬੋਲ ਕੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਜਾਵੇ। ਮੁੱਖ ਖੇਤੀਬਾੜੀ ਅਫਸਰ ਮਾਨਸਾ ਡਾ. ਗੁਰਮੇਲ ਸਿੰਘ ਨੇ ਕਿਹਾ ਕਿ ਮਾਨਸਾ ਜ਼ਿਲ੍ਹੇ ਵਿੱਚ ਇਸ ਸਾਲ ਨਰਮੇ ਦੀ ਫਸਲ ਅਧੀਨ ਰਕਬਾ ਹੁਣ ਤੱਕ ਅੰਦਾਜਨ 78000 ਹੈੱਕਟੇਅਰ ਨਰਮੇਂ ਦੀ ਬਿਜਾਈ ਹੋ ਚੁੱਕੀ ਹੈ ਅਤੇ ਨਰਮੇਂ ਦੀ ਫਸਲ ਦਾ ਮੁੱਢਲਾ ਵਾਧਾ ਵਧੀਆ ਹੈ।           ਮੀਟਿੰਗ ਵਿੱਚ ਭਾਗ ਲੈ ਰਹੇ ਡਾ. ਗੁਰਾਦਿੱਤਾ ਸਿੰਘ ਸਿੱਧੂ, ਮੁੱਖ ਖੇਤੀਬਾੜੀ ਅਫਸਰ, ਬਠਿੰਡਾ ਨੇ ਕਿਹਾ ਕਿ ਕਾਟਨ ਦੀ ਫਸਲ ਨੂੰ ਕਾਮਯਾਬ ਬਣਾਉਣ ਲਈ ਪਿੰਡਾਂ ਵਿੱਚ ਕੈਂਪ ਲਗਾਏ ਜਾ ਰਹੇ ਹਨ ਅਤੇ ਨਰਮੇਂ ਦੀ ਫਸਲ ‘ਤੇ ਕਿਤੇ ਵੀ ਚਿੱਟੇ ਮੱਛਰ ਦੇ ਅੰਸ਼ ਨਹੀਂ ਪਾਏ ਗਏ। ਮੀਟਿੰਗ ਵਿੱਚ ਡਿਪਟੀ ਡਾਇਰੈਕਟਰ (ਕਪਾਹ ਵਿਸਥਾਰ) ਡਾ. ਹਰਪਾਲ ਸਿੰਘ, ਮੁੱਖ ਖੇਤੀਬਾੜੀ ਅਫਸਰ ਸੰਗਰੂਰ ਡਾ. ਸੁਸ਼ੀਲ ਕੁਮਾਰ, ਮੁੱਖ ਖੇਤੀਬਾੜੀ ਅਫਸਰ ਮੋਗਾ ਡਾ. ਪਰਮਜੀਤ ਸਿੰਘ, ਏ.ਓ. ਮੁਕਤਸਰ ਗੁਰਪ੍ਰੀਤ ਸਿੰਘ, ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ ਡਾ. ਮਨਜੀਤ ਸਿੰਘ, ਮੁੱਖ ਖੇਤੀਬਾੜੀ ਅਫਸਰ ਬਰਨਾਲਾ ਡਾ. ਜਸਵਿੰਦਰਪਾਲ ਸਿੰਘ, ਡਾ. ਦਵਿੰਦਰ ਸਿੰਘ ਫਰੀਦਕੋਟ, ਬਲਾਕ ਖੇਤੀਬਾੜੀ ਅਫਸਰ ਮਾਨਸਾ ਡਾ. ਡੂੰਗਰ ਸਿੰਘ ਬਰਾੜ, ਬਲਾਕ ਖੇਤੀਬਾੜੀ ਅਫਸਰ, ਭੀਖੀ ਡਾ. ਭੀਮ ਅਵਤਾਰ ਅਤੇ ਮੁੱਖ ਖੇਤੀਬਾੜੀ ਅਫਸਰਾਂ ਨਾਲ ਆਏ ਸਹਾਇਕ ਸਟਾਫ ਨੇ ਹਿੱਸਾ ਲਿਆ।

LEAVE A REPLY

Please enter your comment!
Please enter your name here