*ਇੰਦਰਜੀਤ ਸਿੰਗਲਾ ਨੇ ਮਰਨ ਉਪਰੰਤ ਕੀਤਾ ਦੋ ਜ਼ਿੰਦਗੀਆਂ ਨੂੰ ਰੋਸ਼ਨ*

0
93

ਮਾਨਸਾ, 07:  (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) ਮਾਨਸਾ ਸ਼ਹਿਰ ਦੇ ਕਾਰੋਬਾਰੀ ਇੰਦਰਜੀਤ ਸਿੰਗਲਾ ਦੀ ਅਚਾਨਕ ਹੋਈ ਮੌਤ ਤੋਂ ਬਾਅਦ ਉਨ੍ਹਾਂ ਦੇ ਭਰਾ ਰਮੇਸ਼ ਸਿੰਗਲਾ ਮੇਸ਼ੀ ਨੇ ਮ੍ਰਿਤਕ ਦੀਆਂ ਅੱਖਾਂ ਅਪੈਕਸ ਕਲੱਬ ਮਾਨਸਾ ਦੀ ਨੇਤਰਦਾਨ ਪ੍ਰਚਾਰ ਮੁਹਿੰਮ ਤਹਿਤ ਦਾਨ ਕਰਵਾਈਆਂ। ਇਹ ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਸੰਜੀਵ ਪਿੰਕਾ ਨੇ ਦੱਸਿਆ ਕਿ ਇਹ ਅੱਖਾਂ ਸ਼ੰਕਰਾ ਆਈ ਬੈਂਕ ਲੁਧਿਆਣਾ ਦੀ ਟੀਮ ਰਾਹੀਂ ਦਾਨ ਕਰਵਾ ਕੇ ਦੋ ਜ਼ਿੰਦਗੀਆਂ ਨੂੰ ਰੋਸ਼ਨ ਕੀਤਾ ਗਿਆ ਹੈ । ਉਨ੍ਹਾਂ ਦੇ ਪੁੱਤਰ ਤੁਸ਼ਾਰ ਸਿੰਗਲਾ ਨੇ ਦੱਸਿਆ ਕਿ ਉਨ੍ਹਾਂ ਦੇ ਨੇਤਰਦਾਨੀ ਪਿਤਾ ਜੀ ਨਮਿੱਤ ਅੰਤਿਮ ਅਰਦਾਸ ਮਿਤੀ 13-7-2025 ਦਿਨ ਐਤਵਾਰ ਨੂੰ ਦੁਪਹਿਰ 12:00 ਵਜੇ ਤੋਂ 1:00 ਵਜੇ ਤੱਕ ਗਊਸ਼ਾਲਾ ਭਵਨ ਦੇ ਬਲਾਕ ਏ ਵਿਖੇ ਹੋਵੇਗੀ।

LEAVE A REPLY

Please enter your comment!
Please enter your name here