ਰਾਂਚੀ (ਸਾਰਾ ਯਹਾ): ਦਿੱਲੀ ਦੇ ਬੁਰਾੜੀ ਕਾਂਡ ਤੋਂ ਬਾਅਦ ਝਾਰਖੰਡ ਦੇ ਰਾਂਚੀ ਵਿੱਚ ਵੀ ਅਜਿਹੀ ਹਰ ਘਟਨਾ ਸਾਹਮਣੇ ਆਈ ਹੈ। ਇੱਥੋਂ ਦੇ ਮਕਾਨ ਵਿੱਚੋਂ ਵੀ 7 ਜਣਿਆਂ ਦੀਆਂ ਲਾਸ਼ਾਂ ਮਿਲੀਆਂ ਹਨ। ਸਾਰੀਆਂ ਲਾਸ਼ਾਂ ਲਟਕ ਰਹੀਆਂ ਸਨ। ਮ੍ਰਿਤਕ 7 ਜਣਿਆਂ ਵਿੱਚ 2 ਬੱਚੇ ਵੀ ਸ਼ਾਮਲ ਹਨ। ਘਟਨਾ ਰਾਂਚੀ ਦੇ ਕਾਂਕੇ ਥਾਣਾ ਦੇ ਬੋੜਿਆ ਅਰਸੰਡੇ ਦੀ ਹੈ। ਇਹ ਪਰਿਵਾਰ ਬਿਹਾਰ ਦੇ ਭਾਗਲਪੁਰ ਦਾ ਰਹਿਣ ਵਾਲਾ ਹੈ। ਪਰਿਵਾਰ ਦਾ ਮੁਖੀ ਗੌਦਰੇਜ ਕੰਪਨੀ ਵਿੱਚ ਕੰਮ ਕਰਦਾ ਸੀ।
ਯਾਦ ਰਹੇ ਕਿ ਦਿੱਲੀ ਦੇ ਬੁਰਾੜੀ ਵਿੱਚ 11 ਜਣਿਆਂ ਨੇ ਫਾਂਸੀ ਲਾ ਕੇ ਖ਼ੁਦਕੁਸ਼ੀ ਕਰ ਲਈ ਸੀ। 11 ਵਿੱਚੋਂ 7 ਮਹਿਲਾਵਾਂ ਤੇ ਚਾਰ ਪੁਰਸ਼ ਸ਼ਾਮਲ ਸਨ। ਕੁਝ ਲਾਸ਼ਾਂ ਕੇ ਹੱਥ ਪੈਰ ਬੰਨ੍ਹੇ ਹੋਏ ਸੀ। ਕੁਝ ਦੀਆਂ ਅੱਖਾਂ ’ਤੇ ਪੱਟੀ ਬੰਨ੍ਹੀ ਹੋਈ ਸੀ।
ਮੌਕੇ ’ਤੇ ਪੁੱਜੀ ਪੁਲਿਸ, ਜਾਚ ਜਾਰੀ
ਮਕਾਨ ਮਾਲਕ ਨੇ ਦੱਸਿਆ ਕਿ ਸਵੇਰੇ ਜਦੋਂ ਘਰ ਦਾ ਦਰਵਾਜ਼ਾ ਕਾਫੀ ਦੇਰ ਤਕ ਨਹੀਂ ਖੁੱਲ੍ਹਾ ਤਾਂ ਉਨ੍ਹਾਂ ਪੁਲਿਸ ਨੂੰ ਇਸ ਬਾਰੇ ਜਾਣਕਾਰੀ ਦਿੱਤੀ। ਜਦੋਂ ਪੁਲਿਸ ਦਰਵਾਜ਼ਾ ਤੋੜ ਕੇ ਘਰ ਅੰਦਰ ਦਾਖਲ ਹੋਈ ਤਾਂ ਲਾਸ਼ਾਂ ਦੇਖ ਕੇ ਹੈਰਾਨ ਰਹਿ ਗਈ। ਫਿਲਹਾਲ ਇਨ੍ਹਾਂ ਦੀ ਮੌਤ ਦੇ ਕਾਰਨਾਂ ਬਾਰੇ ਕੁਝ ਪਤਾ ਨਹੀਂ ਚੱਲਿਆ।