ਐਨ.ਐਸ. ਕਲਸੀ ਨੇ ਰਾਸ਼ਟਰੀ ਏਕਤਾ ਦਿਵਸ ਮੌਕੇ ਮੁਲਾਜ਼ਮਾਂ ਨੂੰ ਚੁਕਾਈ ਸਹੁੰ

0
11

ਚੰਡੀਗੜ੍ਹ,(ਸਾਰਾ ਯਹਾ)31 ਅਕਤੂਬਰ :    ਸੂਬੇ ਭਰ ਵਿੱਚ ਏਕਤਾ ਅਤੇ ਰਾਸ਼ਟਰੀ ਅਖੰਡਤਾ ਦਾ ਸੁਨੇਹਾ ਦਿੰਦਿਆਂ ਵਧੀਕ ਮੁੱਖ ਸਕੱਤਰ, ਗ੍ਰਹਿ, ਸ੍ਰੀ ਐਨ.ਐਸ. ਕਲਸੀ ਨੇ ਅੱਜ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਵਸ ‘ਤੇ ਰਾਸ਼ਟਰੀ ਏਕਤਾ ਦਿਵਸ ਮੌਕੇ  ਪੰਜਾਬ ਸਿਵਲ ਸਕੱਤਰੇਤ-2 ਦੇ ਮੁਲਾਜ਼ਮਾਂ ਨੂੰ ਸਹੁੰ ਚੁਕਾਈ।

ਇਹ ਸਹੁੰ ਚੁੱਕ ਸਮਾਗਮ ਪੰਜਾਬ ਸਿਵਲ ਸਕੱਤਰੇਤ-2 ਵਿਖੇ ਆਯੋਜਿਤ ਕੀਤਾ ਗਿਆ ਜਿੱਥੇ ਮੁਲਾਜ਼ਮਾਂ ਨੇ ਦੇਸ਼ ਦੀ ਅੰਦਰੂਨੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣਾ ਯੋਗਦਾਨ ਦੇਣ ਦੀ ਸਹੁੰ ਚੁੱਕੀ।

ਇਕੱਠ ਨੂੰ ਸੰਬੋਧਨ ਕਰਦਿਆਂ, ਵਧੀਕ ਮੁੱਖ ਸਕੱਤਰ ਗ੍ਰਹਿ ਸੀ੍ਰ ਐਨ.ਐਸ. ਕਲਸੀ ਨੇ ਕਿਹਾ ਕਿ ਇਹ ਅਵਸਰ ਸਾਨੂੰ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਨੂੰ ਦਰਪੇਸ਼ ਚੁਣੌਤੀਆਂ ਨਾਲ ਲੜਨ ਲਈ ਰਾਸ਼ਟਰ ਨੂੰ ਮਜ਼ਬੂਤੀ ਦੇਣ ਲਈ ਪ੍ਰੇਰਿਤ ਕਰਦਾ ਹੈ।ਉਨ੍ਹਾਂ ਅੱਗੇ ਕਿਹਾ ਕਿ ਸ. ਪਟੇਲ ਨੇ ਸਾਰਿਆਂ ਨੂੰ ਇਕਜੁਟ ਹੋਣ, ਏਕਤਾ ਲਈ ਲੜਨ ਅਤੇ ਲੋਕਾਂ ਦਰਮਿਆਨ ਏਕਤਾ ਦੇ ਪਾਸਾਰ ਲਈ ਸਖ਼ਤ ਮਿਹਨਤ ਕੀਤੀ।

ਫੋਟੋ  ਕੈਪਸ਼ਨ: ਵਧੀਕ ਮੁੱਖ ਸਕੱਤਰ, ਗ੍ਰਹਿ  ਐਨ.ਐਸ. ਕਲਸੀ  ਰਾਸ਼ਟਰੀ ਏਕਤਾ ਦਿਵਸ ਮੌਕੇ  ਪੰਜਾਬ ਸਿਵਲ ਸਕੱਤਰੇਤ-2 ਦੇ ਮੁਲਾਜ਼ਮਾਂ ਨੂੰ ਸਹੁੰ ਚੁਕਾਉਂਦੇ ਹੋਏ।


EDITED BY : SARA YAHA | | Last Updated : 6:30 pm 31 October 2018

LEAVE A REPLY

Please enter your comment!
Please enter your name here