ਐਸ ਡੀ ਐਮ, ਸਰਬਜੀਤ ਕੌਰ ਨੂੰ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕੀਤਾ ਸਨਮਾਨਿਤ।

0
48

ਮਾਨਸਾ 26 ਜਨਵਰੀ (ਸਾਰਾ ਯਹਾ,ਬਲਜੀਤ ਸ਼ਰਮਾ) ਮਾਨਸਾ ਵਿਖੇ ਬਤੋਰ ਐਸ ਡੀ ਐਮ, ਸੇਵਾਵਾਂ ਨਿਭਾਅ ਰਹੇ ਸ਼੍ਰੀਮਤੀ ਸਰਬਜੀਤ ਕੌਰ ਪੀ ਸੀ ਐਸ, ਨੂੰ ਗਣਤੰਤਰਤਾ ਦਿਵਸ ਮੌਕੇ ਜਿਲ੍ਹਾ ਪੱਧਰੀ ਸਮਾਗਮ ਦੋਰਾਨ ਰੂਪਨਗਰ ਵਿਖੇ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸਨਮਾਨਿਤ ਕੀਤਾ।

ਸ਼੍ਰੀਮਤੀ ਸਰਬਜੀਤ ਕੌਰ ਨੇ ਮਾਨਸਾ ਤੈਨਾਤੀ ਤੋਂ ਪਹਿਲਾਂ ਜਿਲ੍ਹਾ ਰੂਪਨਗਰ ਵਿਖੇ ਬਤੋਰ ਸਹਾਇਕ ਕਮਿਸ਼ਨਰ ਸੇਵਾਵਾਂ ਨਿਭਾਉਂਦਿਆਂ ਆਪਣੀ ਜਾਨ ਦੀ ਪਰਵਾਹ ਨਾ ਕਰਦਿਆਂ ਸਾਲ 2019 ਦੌਰਾਨ ਆਏ ਹੜਾ ਵਿੱਚ ਕਈ ਕੀਮਤੀ ਜਾਨਾਂ ਬਚਾਈਆਂ ਸਨ ਅਤੇ ਹੜ੍ਹ ਪੀੜਤਾਂ ਤੱਕ ਰਾਹਤ ਸਮੱਗਰੀ ਪਹੁੰਚਣ ਵਿੱਚ ਅਹਿਮ ਯੋਗਦਾਨ ਪਾਇਆ ਸੀ । ਇਸ ਤੋਂ ਇਲਾਵਾ ਨਸ਼ਿਆਂ ਦੀ ਰੋਕਥਾਮ ਲਈ ਸਰਕਾਰ ਵੱਲੋ ਚਲਾਈ ਡੋਪੋ ਅਤੇ ਬਡੀ ਪ੍ਰੋਗਰਾਮ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਸ਼੍ਰੀਮਤੀ ਸਰਬਜੀਤ ਕੌਰ ਵੱਲੋ  ਕੀਤੇ ਗਏ ਲੋਕ ਭਲਾਈ ਕਾਰਜਾਂ ਨੂੰ ਮੁੱਖ ਰੱਖਦਿਆਂ ਅੱਜ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਉਨ੍ਹਾਂ ਨੂੰ ਸਨਮਾਨਿਤ ਕੀਤਾ।

 ਸ਼੍ਰੀਮਤੀ ਸਰਬਜੀਤ ਕੌਰ ਨੂੰ 25 ਜਨਵਰੀ ਨੂੰ ਨੈਸ਼ਨਲ ਵੋਟਰ ਦਿਵਸ ਮੌਕੇ ਜਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਵਲੋਂ ਇੱਕ ਸਮਾਗਮ ਦੋਰਾਨ ਲੋਕ ਸਭਾ ਚੋਣਾਂ 2019 ਅਤੇ ਵੋਟਰ ਸੂਚੀਆਂ ਦੀ ਸੁਧਾਈ ਸਮੇ ਵਧੀਆ ਕਾਰਗੁਜ਼ਾਰੀ ਦਿਖਾਉਣ ਬਦਲੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੱਖਰੇ ਤੋਰ ਤੇ ਸਨਮਾਨਿਤ ਕੀਤਾ ਗਿਆ ਹੈ।


LEAVE A REPLY

Please enter your comment!
Please enter your name here