ਮਾਨਸਾ, 11 ਸਤੰਬਰ: (ਸਾਰਾ ਯਹਾਂ/ਮੁੱਖ ਸੰਪਾਦਕ)
ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐਸ. ਦੇ ਆਦੇਸ਼ਾਂ ‘ਤੇ ਜ਼ਿਲ੍ਹੇ ਦੇ ਓਟ ਸੈਂਟਰਾਂ/ਨਸ਼ਾ ਛੁਡਾਊ ਕੇਂਦਰਾਂ ਵਿਖੇ 30 ਸਤੰਬਰ ਤੱਕ ਨਸ਼ਾ ਪੀੜਤਾਂ ਲਈ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਰਵਿੰਦਰ ਸਿੰਘ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਜਿਲ੍ਹਾ ਰੋਜਗਾਰ ਉੱਤਪਤੀ, ਹੁਨਰ ਅਤੇ ਸਿਖਲਾਈ ਦਫਤਰ, ਮਾਨਸਾ ਦੁਆਰਾ ਓਟ ਸੈਂਟਰ ਭੀਖੀ ਵਿਖੇ ਨਸ਼ਾ ਪੀੜਤਾਂ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ।
ਉਨ੍ਹਾਂ ਦੱਸਿਆ ਕਿ ਜਾਗਰੂਕਤਾ ਕੈਂਪ ਦੌਰਾਨ ਨਸ਼ਾ ਪੀੜਤਾਂ ਨੂੰ ਨਸ਼ੇ ਮੁਕੰਮਲ ਤੌਰ ‘ਤੇ ਤਿਆਗ ਕੇ ਹੁਨਰ ਵਿਕਾਸ ਵੱਲ ਆਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਬਾਰੇ ਵੀ ਜਾਣੂ ਕਰਵਾਇਆ ਗਿਆ।
ਉਨ੍ਹਾਂ ਕਿਹਾ ਕਿ ਇਹ ਜਾਗਰੂਕਤਾ ਕੈਂਪ 30 ਸਤੰਬਰ ਤੱਕ ਜ਼ਿਲ੍ਹੇ ਦੇ ਵੱਖ ਵੱਖ ਓਟ ਸੈਂਟਰਾਂ/ਨਸ਼ਾ ਛੁਡਾਊ ਕੇਂਦਰਾਂ ਵਿਚ ਲਗਾਏ ਜਾ ਰਹੇ ਹਨ।
ਇਸ ਮੌਕੇ ਮਨੋਜ ਕੁਮਾਰ, ਬਲਾਕ ਮਿਸ਼ਨ ਮੈਨੇਜਰ, ਪੀ.ਐਸ.ਡੀ.ਐਮ., ਰਾਬਿਸ, ਅਤੇ ਡਾ. ਰੂਬਲ ਸ਼ਰਮਾਂ ਹਾਜ਼ਰ ਸਨ।