*ਔਰਤਾਂ ਦੀ ਰਾਖੀ ਲਈ ਲੜਾਈ ਲੜਨ ਵਾਲੀ ਜਿਲ੍ਹਾ ਪ੍ਰਧਾਨ ਕਾਮਰੇਡ ਮਨਜੀਤ ਕੌਰ ਦਾ ਕੱਤਲ*

0
427

ਬੁਢਲਾਡਾ 8 ਮਾਰਚ  (ਸਾਰਾ ਯਹਾਂ/ਮਹਿਤਾ ਅਮਨ) : ਭਾਰਤੀ ਕਮਿਊਨਿਸਟ ਪਾਰਟੀ ਦੀ ਸੂਬਾ ਕੌਂਸਲ ਮੈਂਬਰ ਅਤੇ ਇਸਤਰੀ ਸਭਾ ਦੀ ਜਿਲ੍ਹਾ ਪ੍ਰਧਾਨ ਮਨਜੀਤ ਕੌਰ ਗਾਮੀਵਾਲਾ ਦਾ ਉਨਾਂ ਦੇ ਘਰ ਨਜ਼ਦੀਕ ਤੇਜ਼ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਪੁਲਿਸ ਨੇ ਮ੍ਰਿਤਕ ਦੇ ਲੜਕੀ ਦੇ ਬਿਆਨਾਂ ਦੇ ਆਧਾਰ ਤੇ ਦੋ ਔਰਤਾਂ ਸਮੇਤ ਪੰਜ ਵਿਅਕਤੀਆਂ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ ਦੂਸਰੇ ਪਾਸੇ ਸਿਵਲ ਹਸਪਤਾਲ ਬੁਢਲਾਡਾ ਵਿਖੇ ਇਸ ਕਤਲ ਦੇ ਮਾਮਲੇ ਨੂੰ ਲੈ ਕੇ ਸੀਪੀਆਈ ਵਰਕਰਾਂ ਨੇ ਮਨਜੀਤ ਕੌਰ ਦੇ ਕਾਤਲਾਂ ਦੀ ਗ੍ਰਿਫਤਾਰੀ ਨੂੰ ਲੈ ਕੇ ਸਿਵਲ ਹਸਪਤਾਲ ਵਿਖੇ ਧਰਨਾ ਦੇ ਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਸੀਪੀਆਈ ਦੇ ਜਿਲ੍ਹਾ ਸਕੱਤਰ ਕਾਮਰੇਡ ਕ੍ਰਿਸ਼ਨ ਚੋਹਾਨ ਨੇ ਕਿਹਾ ਕਿ ਜਿੰਨਾ ਚਿਰ ਪੁਲਿਸ ਕਾਤਲਾਂ ਨੂੰ ਗ੍ਰਿਫਤਾਰ ਨਹੀਂ ਕਰਦੀ ਉਸ ਸਮੇਂ ਤੱਕ ਧਰਨਾ ਜਾਰੀ ਰਹੇਗਾ। ਵਜਾ ਰੰਜਿਸ਼ ਇੱਕ ਪਲਾਟ ਨੂੰ ਲੈ ਕੇ ਮਨਜੀਤ ਕੌਰ ਅਤੇ ਦੂਸਰੀ ਧਿਰ ਵੱਲੋਂ ਲੰਬੇ ਸਮੇਂ ਤੋਂ ਝਗੜਾ ਚੱਲਿਆ ਆ ਰਿਹਾ ਸੀ ਕੁਝ ਦਿਨ ਪਹਿਲਾਂ ਸਾਂਝੀਆਂ ਜਥੇਬੰਦੀਆਂ ਵੱਲੋਂ ਪਲਾਟ ਦੇ ਮਸਲੇ ਦਾ ਹੱਲ ਕਰਾਉਂਦਿਆਂ  ਮਨਜੀਤ ਕੌਰ ਦੇ ਹੱਕ ਵਿੱਚ ਪਲਾਟ ਦਾ ਸਮਝੌਤਾ ਕਰਵਾ ਦਿੱਤਾ ਗਿਆ ਸੀ ਪਰ ਦੂਜੀ ਧਿਰ ਵੱਲੋਂ ਸਮਝੌਤਾ ਨਾ ਮਨਜ਼ੂਰ ਹੋਣ ਕਾਰਨ ਅੱਜ ਇਹ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਐਸਐਚਓ ਜਗਦੇਵ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਲੜਕੀ ਦੇ ਬਿਆਨ ਤੇ ਮਾਮਲਾ ਦਰਜ ਕਰਕੇ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਦੂਸਰੇ ਪਾਸੇ ਇਸ ਘਟਨਾ ਦੀ ਨਿੰਦਿਆ ਕਰਦਿਆਂ ਸਾਬਕਾ ਵਿਧਾਇਕ ਕਾਮਰੇਡ ਹਰਦੇਵ ਅਰਸ਼ੀ ਨੇ ਕਿਹਾ ਕਿ ਅੱਜ ਪੰਜਾਬ ਅੰਦਰ ਅਮਨ ਕਾਨੂੰਨ ਦੀ ਵਿਵਸਥਾ ਬੁਰੀ ਤਰ੍ਹਾ ਵਿਗੜ ਚੁੱਕੀ ਹੈ ਜੋ ਕਿ ਚਿੰਤਾ ਦਾ ਵਿਸ਼ਾ ਹੈ। ਧਰਨੇ ਨੂੰ ਸੰਬੋਧਨ ਕਰਦਿਆਂ ਕਾਮਰੇਡ ਐਡਵੋਕੇਟ ਸਵਰਨਜੀਤ ਸਿੰਘ ਦਲਿਓ, ਕਾਮਰੇਡ ਸੀਤਾ ਰਾਮ ਗੋਬਿੰਦਪੁਰਾ, ਕਾਮਰੇਡ ਵੇਦ ਪ੍ਰਕਾਸ਼ ਕਾਮਰੇਡ ਅਸ਼ੋਕ ਲਾਕੜਾ, ਕਾਮਰੇਡ ਜਗਸੀਰ ਸਿੰਘ ਰਾਏਕੇ ਸਮੇਤ ਵੱਡੀ ਗਿਣਤੀ ਵਿੱਚ ਸੀਪੀਆਈ ਦੇ ਵਰਕਰ ਅਤੇ ਆਗੂ ਮੌਜੂਦ ਸਨ।

LEAVE A REPLY

Please enter your comment!
Please enter your name here