ਕਟਾਈ ਸਿਲਾਈ ਸਿਖਲਾਈ ਪ੍ਰਾਪਤ ਲੜਕੀਆਂ ਨੂੰ ਸਰਟੀਫਿਕੇਟ ਵੰਡੇ ਗਏ

0
31

ਮਾਨਸਾ,(ਸਾਰਾ ਯਹਾ,(BPS) 28 ਜੁਲਾਈ ਮੀਰਾ ਸਾਹਿਬ ਐਜੂਕੇਸ਼ਨ ਅਤੇ ਸੋਸ਼ਲ ਵੈੱਲਫੇਅਰ ਸੁਸਾਇਟੀ ਵੱਲੋਂ ਪਿੰਡ ਬੁਰਜਹਰੀਕੇ ਵਿਖੇ ਕਟਾਈ ਸਿਲਾਈ ਸਿਖਲਾਈ ਪ੍ਰਾਪਤ ਲੜਕੀਆਂ ਨੂੰ ਸਰਟੀਫਿਕੇਟ ਵੰਡੇ ਗਏ। ਸੁਸਾਇਟੀ ਦੇ ਪ੍ਰਧਾਨ ਬਲਜੀਤ ਕੌਰ ਨੇ ਦੱਸਿਆ ਕਿ ਸੁਸਾਇਟੀ ਵੱਲੋਂ ਪਿੰਡ ਬੁਰਜ ਹਰੀਕੇ ਵਿਖੇ ਪਿੰਡ ਦੀਆਂ ਲੜਕੀਆਂ ਨੂੰ ਸਿਲਾਈ ਕਟਾਈ ਦੀ ਸਿਖਲਾਈ ਦੇਣ ਲਈ ਇੱਕ ਕਟਾਈ ਸਿਲਾਈ ਸੈਂਟਰ ਖੋਲ੍ਹਿਆ ਗਿਆ ਸੀ। ਜਿਸ ਵਿੱਚ ਪਿੰਡ ਦੀਆਂ ਲਗਭਗ 30 ਲੜਕੀਆਂ ਨੇ ਕਟਾਈ ਸਿਲਾਈ ਦੀ ਸਿਖਲਾਈ ਪ੍ਰਾਪਤ ਕੀਤੀ। ਇਨ੍ਹਾਂ ਲੜਕੀਆਂ ਦੇ ਤਿੰਨ ਮਹੀਨੇ ਦਾ ਕੋਰਸ ਪੂਰਾ ਹੋਣ ਤੇ ਅੱਜ ਸਾਰੀਆਂ ਲੜਕੀਆਂ ਨੂੰ ਟ੍ਰੇਨਿੰਗ ਪੂਰੀ ਹੋਣ ਦੇ ਸਰਟੀਫਿਕੇਟ ਦਿੱਤੇ ਗਏ। ਉਨ੍ਹਾਂ ਇਸ ਮੌਕੇ ਬੋਲਦਿਆਂ ਕਿਹਾ ਕਿ ਲੜਕੀਆਂ ਲਈ ਅਜਿਹੇ ਕੋਰਸ ਬਹੁਤ ਜ਼ਰੂਰੀ ਹਨ ਤਾਂ ਕਿ ਉਹ ਆਪਣੇ ਪੈਰਾਂ ਸਿਰ ਖੜ੍ਹੀਆਂ ਹੋ ਸਕਣ ਅਤੇ ਰੁਜ਼ਗਾਰ ਚਲਾ ਸਕਣ।ਇਸ ਮੌਕੇ ਅਧਿਆਪਕ ਸੁਖਦੀਪ ਕੌਰ, ਗੁਰਪ੍ਰੀਤ ਕੌਰ ਸਮੂਹ ਸਿਖਲਾਈ ਪ੍ਰਾਪਤ ਲੜਕੀਆਂ ਆਦਿ ਹਾਜ਼ਰ ਸਨ।ਕੈਪਸ਼ਨ: ਕਟਾਈ ਸਿਲਾਈ ਸਿਖਲਾਈ ਪ੍ਰਾਪਤ ਲੜਕੀਆਂ ਨੂੰ ਸਰਟੀਫਿਕੇਟ ਦਿੰਦੇ ਹੋਏ ਸੁਸਾਇਟੀ ਦੇ ਪ੍ਰਧਾਨ  ਬਲਜੀਤ ਕੌਰ।

LEAVE A REPLY

Please enter your comment!
Please enter your name here