ਕਣਕ ਦੀ ਖਰੀਦ ਦੌਰਾਨ ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ : ਈਸ਼ਾ ਕਾਲੀਆ

0
5

ਫਾਜ਼ਿਲਕਾ(ਸਾਰਾ ਯਾਹਾ) – ਡਿਪਟੀ ਕਮਿਸ਼ਨਰ ਫਾਜ਼ਿਲਕਾ ਈਸ਼ਾ ਕਾਲੀਆ ਵੱਲੋਂ ਸਥਾਨਕ ਅਨਾਜ ਮੰਡੀ ‘ਚ ਪਹੁੰਚ ਕੇ ਕਣਕ ਦੀ ਖਰੀਦ ਸ਼ੁਰੂ ਕਰਵਾਈ ਗਈ ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਸਬੰਧਤ ਅਧਿਕਾਰੀਆਂ ਨੂੰ ਹੁਕਮ ਦਿੰਦਿਆਂ ਕਿਹਾ ਕਿ ਮੰਡੀਆਂ ‘ਚ ਕਣਕ ਦੀ ਫਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ। ਇਸ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੰਡੀਆਂ ‘ਚ ਸਿਰਫ ਸੁੱਕੀ ਫਸਲ ਹੀ ਲਿਆਉਣ ਤਾਂ ਜੋ ਉਨ੍ਹਾਂ ਨੂੰ ਆਪਣੀ ਫਸਲ ਵੇਚਣ ‘ਚ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ। ਇਸ ਮੌਕੇ ਉਨ੍ਹਾਂ ਵੱਲੋਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਗਈਆਂ। ਅਨਾਜ ਮੰਡੀ ਦੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਪਿੰਡ ਚੂਹੜੀਵਾਲਾ ਚਿਸ਼ਤੀ ਦੇ ਕਿਸਾਨ ਸੰਪੂਰਨ ਸਿੰਘ ਦੀ ਕਣਕ ਦੀ ਢੇਰੀ ਤੋਂ ਖਰੀਦ ਸ਼ੁਰੂ ਕਰਵਾਈ ਗਈ। ਇਹ ਢੇਰੀ ਪਨਸਪ ਵੱਲੋਂ ਖਰੀਦ ਕੀਤੀ ਗਈ। ਇਸ ਮੌਕੇ ਉਨ੍ਹਾਂ ਮੀਡੀਆ ਦੇ ਕਰਮਚਾਰੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲੇ ਦੀਆਂ ਸਮੂਹ ਅਨਾਜ ਮੰਡੀਆਂ ਤੇ ਖਰੀਦ ਕੇਂਦਰਾਂ ‘ਚ ਕਣਕ ਦੀ ਖਰੀਦ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਖਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ Image result for isha kalia with farmerਦਿਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਫਾਜ਼ਿਲਕਾ ਦੀ ਮੁੱਖ ਅਨਾਜ ਮੰਡੀ ਦੇ ਚਾਰੇ ਗੇਟਾਂ ‘ਤੇ ਸੀ. ਸੀ. ਟੀ. ਵੀ. ਕੈਮਰੇ ਲਾਏ ਜਾ ਰਹੇ ਹਨ ਤਾਂ ਜੋ ਮੰਡੀ ‘ਚ ਆਉਣ-ਜਾਣ ਵਾਲੇ ਵਾਹਨਾਂ ‘ਤੇ ਨਜ਼ਰ ਰੱਖੀ ਜਾ ਸਕੇ। ਇਸ ਤੋਂ ਇਲਾਵਾ ਰਾਤ ਦੇ ਸਮੇਂ ਕਿਸੇ ਤਰ੍ਹਾਂ ਦੀ ਹੋਣ ਵਾਲੀ ਚੋਰੀ ‘ਤੇ ਵੀ ਨਜ਼ਰ ਰੱਖੀ ਜਾ ਸਕੇਗੀ।
ਇਸ ਮੌਕੇ ਸਕੱਤਰ ਮਾਰਕੀਟ ਕਮੇਟੀ ਬਲਜਿੰਦਰ ਸਿੰਘ, ਜ਼ਿਲਾ ਫੂਡ ਸਪਲਾਈ ਕੰਟਰੋਲਰ ਗੀਤਾ ਵਿਸੰਬੂ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਲਵਲੀ ਕਾਠਪਾਲ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦੇ ਹਾਜ਼ਰ ਸਨ।

LEAVE A REPLY

Please enter your comment!
Please enter your name here