ਕਬੱਡੀ ਟੂਰਨਾਮੈਂਟ ਦਾ ਕੀਤਾ ਉਦਘਾਟਨ

0
21

ਝੁਨੀਰ,(ਸਾਰਾ ਯਹਾ,(ਬਲਜੀਤ ਪਾਲ ) ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਲੱਬ ਵੱਲੋਂ ਪਿੰਡ ਉਲਕ ਵਿਖੇ ਤਿੰਨ ਰੋਜ਼ਾ ਕਬੱਡੀ  ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ । ਇਸ ਟੂਰਨਾਮੈਂਟ ਵਿੱਚ ਇਲਾਕੇ ਅਤੇ ਪੰਜਾਬ ਦੇ ਵੱਖ ਵੱਖ ਹਿੱਸਿਆਂ ਤੋਂ ਦਰਜਨਾਂ ਟੀਮਾਂ ਨੇ ਭਾਗ ਲਿਆ। ਟੂਰਨਾਮੈਂਟ ਦੇ ਦੂਸਰੇ ਦਿਨ ਆਮ ਆਦਮੀ ਪਾਰਟੀ ਦੇ ਹਲਕਾ ਸਰਦੂਲਗੜ੍ਹ ਦੇ ਇੰਚਾਰਜ ਸੁਖਵਿੰਦਰ ਸਿੰਘ ਭੋਲਾ ਮਾਨ ਨੇ ਉਦਘਾਟਨ ਕੀਤਾ ਅਤੇ ਜੇਤੂ ਟੀਮਾਂ ਨੂੰ ਇਨਾਮ ਵੰਡਣ ਦੀ ਰਸਮ ਅਦਾ ਕੀਤੀ ।ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਖੇਡਾਂ ਸਾਡੇ ਜੀਵਨ ਦਾ ਜਰੂਰੀ ਹਿੱਸਾ ਹਨ ।ਖੇਡਾਂ ਨਾਲ ਹੀ ਸਰੀਰ ਨੂੰ ਤੰਦਰੁਸਤ ਰੱਖਿਆ ਜਾ ਸਕਦਾ ਹੈ ਅਤੇ ਖੇਡਾਂ ਨਾਲ ਹੀ ਨਰੋਏ ਸਮਾਜ ਦੀ ਸਿਰਜਨਾ ਕੀਤੀ ਜਾ ਸਕਦੀ ਹੈ ਅਤੇ ਨੌਜਵਾਨੀ ਨੂੰ ਨਸ਼ੇ ਤੋਂ ਦੂਰ ਰੱਖਿਆ ਜਾ ਸਕਦਾ ਹੈ ।ਉਨ੍ਹਾਂ ਸਮੂਹ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਕਬੱਡੀ ਪੰਜਾਬ ਦੀ ਮਾਂ ਖੇਡ ਹੈ ਇਸ ਨੂੰ ਖੇਡਣਾ ਸਾਡਾ ਧਰਮ ਹੈ ਉਨ੍ਹਾਂ ਗ੍ਰਾਮ ਪੰਚਾਇਤ  ਪਿੰਡ ਵਾਸੀਆਂ ਅਤੇ ਕਲੱਬ ਨੂੰ ਇਸ ਟੂਰਨਾਮੈਂਟ ਦੀ ਵਧਾਈ ਦਿੰਦਿਆਂ ਵਿਸ਼ਵਾਸ ਦੁਆਇਆ ਕਿ ਉਨ੍ਹਾਂ ਦੀ ਹਰ ਪੱਖੋਂ ਮਦਦ ਕੀਤੀ ਜਾਵੇਗੀ। ਇਸ ਮੌਕੇ ਪਿੰਡ ਦੀ ਸਰਪੰਚ ਰੂਪ ਕੌਰ ਪਤਨੀ ਸੂਬੇਦਾਰ ਨਛੱਤਰ ਸਿੰਘ ,ਸੂਬੇਦਾਰ ਗੁਰਨਾਮ ਸਿੰਘ ,ਕਲੱਬ ਪ੍ਰਧਾਨ ਗੁਰਦੀਪ ਸਿੰਘ, ਆਮ ਆਦਮੀ ਪਾਰਟੀ ਦੇ ਸਰਦੂਲਗੜ੍ਹ  ਦੇ ਬਲਾਕ ਪ੍ਰਧਾਨ ਹਰਦੇਵ ਸਿੰਘ ਉੱਲਕ, ਜਸਵੀਰ ਸਿੰਘ, ਲੀਲਾ ਸਿੰਘ ,ਕਾਲਾ ਸਿੰਘ, ਕੁਲਵਿੰਦਰ ਸਿੰਘ ਆਦਿ ਹਾਜਰ ਸਨ। ਕੈਪਸ਼ਨ :-ਅਾਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੁਖਵਿੰਦਰ ਸਿੰਘ ਭੋਲਾ ਮਾਨ ਖਿਡਾਰੀਆਂ ਨਾਲ ਫੋਟੋ ਖਿਚਵਾਉਂਦੇ ਹੋਏ।Attachments area

LEAVE A REPLY

Please enter your comment!
Please enter your name here