

ਬਰਨਾਲਾ, 1 ਅਗਸਤ (ਸਾਰਾ ਯਹਾਂ/ਮੁੱਖ ਸੰਪਾਦਕ) : 69ਵੀਆਂ ਪੰਜਾਬ ਰਾਜ ਜੋਨਲ ਸਕੂਲ ਖੇਡਾਂ ਤਹਿਤ ਜੋਨ ਪੱਖੋ ਕਲਾਂ ਦੀਆਂ ਗਰਮ ਰੁੱਤ ਸਕੂਲ ਖੇਡਾਂ ਅੱਜ ਤੋਂ ਵੱਖ–ਵੱਖ ਸਕੂਲਾਂ ਵਿੱਚ ਸ਼ੁਰੂ ਹੋ ਗਈਆਂ ਹਨ। ਟੂਰਨਾਮੈਂਟ ਦਾ ਉਦਘਾਟਨ ਜੋਨਲ ਪ੍ਰਧਾਨ ਤੇ ਸਕੂਲ ਮੁਖੀ ਸਸਸਸ ਪੱਖੋ ਕਲਾਂ ਨਿਰਮਲ ਸਿੰਘ ਅਤੇ ਪ੍ਰਿੰਸੀਪਲ ਸੇਂਟ ਜੇਵੀਅਰ ਸਕੂਲ ਰੂੜੇਕੇ ਕਲਾਂ ਪੂਜਾ ਸ਼ਰਮਾ ਵੱਲੋਂ ਕੀਤਾ ਗਿਆ। ਜੋਨਲ ਸਕੱਤਰ ਅਮਨਦੀਪ ਕੌਰ ਨੇ ਦੱਸਿਆ ਕਿ ਅੱਜ ਪਹਿਲੇ ਦਿਨ ਸਰਕਾਰੀ ਸੈਕੰਡਰੀ ਸਕੂਲ ਪੱਖੋ ਕਲਾਂ ਅਤੇ ਸੇਂਟ ਜੇਵੀਅਰ ਸਕੂਲ ਰੂੜੇਕੇ ਕਲਾਂ ਵਿਖੇ ਹੋਈਆਂ ਖੇਡਾਂ ਵਿੱਚ ਖੋ–ਖੋ (ਲੜਕੇ) ਅੰਡਰ 14 ਸਾਲ ਵਿੱਚ ਸਹਸ ਭੈਣੀ ਫੱਤਾ, ਸੰਤ ਬਚਨਪੁਰੀ ਸਕੂਲ ਪੱਖੋ ਕਲਾਂ ਤੇ ਸਹਸ ਬਦਰਾ ਅਤੇ ਅੰਡਰ 17 ਸਾਲ ਵਿੱਚ ਸਹਸ ਭੈਣੀ ਫੱਤਾ, ਸਹਸ ਬਦਰਾ ਤੇ ਸੰਤ ਬਚਨਪੁਰੀ ਸਕੂਲ ਪੱਖੋ ਕਲਾਂ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ। ਜਦਕਿ ਕਬੱਡੀ ਨੈਸ਼ਨਲ ਸਟਾਇਲ (ਲੜਕੇ) ਅੰਡਰ 14 ਸਾਲ ਵਿੱਚ ਸਸਸਸ ਪੱਖੋ ਕਲਾਂ ਨੇ ਪਹਿਲਾ, ਅੰਡਰ 17 ਸਾਲ ਵਿੱਚ ਸਸਸਸ ਧੌਲਾ ਨੇ ਪਹਿਲਾ ਤੇ ਸਹਸ ਕਾਹਨੇਕੇ ਨੇ ਦੂਜਾ ਅਤੇ ਅੰਡਰ 19 ਸਾਲ ਵਿੱਚ ਸੇਂਟ ਜੇਵੀਅਰ ਸਕੂਲ ਰੂੜੇਕੇ ਕਲਾਂ ਨੇ ਪਹਿਲਾ ਤੇ ਸਸਸਸ ਪੱਖੋ ਕਲਾਂ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਇਸ ਮੌਕੇ ਲੈਕਚਰਾਰ ਮਹਿੰਦਰ ਕੌਰ, ਲੈਕਚਰਾਰ ਸਤਵੀਰ ਸਿੰਘ, ਮਲਕੀਤ ਸਿੰਘ ਭੁੱਲਰ, ਅਮਨਦੀਪ ਕੌਰ, ਜਸਪਿੰਦਰ ਕੌਰ, ਪਰਮਜੀਤ ਕੌਰ, ਹਰਦੀਪ ਕੌਰ, ਗੁਰਦੀਪ ਸਿੰਘ, ਜਸਪ੍ਰੀਤ ਸਿੰਘ, ਸ਼ਿਵਦੀਪ ਸ਼ਰਮਾ, ਸੁਖਰਾਜ ਸਿੰਘ, ਰਜਿੰਦਰ ਸਿੰਘ, ਜਸਵੀਰ ਸਿੰਘ, ਕੇਵਲ ਸਿੰਘ, ਰਣਜੀਤ ਸਿੰਘ, ਹਰਵਿੰਦਰ ਸਿੰਘ, ਹਰਜੀਤ ਸਿੰਘ ਜੋਗਾ ਅਤੇ ਐਸਐਮਸੀ ਕਮੇਟੀ ਪੱਖੋ ਕਲਾਂ ਸਮੇਤ ਵੱਖ–ਵੱਖ ਸਕੂਲਾਂ ਦੇ ਸਰੀਰਕ ਸਿੱਖਿਆ ਅਧਿਆਪਕ ਤੇ ਖਿਡਾਰੀ ਮੌਜੂਦ ਸਨ।























