ਕਰਤਾਰਪੁਰ ਲਾਂਘੇ ਦੇ ਵਿਕਾਸ ਲਈ ਅਥਾਰਟੀ ਕਾਇਮ

0
11

ਚੰਡੀਗੜ੍ਹ: ਪੰਜਾਬ ਕੈਬਨਿਟ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਡੇਰਾ ਬਾਬਾ ਨਾਨਕ ਤੇ ਇਸ ਦੇ ਆਲੇ-ਦੁਆਲੇ ਦੇ ਵਿਕਾਸ ਤੇ ਸੁੰਦਰੀਕਰਨ ਲਈ ਡੇਰਾ ਬਾਬਾ ਨਾਨਕ ਵਿਕਾਸ ਅਥਾਰਟੀ ਸਥਾਪਤ ਕਰਨ ਲਈ ਵਿਸ਼ੇਸ਼ ਮਤਾ ਪਾਸ ਕੀਤਾ ਹੈ। ਇਹ ਮਤਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਹੋਈ ਪੰਜਾਬ ਕੈਬਨਿਟ ਵਿੱਚ ਪਾਸ ਕੀਤਾ ਗਿਆ।

ਮੁੱਖ ਮੰਤਰੀ ਵੱਲੋਂ ਇਸ ਇਤਿਹਾਸਕ ਮੌਕੇ ਇਸ ਇਲਾਕੇ ਵਿੱਚ ਲੱਖਾਂ ਸ਼ਰਧਾਲੂਆਂ ਦੇ ਆਉਣ ਦੇ ਮੱਦੇਨਜਰ ਬੁਨਿਆਦੀ ਢਾਂਚੇ ਦਾ ਪੱਧਰ ਉੱਚਾ ਚੁੱਕਣ ਤੇ ਸੁਵਿਧਾਵਾਂ ਵਾਸਤੇ ਪਹਿਲਾਂ ਹੀ ਵਿਕਾਸ ਪ੍ਰੋਜੈਕਟਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਇਹ ਐਲਾਨ 23 ਨਵੰਬਰ, 2018 ਨੂੰ ਗੁਰਪੁਰਬ ਮੌਕੇ ਸੂਬਾ ਸਰਕਾਰ ਵੱਲੋਂ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਸ਼ੁਰਆਤ ਮੌਕੇ ਕੀਤਾ ਗਿਆ ਸੀ।

ਕਰਤਾਰਪੁਰ ਲਾਂਘੇ ਨੂੰ ਖੋਲ੍ਹਣ ਦਾ ਵਿਸ਼ੇਸ਼ ਮਤੇ ਰਾਹੀਂ ਸਵਾਗਤ ਕੀਤਾ ਗਿਆ ਹੈ ਤੇ ਇਸ ਨੂੰ ਇੱਕ ਇਤਿਹਾਸਕ ਕਦਮ ਦੱਸਿਆ ਹੈ। ਅੱਜ ਇੱਥੇ ਆਪਣੀ ਮੀਟਿੰਗ ਦੌਰਾਨ ਮੰਤਰੀ ਮੰਡਲ ਨੇ ਕਿਹਾ ਹੈ ਕਿ ਕਰਤਾਰਪੁਰ ਲਾਂਘੇ ਲਈ ਨੀਂਹ ਪੱਥਰ ਰੱਖਣ ਦੇ ਨਾਲ ਪੰਜਾਬੀਆਂ ਦੀ ਲੰਮੇ ਸਮੇਂ ਤੋਂ ਚਲੀ ਆ ਰਹੀ ਮੰਗ ਪੂਰੀ ਹੋ ਗਈ ਹੈ। ਇਸ ਦੇ ਨਾਲ ਅਸਲ ਕਬਜ਼ੇ ਵਾਲੀ ਰੇਖਾ ਦੇ ਨੇੜੇ ਇਤਿਹਾਸਕ ਕਰਤਾਰਪੁਰ ਗੁਰਦੁਆਰਾ ਸਾਹਿਬ ਵਿਖੇ ਸ਼ਰਧਾਲੂਆਂ ਵੱਲੋਂ ਨਤਮਸਤਕ ਹੋਣ ਰਾਹ ਪੱਧਰਾ ਹੋ ਗਿਆ ਹੈ।


EDITED BY : SARA YAHA | | Last Updated : 7:05 PM 3 ਦਸੰਬਰ  2018

LEAVE A REPLY

Please enter your comment!
Please enter your name here