ਕਰੰਟ ਲੱਗਣ ਨਾਲ ਦਰਜੀ ਦੀ ਮੌਤ

0
6

ਭੀਖੀ, 2 ਜੂਨ(ਸਾਰਾ ਯਹਾ )- ਭੀਖੀ ਨੇੜਲੇ ਪਿੰਡ ਮੱਤੀ ਵਿਖੇ ਕਰੰਟ ਲੱਗ ਜਾਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਭੀਖੀ ਥਾਣੇ ਤੋਂ ਮਿਲੀ ਜਾਣਕਾਰੀ ਮੁਤਾਬਿਕ ਗੁਰਲਾਲ ਸਿੰਘ (20) ਪੁੱਤਰ ਭੋਲਾ ਸਿੰਘ ਵਾਸੀ ਮੱਤੀ ਪਿੰਡ ਵਿੱਚ ਕੱਪੜੇ ਸਿਲਾਈ ਦਾ ਕੰਮ ਕਰਦਾ ਸੀ। ਸ਼ਨੀਵਾਰ ਸਵੇਰ ਉਹ ਕੱਪੜੇ ਪ੍ਰੈਸ ਕਰ ਰਿਹਾ ਸੀ ਕਿ ਅਚਾਨਕ ਪ੍ਰੈਸ ਵਿੱਚ ਕਰੰਟ ਆ ਜਾਣ ਕਾਰਨ ਕਰੰਟ ਨੇ ਉਸਨੂੰ ਆਪਣੀ ਚਪੇਟ ਵਿੱਚ ਲੈ ਲਿਆ ਅਤੇ ਉਸਦੀ ਮੌਤ ਹੋ ਗਈ। ਭੀਖੀ ਪੁਲਸ ਨੇ 174 ਦੀ ਕਾਰਵਾਈ ਕਰਦਿਆਂ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਹੈ।

LEAVE A REPLY

Please enter your comment!
Please enter your name here