
ਸਰਦੂਲਗੜ੍ਹ,21 ਅਗਸਤ (ਬਲਜੀਤਪਾਲ) : ਸ਼ਹੀਦ ਬਾਬਾ ਦੀਪ ਸਿੰਘ ਯਾਦਗਾਰ ਯੂਥ ਸਪੋਰਟਸ ਕਲੱਬ ਝੰਡੂਕੇ ਵੱਲੋਂ ਨਹਿਰੂ ਯੁਵਾ ਕੇਂਦਰ ਮਾਨਸਾ ਦੇ ਸਹਿਯੋਗ ਨਾਲ ਸਵੱਛ ਭਾਰਤ ਪੰਦਰਵਾੜਾ ਮਨਾਇਆ ਗਿਆ। ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸਵੱਛ ਭਾਰਤ ਮੁਹਿੰਮ ਤਹਿਤ ਕਲੱਬ ਦੇ ਸਮੂਹ ਮੈਂਬਰਾਂ ਤੇ ਅਹੁਦੇਦਾਰਾਂ ਨੇ ਆਲੇ ਦੁਆਲੇ ਨੂੰ ਸਾਫ਼ ਸੁਥਰਾ ਰੱਖਣ ਲਈ ਪਿੰਡ ਵਿੱਚ ਦੀ ਇੱਕ ਵਿਸ਼ਾਲ ਰੈਲੀ ਦਾ ਆਯੋਜਨ ਕੀਤਾ ਗਿਆ। ਰੈਲੀ ਦੌਰਾਨ ਸਮੂਹ ਕਲੱਬ ਮੈਂਬਰਾਂ ਤੇ ਅਹੁਦੇਦਾਰਾਂ ਨੇ ਪਿੰਡ ਵਾਸੀਆਂ ਨੂੰ ਆਪਣਾ ਆਲਾ ਦੁਆਲਾ ਤੇ ਵਾਤਾਵਰਨ ਨੂੰ ਸਾਫ਼ ਸੁਥਰਾ ਰੱਖਣ ਦਾ ਸੰਦੇਸ਼ ਦਿੱਤਾ । ਇਸ ਮੌਕੇ ਕਲੱਬ ਵੱਲੋਂ ਪਹਿਲੀ ਕਲਾਸ ਤੋਂ ਪੰਜਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਦੇ ਸੁੰਦਰ ਲਿਖਾਈ ਮੁਕਾਬਲੇ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ । ਮੁਕਾਬਲਿਆਂ ਵਿੱਚ ਜੇਤੂ ਵਿਦਿਆਰਥੀਆਂ ਨੂੰ ਕਲੱਬ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਸੂਰੀਆ ਆਯੁਰਵੈਦਿਕ ਹਸਪਤਾਲ ਝੰਡੂਕੇ ਦੇ ਡਾਕਟਰ ਗਗਨਦੀਪ ਸ਼ਰਮਾ ਨੇ ਕਿਹਾ ਕਿ ਸਾਨੂੰ ਆਪਣਾ ਆਲਾ ਦੁਆਲਾ ਅਤੇ ਵਾਤਾਵਰਨ ਨੂੰ ਸਾਫ਼ ਰੱਖਣਾ ਚਾਹੀਦਾ ਹੈ ।ਵਾਤਾਵਰਨ ਨੂੰ ਸਾਫ਼ ਰੱਖਣ ਲਈ ਜ਼ਿਆਦਾ ਤੋਂ ਜ਼ਿਆਦਾ ਪੌਦੇ ਲਗਾਉਣੇ ਚਾਹੀਦੇ ਹਨ ਅਤੇ ਉਨ੍ਹਾਂ ਦੀ ਸਾਂਭ ਸੰਭਾਲ ਵੀ ਕਰਨੀ ਚਾਹੀਦੀ ਹੈ ਉਨ੍ਹਾਂ ਕਿਹਾ ਕਿ ਵਾਤਾਵਰਨ ਸਾਫ਼ ਹੋਣ ਨਾਲ ਜਿੱਥੇ ਅਸੀਂ ਬਹੁਤ ਸਾਰੀਆਂ ਬਿਮਾਰੀਆਂ ਤੋਂ ਬਚ ਸਕਦੇ ਹਾਂ ਉੱਥੇ ਇਸ ਵਾਤਾਵਰਨ ਸਾਫ ਹੋਣ ਨਾਲ ਦਿਨੋ ਦਿਨ ਵਧ ਰਹੀ ਗਰਮੀ ਤੋਂ ਵੀ ਬਚਾਅ ਹੋ ਸਕਦਾ ਹੈ ਤੇ ਬਿਗੜ ਰਿਹਾ ਕੁਦਰਤ ਦਾ ਸੰਤੁਲਨ ਵੀ ਸਹੀ ਹੋ ਸਕਦਾ ਹੈ। ਉਨ੍ਹਾਂ ਕਲੱਬ ਵੱਲੋਂ ਕੀਤੇ ਜਾਂਦੇ ਇਸ ਨੇਕ ਕਾਰਜ ਦੀ ਸ਼ਲਾਘਾ ਕੀਤੀ ।ਇਸ ਮੌਕੇ ਐਕਸਿਸ ਬੈਂਕ ਬਰਾਂਚ ਝੰਡੂਕਾ ਦੇ ਮੈਨੇਜਰ ਹਰੀਸ਼ ਚੰਦਰ ਸ਼ਰਮਾ ,ਜਸਵੀਰ ਸਿੰਘ ਮਾਨ, ਅਰਸ਼ਦੀਪ ਸਿੰਘ , ਗਗਨਦੀਪ ਸਿੰਘ, ਰਣਜੀਤ ਸਿੰਘ , ਜਸਪ੍ਰੀਤ ਸਿੰਘ , ਸਤਨਾਮ ਸਿੰਘ , ਸਮੂਹ ਸਟਾਫ਼ ਅਤੇ ਵਿਦਿਆਰਥੀ ਸਰਕਾਰੀ ਪ੍ਰਾਇਮਰੀ ਸਕੂਲ ਝੰਡੂਕੇ ਆਦਿ ਹਾਜ਼ਰ ਸਨ ।
EDITED BY : SARA YAHA | | Last Updated :6:05 pm 21 august 2018























