

ਅਪ੍ਰੈਲ 25 (ਸਾਰਾ ਯਹਾਂ/ਬਿਊਰੋ ਨਿਊਜ਼) ਇਸ ਬਰਾਮਦਗੀ ਨੇ ਇੱਕ ਵਾਰ ਫਿਰ ਸਪੱਸ਼ਟ ਕਰ ਦਿੱਤਾ ਹੈ ਕਿ ਪਾਕਿਸਤਾਨ ਸਮਰਥਿਤ ਅੱਤਵਾਦੀ ਸੰਗਠਨ ਪੰਜਾਬ ਨੂੰ ਅਸਥਿਰ ਕਰਨ ਲਈ ਲਗਾਤਾਰ ਸਾਜ਼ਿਸ਼ਾਂ ਰਚ ਰਹੇ ਹਨ, ਪਰ ਭਾਰਤੀ ਸੁਰੱਖਿਆ ਬਲ ਚੌਕਸ ਹਨ ਅਤੇ ਹਰ ਯੋਜਨਾ ਨੂੰ ਨਾਕਾਮ ਕਰਨ ਵਿੱਚ ਲੱਗੇ ਹੋਏ ਹਨ।
ਕਸ਼ਮੀਰ ਵਿੱਚ ਹੋਏ ਕਤਲੇਆਮ ਤੋਂ ਬਾਅਦ ਪੁਲਿਸ ਤੇ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਨਾਲ ਚੌਕਸ ਹਨ। ਇਸ ਮੌਕੇ ਇੱਕ ਵਾਰ ਫਿਰ ਸੁਰੱਖਿਆ ਬਲਾਂ ਨੇ ਪੰਜਾਬ ਵਿੱਚ ਭਾਰਤ-ਪਾਕਿਸਤਾਨ ਸਰਹੱਦ ‘ਤੇ ਪਾਕਿਸਤਾਨ ਤੋਂ ਆ ਰਹੀ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।
BSF ਤੇ ਪੰਜਾਬ ਪੁਲਿਸ ਵੱਲੋਂ ਕੀਤੇ ਗਏ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਅੰਮ੍ਰਿਤਸਰ ਜ਼ਿਲ੍ਹੇ ਦੇ ਸਾਹੋਵਾਲ ਪਿੰਡ ਦੇ ਨੇੜੇ ਖੇਤਾਂ ਵਿੱਚੋਂ ਵੱਡੀ ਮਾਤਰਾ ਵਿੱਚ ਆਈਡੀਐਕਸ ਅਤੇ ਹਥਿਆਰ ਬਰਾਮਦ ਕੀਤੇ ਗਏ।
ਸੂਤਰਾਂ ਅਨੁਸਾਰ, ਇਹ ਰਿਕਵਰੀ ਉਦੋਂ ਹੋਈ ਜਦੋਂ ਕਿਸਾਨ ਆਪਣੇ ਖੇਤਾਂ ਵਿੱਚ ਕਣਕ ਦੀ ਵਾਢੀ ਕਰ ਰਹੇ ਸਨ ਫਿਰ ਇੱਕ ਵੱਡਾ ਸ਼ੱਕੀ ਪੈਕੇਟ ਦੇਖਿਆ ਗਿਆ। ਸੂਚਨਾ ਮਿਲਦੇ ਹੀ BSF ਤੇ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ, ਪੂਰੇ ਇਲਾਕੇ ਨੂੰ ਘੇਰ ਲਿਆ ਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਪੈਕੇਟ ਖੋਲ੍ਹਣ ਤੋਂ ਬਾਅਦ ਸੁਰੱਖਿਆ ਬਲ ਹੈਰਾਨ ਰਹਿ ਗਏ।
ਕੀ ਕੁਝ ਹੋਇਆ ਬਰਾਮਦ
4.5 ਕਿਲੋਗ੍ਰਾਮ RDX
5 ਗ੍ਰੈਨੇਡ
5 ਪਿਸਤੌਲ
8 ਮੈਗਜ਼ੀਨ
220 ਜ਼ਿੰਦਾ ਕਾਰਤੂਸ
2 ਬੈਟਰੀਆਂ
1 ਰਿਮੋਟ ਕੰਟਰੋਲ ਡਿਵਾਈਸ
ਬੀਐਸਐਫ ਅਤੇ ਪੰਜਾਬ ਪੁਲਿਸ ਨੇ ਵਿਸਫੋਟਕਾਂ ਅਤੇ ਹਥਿਆਰਾਂ ਦਾ ਸਾਰਾ ਜ਼ਖ਼ੀਰਾ ਜ਼ਬਤ ਕਰ ਲਿਆ ਹੈ। ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ ਤੇ ਤਲਾਸ਼ੀ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਇਹ ਖਦਸ਼ਾ ਹੈ ਕਿ ਇਹ ਵਿਸਫੋਟਕ ਸਮੱਗਰੀ ਪਾਕਿਸਤਾਨੀ ਤਸਕਰਾਂ ਨੇ ਡਰੋਨ ਦੀ ਮਦਦ ਨਾਲ ਭਾਰਤੀ ਸਰਹੱਦ ਵਿੱਚ ਸੁੱਟੀ ਹੋ ਸਕਦੀ ਹੈ।
ਪੁਲਿਸ ਤੇ ਬੀਐਸਐਫ ਨੇ ਸਥਾਨਕ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਸ਼ੱਕੀ ਵਸਤੂ ਜਾਂ ਗਤੀਵਿਧੀ ਬਾਰੇ ਤੁਰੰਤ ਸੁਰੱਖਿਆ ਏਜੰਸੀਆਂ ਨੂੰ ਸੂਚਿਤ ਕਰਨ। ਅਜਿਹੇ ਜਾਗਰੂਕ ਨਾਗਰਿਕਾਂ ਦੀ ਮਦਦ ਨਾਲ ਹੀ ਅਜਿਹੀਆਂ ਸਾਜ਼ਿਸ਼ਾਂ ਨੂੰ ਨਾਕਾਮ ਕੀਤਾ ਜਾ ਸਕਦਾ ਹੈ। ਇਸ ਬਰਾਮਦਗੀ ਨੇ ਇੱਕ ਵਾਰ ਫਿਰ ਸਪੱਸ਼ਟ ਕਰ ਦਿੱਤਾ ਹੈ ਕਿ ਪਾਕਿਸਤਾਨ ਸਮਰਥਿਤ ਅੱਤਵਾਦੀ ਸੰਗਠਨ ਪੰਜਾਬ ਨੂੰ ਅਸਥਿਰ ਕਰਨ ਲਈ ਲਗਾਤਾਰ ਸਾਜ਼ਿਸ਼ਾਂ ਰਚ ਰਹੇ ਹਨ, ਪਰ ਭਾਰਤੀ ਸੁਰੱਖਿਆ ਬਲ ਚੌਕਸ ਹਨ ਅਤੇ ਹਰ ਯੋਜਨਾ ਨੂੰ ਨਾਕਾਮ ਕਰਨ ਵਿੱਚ ਲੱਗੇ ਹੋਏ ਹਨ























