ਕਾਂਗਰਸੀ ਆਗੂ ਕਮਲਜੀਤ ਕੌਰ ਜ਼ੈਲਦਾਰਨੀ ਨੰਗਲ ਖੁਰਦ ਅਕਾਲੀ ਦਲ ਚ ਸ਼ਾਮਿਲ

0
139

ਝੁਨੀਰ 12 ਮਈ (BPS):ਪਿੰਡ ਨੰਗਲ ਖੁਰਦ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋ ਕਾਂਗਰਸ ਦੀ ਸੀਨੀਅਰ ਆਗੂ ਕਮਲਜੀਤ ਕੌਰ ਜੈਲਦਾਰਨੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਈ। ਕਮਲਜੀਤ ਕੋਰ ਯੂਥ ਕਾਂਗਰਸੀ ਆਗੂ ਗੁਰਪ੍ਰੀਤ ਸਿੰਘ ਵਿਕੀ ਦੀ ਭਰਜਾਈ ਹੈ। ਕਮਲਜੀਤ ਕੌਰ ਨੂੰ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਮੈਂਬਰ ਰਾਜ ਸਭਾ ਬਲਵਿੰਦਰ ਸਿੰਘ ਭੂੰਦੜ  ਨੇ ਪਾਰਟੀ ਚ ਸਾਮਲ ਕਰਦਿਆ ਕਿਹਾ ਕਿ ਕਾਂਗਰਸ ਦੇ ਝੂਠੇ ਵਾਅਦਿਆਂ ਤੋ ਤੰਗ ਆਕੇ ਲੋਕ ਅੱਜ ਕਾਂਗਰਸ ਨੂੰ ਛੱਡਕੇ ਅਕਾਲੀ ਦਲ ਚ ਸਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਚ ਸਾਮਲ ਹੋਣ ਵਾਲੇ ਹਰ ਪਰਿਵਾਰ ਦਾ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ। ਇਸ ਮੌਕੇ ਜਥੇਦਾਰ ਹਰਦੇਵ ਸਿੰਘ ਬਲਾਕ ਸੰਮਤੀ ਮੈਂਬਰ, ਸੁਖਦੇਵ ਸਿੰਘ ਮੈਂਬਰ, ਗੁਰਪ੍ਰੀਤ ਸਿੰਘ, ਬਿੰਦਰ ਸਿੰਘ, ਸਾਬਕਾ ਚੇਅਰਮੈਨ ਗਾਂਧੀ ਸਿੰਘ ਸੁਖਵਿੰਦਰ ਸਿੰਘ, ਬੀਰੂ ਸਿੰਘ, ਦਲਜੀਤ ਸਿੰਘ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here