*ਕਾਂਗਰਸੀ ਉਮੀਦਵਾਰਾਂ ਦੀਆਂ ਮੁੱਕੀਆਂ ਉਡੀਕਾਂ, ਪਹਿਲੀ ਸੂਚੀ ‘ਚ ਕਿਸ-ਕਿਸ ਦੇ ਨਾਂ?*

0
590

ਚੰਡੀਗੜ੍ਹ 13ਜਨਵਰੀ (ਸਾਰਾ ਯਹਾਂ/ਬਿਊਰੋ ਨਿਊਜ਼) : ਆਖਰ ਕਾਂਗਰਸੀ ਉਮੀਦਵਾਰਾਂ ਦੀਆਂ ਉਡੀਕਾਂ ਮੁੱਕ ਗਈਆਂ ਹਨ। ਪੰਜਾਬ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਤਿਆਰੀ ਹੋਰ ਗਈ ਹੈ। ਭਰੋਸੇਯੋਗ ਸੂਤਰਾਂ ਨੇ ਕਿਹਾ ਹੈ ਕਿ ਪਹਿਲੀ ਸੂਚੀ ਅੱਜ ਰਾਤ ਜਾਂ ਫਿਰ ਕੱਲ੍ਹ ਜਾਰੀ ਹੋ ਜਾਏਗੀ। ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਨੇ ਲਗਪਗ ਸਾਰੇ ਉਮੀਦਵਾਰ ਐਲਾਨ ਦਿੱਤੇ ਹਨ। ਇਸ ਮਾਮਲੇ ਵਿੱਚ ਕਾਂਗਰਸ ਪਿੱਛੇ ਚੱਲ ਰਹੀ ਹੈ।

ਕਾਂਗਰਸ ਇਸ ਵਾਰ ਔਰਤਾਂ ਤੇ ਨੌਜਵਾਨਾਂ ਨੂੰ ਖਾਸ ਅਹਿਮੀਅਤ ਦੇ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਉੱਤਰ ਪ੍ਰਦੇਸ਼ ਦੀ ਤਰਜ਼ ‘ਤੇ ਪੰਜਾਬ ਵਿੱਚ ਵੀ ਕਾਂਗਰਸ 40 ਫੀਸਦੀ ਔਰਤਾਂ ਨੂੰ ਟਿਕਟਾਂ ਦੇ ਸਕਦੀ ਹੈ। ਇਸ ਤੋਂ ਇਲਾਵਾ ਨੌਜਵਾਨਾਂ ਚਿਹਰਿਆਂ ਨੂੰ ਅੱਗ ਲਿਆਉਣ ਦੀ ਤਿਆਰੀ ਹੈ।

ਦੱਸ ਦਈਏ ਕਿ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਪਹਿਲਾਂ ਐਲਾਨ ਕਰ ਚੁੱਕੇ ਹਨ ਕਿ ਨੌਜਵਾਨਾਂ ਨੂੰ ਪਹਿਲਾਂ ਨਾਲੋਂ ਡੇਢ ਗੁਣਾ ਵੱਧ ਟਿਕਟਾਂ ਮਿਲਣਗੀਆਂ। ਸਾਲ 2017 ਦੀਆਂ ਚੋਣਾਂ ਵਿੱਚ ਛੇ ਟਿਕਟਾਂ ਨੌਜਵਾਨਾਂ ਨੂੰ ਦਿੱਤੀਆਂ ਗਈਆਂ ਸਨ।

ਕਾਂਗਰਸ ਦੇ ਸੂਤਰਾਂ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਸ਼ੁੱਕਰਵਾਰ ਨੂੰ ਆਉਣ ਦੀ ਸੰਭਾਵਨਾ ਹੈ। ਇਸ ਸੂਚੀ ਵਿੱਚ ਸ਼ਾਇਦ ਜ਼ਿਆਦਾ ਪੁਰਾਣੇ ਚਿਹਰੇ ਹੀ ਸ਼ਾਮਲ ਹੋਣਗੇ ਕਿਉਂਕਿ ਪਹਿਲੀ ਸੂਚੀ ਵਿੱਚ ਬਗੈਰ ਵਿਵਾਦ ਵਾਲੀਆਂ ਟਿਕਟਾਂ ਹੀ ਐਲਾਨੀਆਂ ਜਾਣਗੀਆਂ।

ਇਸ ਦੀ ਪੁਸ਼ਟੀ ਕਰਦਿਆਂ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕਾਂਗਰਸ ਦੇ ਉਮੀਦਵਾਰਾਂ ਦੀ ਅੱਜ ਪਹਿਲੀ ਲਿਸਟ ਜਾਰੀ ਹੋ ਸਕਦੀ ਹੈ। 

ਯਾਦ ਰਹੇ ਇਸ ਵਾਰ ਮੁੱਖ ਮੁਕਾਬਲਾ ਕਾਂਗਰਸ ਤੇ ਆਮ ਆਦਮੀ ਪਾਰਟੀ ਵਿਚਾਲੇ ਹੀ ਨਜ਼ਰ ਆ ਰਿਹਾ ਹੈ। ਇਸ ਲਈ ਕਾਂਗਰਸ ਦੇ ਉਮੀਦਵਾਰ ਦਾ ਐਲਾਨ ਅਹਿਮ ਮੰਨਿਆ ਜਾ ਰਿਹਾ ਹੈ।

LEAVE A REPLY

Please enter your comment!
Please enter your name here