ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਵੱਲੋਂ ਜਲੰਧਰ ਅਤੇ ਫਿਰੋਜ਼ਪੁਰ ਦਾ ਦੌਰਾ

0
17

ਚੰਡੀਗੜ,(ਸਾਰਾ ਯਹਾ,(ਬਲਜੀਤ ਸ਼ਰਮਾ) 28 ਅਗਸਤ : ਗਾਰਡੀਅਨਜ਼ ਆਫ਼ (ਜੀ.ਓ.ਜੀਜ਼) ਗਵਰਨੈਂਸ ਨੂੰ ਅਪੀਲ ਕਰਦਿਆਂ, ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ (ਸੇਵਾਮੁਕਤ) ਟੀ.ਐਸ. ਸ਼ੇਰਗਿੱਲ  ਨੇ  ਉਨਾਂ ਨੂੰ ਹੜ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰਨ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਕਿਹਾ। ਹੜਾਂ ਵਿੱਚ ਨੁਕਸਾਨੇ ਗਏ ਪਿੰਡਾਂ ਨੂੰ ਨਿਰਵਿਘਨ ਰਾਹਤ ਸਮੱਗਰੀ ਦੀ ਵੰਡ ਲਈ ਉਨਾਂ ਗਾਰਡੀਅਨਜ਼ ਆਫ਼ ਗਵਰਨੈਂਸ ਨਾਲ ਮੁਲਾਕਾਤ ਕੀਤੀ।

ਬੁੱਧਵਾਰ ਨੂੰ ਸ਼ਾਹਕੋਟ (ਜਲੰਧਰ) ਅਤੇ ਮੱਖੂ (ਫਿਰੋਜ਼ਪੁਰ) ਵਿਖੇ ਜੀ.ਓ.ਜੀਜ਼ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲੈਫਟੀਨੈਂਟ ਜਨਰਲ (ਸੇਵਾਮੁਕਤ) ਟੀ.ਐਸ. ਸ਼ੇਰਗਿੱਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਹੜ ਪ੍ਰਭਾਵਿਤ ਲੋਕਾਂ ਨੂੰ ਰਾਹਤ ਮੁਹੱਈਆ ਕਰਵਾ ਰਹੀ ਹੈ। ਜ਼ਿਲਾ ਪ੍ਰਸ਼ਾਸਨ ਨੂੰ ਫ਼ਸਲਾਂ ਦੀ ਵਿਸ਼ੇਸ਼ ਗਿਰਦਾਵਰੀ ਕਰਨ ਦੇ ਹੁਕਮ ਜਾਰੀ ਕਰਨ ਤੋਂ ਇਲਾਵਾ ਹੜ ਪ੍ਰਭਾਵਿਤ ਲੋਕਾਂ ਨੂੰ ਰਾਹਤ ਦੇਣ ਲਈ ਹਰ ਸੰਭਵ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਗਏ ਹਨ। ਲੈਫਟੀਨੈਂਟ ਜਨਰਲ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਹਰੇਕ ਪੰਜਾਬੀ ਨੂੰ ਹੜ ਵਿੱਚ ਨੁਕਸਾਨੇ ਪਿੰਡਾਂ ਦੇ ਲੋਕਾਂ ਦੀ ਸਹਾਇਤਾ ਲਈ ਅੱਗੇ ਆਉਣਾ ਚਾਹੀਦਾ ਹੈ।

ਮੁੱਖ ਮੰਤਰੀ, ਪੰਜਾਬ ਦੇ ਸੀਨੀਅਰ ਸਲਾਹਕਾਰ ਨੇ ਜ਼ਿਲਾ ਪ੍ਰਸ਼ਾਸਨਾਂ ਦੁਆਰਾ ਚਲਾਏ ਜਾ ਰਹੇ ਰਾਹਤ ਕਾਰਜਾਂ ਵਿੱਚ ਸ਼ਾਮਲ ਹੋਣ ਲਈ ਜੀ.ਓ.ਜੀਜ਼ ਨੂੰ ਪ੍ਰੇਰਿਤ ਕੀਤਾ। ਉਨਾਂ ਕਿਹਾ ਕਿ ਇਹ ਮਾਨਵਤਾ ਲਈ ਇੱਕ ਸੱਚੀ ਸੇਵਾ ਹੋਵੇਗੀ ਕਿਉਂਜੋ ਇਸ ਨਾਲ ਹੜਾਂ ਤੋਂ ਬਾਅਦ ਦੇ ਸਮੇਂ ਦੌਰਾਨ ਲੋਕਾਂ ਦੀਆਂ ਮੁਸ਼ਕਲਾਂ ਦੂਰ ਕਰਨ ਲਈ ਜ਼ਰੂਰੀ ਸਹਾਇਤਾ ਮਿਲੇਗੀ।

ਉਨਾਂ ਕਿਹਾ ਕਿ ਜੀ.ਓ.ਜੀਜ਼ ਸੂਬਾ ਸਰਕਾਰ ਦੀਆਂ ਅੱਖਾਂ ਅਤੇ ਕੰਨ ਹਨ। ਸਰਕਾਰ ਦੇ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਉਣ ਦੇ ਨਾਲ ਨਾਲ ਦੁੱਖ ਦੀ ਘੜੀ ਵਿੱਚ ਦੇਸ਼ ਵਾਸੀਆਂ ਨੂੰ ਸਹਾਇਤਾ ਪ੍ਰਦਾਨ ਕਰਨਾ ਜੀ.ਓ.ਜੀਜ਼ ਦੀ ਡਿਊਟੀ ਬਣਦੀ ਹੈ। 

LEAVE A REPLY

Please enter your comment!
Please enter your name here