*ਕਾਂਗਰਸ ਦਾ ਵੱਡਾ ਆਫਰ! ਕੀ ਭਾਜਪਾ ਛੱਡ Congress ‘ਚ ਪਰਤਣਗੇ ਕੈਪਟਨ ਅਮਰਿੰਦਰ?*

0
81

Punjab News (ਸਾਰਾ ਯਹਾਂ): ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਅਤੇ ਉਨ੍ਹਾਂ ਦੇ ਪੁੱਤਰ ਨੂੰ ਈਡੀ ਦਾ ਸੰਮਨ ਜਾਰੀ ਹੋਇਆ, ਤਾਂ ਕਾਂਗਰਸ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਵਾਪਸ ਆਉਣ ਦਾ ਆਫਰ ਦੇ ਦਿੱਤਾ। ਕਾਂਗਰਸ ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਪੰਜਾਬ ਇੰਚਾਰਜ ਭੁਪੇਸ਼ ਬਘੇਲ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਪਾਰਟੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।

ਈਡੀ ਸੰਮਨ ਮਿਲਣ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਇਹ ਚਰਚਾ ਚੱਲ ਰਹੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀਆਂ ਕਾਂਗਰਸ ਨਾਲ ਨਜ਼ਦੀਕੀਆਂ ਵਧਣ ਲੱਗ ਪਈਆਂ ਹਨ। ਇਸ ਲਈ, ਈਡੀ ਨੇ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪੁੱਤਰ ਨੂੰ ਸੰਮਨ ਜਾਰੀ ਕੀਤੇ ਹਨ ਤਾਂ ਕਿ ਕਾਂਗਰਸ ਵਿੱਚ ਵਾਪਸ ਆਉਣ ਤੋਂ ਪਹਿਲਾਂ ਸੋਚ ਲੈਣ। 

ਭੁਪੇਸ਼ ਬਘੇਲ ਨੇ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਪਾਰਟੀ ਵਿੱਚ ਵਾਪਸ ਆਉਣਾ ਚਾਹੁੰਦੇ ਹਨ, ਤਾਂ ਪਾਰਟੀ ਇਸ ਮਾਮਲੇ ‘ਤੇ ਵਿਚਾਰ ਕਰ ਸਕਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪਾਰਟੀ ਹਾਈਕਮਾਂਡ ਅੰਤਿਮ ਫੈਸਲਾ ਲਵੇਗੀ। ਬਘੇਲ ਨੇ ਇਹ ਵੀ ਸਵੀਕਾਰ ਕੀਤਾ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੀ ਰਾਜਨੀਤੀ ਵਿੱਚ ਇੱਕ ਪ੍ਰਮੁੱਖ ਨੇਤਾ ਰਹੇ ਹਨ ਅਤੇ ਉਨ੍ਹਾਂ ਦੀ ਭੂਮਿਕਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।

ਉੱਥੇ ਹੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਅਤੇ ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਲੁਧਿਆਣਾ ਵਿੱਚ ਇੱਕ ਪ੍ਰੈਸ ਕਾਨਫਰੰਸ ਵਿੱਚ ਸਪੱਸ਼ਟ ਕੀਤਾ ਕਿ ਈਡੀ ਦਾ ਸੰਮਨ ਪਹਿਲਾਂ ਵੀ ਆਇਆ ਸੀ ਅਤੇ ਹੁਣ ਵੀ ਆਇਆ ਹੈ। ਉਹ ਉਨ੍ਹਾਂ ਦਾ ਜਵਾਬ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਕਿਤੇ ਨਹੀਂ ਜਾ ਰਹੇ। ਉਹ ਭਾਜਪਾ ਵਿੱਚ ਹਨ ਅਤੇ ਭਾਜਪਾ ਵਿੱਚ ਹੀ ਰਹਿਣਗੇ।

ਲਗਭਗ ਦੋ ਮਹੀਨੇ ਪਹਿਲਾਂ, ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, “ਮੈਂ ਕਦੇ ਵੀ ਕਾਂਗਰਸ ਪਾਰਟੀ ਨੂੰ ਨਹੀਂ ਛੱਡਦਾ। ਕਾਂਗਰਸੀ ਆਗੂਆਂ ਨੇ ਮੇਰੇ ਨਾਲ ਬਹੁਤ ਗਲਤ ਕੰਮ ਕੀਤੇ। ਉਨ੍ਹਾਂ ਨੇ ਮੇਰੀਆਂ ਗੱਲਾਂ ਨੂੰ ਨਜ਼ਰਅੰਦਾਜ਼ ਕੀਤਾ। ਇਸੇ ਲਈ ਮੈਂ ਪਾਰਟੀ ਛੱਡ ਦਿੱਤੀ। ਮੈਂ ਭਾਜਪਾ ਵਿੱਚ ਹਾਂ, ਪਰ ਮੈਨੂੰ ਹਾਲੇ ਵੀ ਕਾਂਗਰਸ ਨੂੰ miss ਕਰਦਾ ਹਾਂ।”

LEAVE A REPLY

Please enter your comment!
Please enter your name here