

ਬੁਢਲਾਡਾ18 ਜੂਨ (ਸਾਰਾ ਯਹਾਂ/ਮੇਹਤਾ ਅਮਨ) ਆਲ ਇੰਡੀਆ ਯੂਥ ਕਾਂਗਰਸ ਸੋਸਲ ਮੀਡੀਆ ਵੱਲੋਂ ਬੁਢਲਾਡਾ ਦੇ ਦੀਪੂ ਵਰਮਾਂ ਨੂੰ ਸ਼ੋਸ਼ਲ ਮੀਡੀਆ ਦਾ ਸਟੇਟ ਕੋਆਰਡੀਨੇਟਰ ਨਿਯੁਕਤ ਕੀਤੇ ਜਾਣ ਤੇ ਅੱਜ ਸੂਬਾ ਕਾਂਗਰਸ ਦੇ ਸੀਨੀਅਰ ਨੇਤਾ ਰਾਣਾ ਗੁਰਜੀਤ ਸਿੰਘ ਦੇ ਨਾਲ ਮੁਲਾਕਾਤ ਕਰਦਿਆਂ ਵਿਚਾਰ ਚਰਚਾ ਕੀਤੀ ਗਈ। ਇਸ ਸੰਬੰਧੀ ਦੀਪੂ ਵਰਮਾਂ ਨੇ ਦੱਸਿਆ ਕਿ ਉਹ ਪੰਜਾਬ ਦੀ ਸਮੁੱਚੀ ਲੀਡਰਸ਼ਿਪ ਨੂੰ ਮਿਲ ਕੇ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਯੂਥ ਕਾਂਗਰਸ ਦੀ ਸ਼ੋਸ਼ਲ ਮੀਡੀਆ ਦੀਆਂ ਗਤੀਵਿਧੀਆ ਸੰਬੰਧੀ ਜਾਣੂ ਕਰਵਾਏਗਾ ਤਾਂ ਜੋ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਅੰਦਰ ਸ਼ੋਸ਼ਨ ਮੀਡੀਆ ਰਾਹੀਂ ਨੌਜਵਾਨਾਂ ਨੂੰ ਕਾਂਗਰਸ ਪ੍ਰਤੀ ਜਾਗਰੂਕਤ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਆਲ ਇੰਡੀਆ ਯੂਥ ਕਾਂਗਰਸ ਸ਼ੋਸ਼ਲ ਮੀਡੀਆ ਹਰ ਹਲਕੇ ਚ ਆਪਣਾ ਕੁਆਰੀਨੇਟਰ ਕਮੇਟੀਆਂ ਬਣਾਉਣਗੇ। ਜਿਸ ਵਿੱਚ ਬੂਥ ਪੱਧਰ ਤੇ ਨੌਜਵਾਨਾਂ ਨੂੰ ਸ਼ਾਮਲ ਕੀਤਾ ਜਾਵੇਗਾ। ਪੰਜਾਬ ਅੰਦਰ ਕਾਂਗਰਸ ਨੂੰ ਮਜਬੂਤ ਕਰਨ ਲਈ ਕੰਮ ਕਰਾਂਗੇ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੀਆਂ ਯੋਜਨਾਵਾਂ ਨੂੰ ਬੂਥ ਪੱਧਰ ਤੇ ਘਰ ਘਰ ਪਹੁੰਚਾਉਣ ਲਈ ਨੌਜਵਾਨਾਂ ਨੂੰ ਪ੍ਰੇਰਿਤ ਕਰਾਂਗੇ। ਦੀਪੂ ਵਰਮਾਂ ਨੇ ਕਿਹਾ ਕਿ ਅੱਜ ਪੰਜਾਬ ਚ ਸੱਤਾਧਾਰੀ ਆਮ ਆਦਮੀ ਪਾਰਟੀ ਦੀਆਂ ਲਾਰੇ ਦੀਆਂ ਨੀਤੀਆਂ ਕਾਰਨ ਲੋਕ ਬਦਲਾਅ ਚਾਹੁੰਦੇ ਹਨ ਅਤੇ ਕਾਂਗਰਸ ਦੇ ਹੱਕ ਵਿੱਚ ਲਹਿਰ ਚੱਲੀ ਹੋਈ ਹੈ।























