ਕਾਂਗਰਸ ਨੇ ਐਲਾਨੇ ਪੰਜ ਹੋਰ ਉਮੀਦਵਾਰ

0
64

ਚੰਡੀਗੜ੍ਹ: ਕਾਂਗਰਸ ਨੇ ਅੱਜ ਪੰਜ ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਤਿੰਨ ਪੰਜਾਬ, ਇੱਕ ਬਿਹਾਰ ਤੇ ਇੱਕ ਹਿਮਾਚਲ ਪ੍ਰਦੇਸ਼ ਦਾ ਉਮੀਦਵਾਰ ਸ਼ਾਮਲ ਹਨ। ਕਾਂਗਰਸ ਵੱਲੋਂ ਪੰਜਾਬ ਵਿੱਚ ਐਲਾਨੇ ਉਮੀਦਵਾਰਾਂ ਵਿੱਚ ਫਤਹਿਗੜ੍ਹ ਸਾਹਿਬ ਤੋਂ ਡਾ. ਅਮਰ ਸਿੰਘ, ਖਡੂਰ ਸਾਹਿਬ ਤੋਂ ਜਸਬੀਰ ਸਿੰਘ ਡਿੰਪਾ ਤੇ ਫਰੀਦਕੋਟ ਤੋਂ ਮੁਹੰਮਦ ਸਦੀਕ ਸ਼ਾਮਲ ਹਨ।

ਇਸ ਤੋਂ ਇਲਾਵਾ ਬਿਹਾਰ ਦੇ ਪਟਨਾ ਸਾਹਿਬ ਤੋਂ ਸ਼ਤਰੂਘਨ ਸਿਨ੍ਹਾਂ ਨੂੰ ਉਮੀਦਵਾਰ ਬਣਾਇਆ ਗਿਆ ਹੈ। ਸ਼ਤਰੂਘਨ ਅੱਜ ਹੀ ਬੀਜੇਪੀ ਨੂੰ ਛੱਡ ਕਾਂਗਰਸ ਵਿੱਚ ਸ਼ਾਮਲ ਹੋਏ ਹਨ। ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਦੀ ਹਮੀਰਪੁਰ ਹਲਕੇ ਤੋਂ ਰਾਮ ਲਾਲ ਠਾਕੁਰ ਨੂੰ ਉਮੀਦਵਾਰ ਬਣਾਇਆ ਗਿਆ ਹੈ।

ਕਾਂਗਰਸ ਨੇ ਹੁਣ ਤੱਕ ਨੌਂ ਉਮੀਦਵਾਰਾਂ ਦੇ ਨਾਂ ਐਲਾਨ ਦਿੱਤੇ ਹਨ। ਇਸ ਤੋਂ ਬਾਅਦ ਚਾਰ ਸੀਟਾਂ ਬਠਿੰਡਾ, ਫਿਰੋਜ਼ਪੁਰ, ਸੰਗਰੂਰ ਤੇ ਅਨੰਦਪੁਰ ਸਾਹਿਬ ਹੀ ਰਹਿ ਜਾਣਗੀਆਂ। ਇਨ੍ਹਾਂ ਹਲਕਿਆਂ ‘ਤੇ ਉਮੀਦਵਾਰਾਂ ਦੇ ਐਲਾਨ ਵਿੱਚ ਕੁਝ ਦੇਰੀ ਹੋ ਸਕਦੀ ਹੈ ਕਿਉਂਕਿ ਇਸ ਬਾਰੇ ਅਜੇ ਪੰਜਾਬ ਸਕਰੀਨਿੰਗ ਕਮੇਟੀ ਵੀ ਇੱਕਮਤ ਨਹੀਂ ਹੈ।

ਪੰਜਾਬ ਦੇ ਉਮੀਦਵਾਰਾਂ ਬਾਰੇ ਫੈਸਲਾ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸਕਰੀਨਿੰਗ ਕਮੇਟੀ ਦੇ ਮੈਂਬਰਾਂ ਦੀ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਹੋਈ ਮੀਟਿੰਗ ਵਿੱਚ ਹੋਇਆ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਹਾਜ਼ਰ ਸੀ।

LEAVE A REPLY

Please enter your comment!
Please enter your name here