ਕਾਰਗਿਲ ਸ਼ਹੀਦ ਰਛਵਿੰਦਰ ਸਿੰਘ ਦਾ ਜਨਮ ਦਿਨ ਪੌਦਾ ਲਗਾ ਕੇ ਮਨਾਇਆ ਗਿਆ

0
93

ਮਾਨਸਾ  2 ਅਗਸਤ(ਸਾਰਾ ਯਹਾ,(bps)) :ਕਾਰਗਿਲ ਸ਼ਹੀਦ ਰਛਵਿੰਦਰ ਸਿੰਘ ਸੀਨੀਅਰ ਸੈਕੰਡਰੀ ਮੈਮੋਰੀਅਲ ਸਕੂਲ ਘੁਰਕਣੀ ਵਿਖੇ ਕਾਰਗਿਲ ਸ਼ਹੀਦ ਰਛਵਿੰਦਰ ਸਿੰਘ ਦਾ ਜਨਮ ਦਿਨ ਮਨਾਇਆ ਗਿਆ। ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਮੈਡਮ ਰੂਚੀ ਗੋਇਲ ਨੇ ਦੱਸਿਆ ਕਿ ਕਾਰਗਿਲ ਸ਼ਹੀਦ ਰਛਵਿੰਦਰ ਸਿੰਘ ਦਾ ਜਨਮ ਦਿਨ ਸਕੂਲ ਵਿੱਚ ਪੌਦੇ ਲਗਾਕੇ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਪੁਰਾਣੇ ਵਿਦਿਆਰਥੀ ਜਗਜੀਤ ਸਿੰਘ ਘੁਰਕਣੀ ਜੋ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਪੀ.ਐੱਚ.ਡੀ. ਰਿਸਰਚ ਸਕੋਲਰ ਹਨ ਵਿਸ਼ੇਸ਼ ਤੌਰ ਤੇ ਸਕੂਲ ਵਿੱਚ ਪਹੁੰਚੇ। ਉਨ੍ਹਾਂ ਕਾਰਗਿਲ ਸ਼ਹੀਦ ਦੀ ਯਾਦਗਾਰ ਨੂੰ ਸਮਰਪਿਤ ਸਕੂਲ ਦੇ ਵਿਹੜੇ ਵਿੱਚ ਪੌਦਾ ਲਗਾਉਂਦਿਆਂ ਬੱਚਿਆਂ ਦੇ ਸਨਮੁੱਖ ਹੁੰਦਿਆਂ ਕਿਹਾ ਬੱਚਿਆਂ ਨੂੰ ਆਪਣੀ ਮੰਜ਼ਿਲ ਤੱਕ ਪਹੁੰਚਣ ਲਈ ਸਖ਼ਤ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨੀ ਚਾਹੀਦੀ ਹੈ ਉਨ੍ਹਾਂ ਕਿਹਾ ਕਿ ਜੋ ਬੱਚੇ ਆਪਣੇ ਮਾਪਿਆਂ ਅਤੇ ਅਧਿਆਪਕਾਂ ਦਾ ਸਤਿਕਾਰ ਕਰਦੇ ਹਨ ਉਹ ਆਪਣੀ ਮੰਜ਼ਿਲ ਜ਼ਰੂਰ ਪਾ ਲੈਂਦੇ ਹਨ।ਉਨ੍ਹਾਂ ਬੱਚਿਆਂ ਨੂੰ ਨਵੇਂ ਪੌਦੇ ਲਗਾਉਣ ਅਤੇ ਉਨ੍ਹਾਂ ਦੀ ਸਾਂਭ ਸੰਭਾਲ ਕਰਨ ਲਈ ਵੀ ਪ੍ਰੇਰਿਆ। ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਗੁਰਜੀਤ ਸਿੰਘ ਡੁੰਮ ਨੇ ਬੋਲਦਿਆਂ ਕਿਹਾ ਕਿ ਸਾਨੂੰ ਮਾਣ ਹੈ ਕਿ ਇਸ ਸਕੂਲ ਦੇ ਵਿਦਿਆਰਥੀ ਅੱਜ  ਜਿੱਥੇ ਉੱਚ ਸਿੱਖਿਆ ਪ੍ਰਾਪਤ ਕਰ ਰਹੇ ਹਨ ਉੱਥੇ ਸਕੂਲ ਦੇ ਕਈ ਵਿਦਿਆਰਥੀ ਚੰਗੀਆਂ ਨੌਕਰੀਆਂ ਤੇ ਕੰਮ ਕਰ ਰਹੇ ਹਨ। ਉਨ੍ਹਾਂ ਬੱਚਿਆਂ ਨੂੰ ਕਿਹਾ ਕਿ ਵਧ ਰਹੇ ਵਾਤਾਵਰਨ ਪ੍ਰਦੂਸ਼ਣ ਨੂੰ ਵੇਖਦਿਆਂ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ। ਇਸ ਮੌਕੇ ਇਕਬਾਲ ਸਿੰਘ, ਗੁਰਪਿੰਦਰ ਸਿੰਘ, ਜਗਵਿੰਦਰ ਸਿੰਘ, ਰਾਜਨਦੀਪ ਕੌਰ, ਰੀਤੂ ਰਾਣੀ, ਅਮਨਦੀਪ ਕੌਰ, ਖੁਸ਼ਦੀਪ ਕੌਰ, ਖੁਸ਼ਪ੍ਰੀਤ ਕੌਰ ਸਮੂਹ ਸਟਾਫ ਅਤੇ ਵਿਦਿਆਰਥੀ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here