

ਅੰਮ੍ਰਿਤਸਰ: ਤਰਨ ਤਾਰਨ ਦੇ ਸੇਵਾ ਦੇਵੀ ਕਾਲਜ ਵਿੱਚ ਨੌਜਵਾਨਾਂ ਦੇ ਦੋ ਗਰੁੱਪਾਂ ਵਿਚਾਲੇ ਗੋਲ਼ੀਆਂ ਚੱਲ ਗਈਆਂ, ਜਿਸ ਕਾਰਨ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਨੌਜਵਾਨਾਂ ਦਰਮਿਆਨ ਪਹਿਲਾਂ ਕਿਸੇ ਗੱਲ ਤੋਂ ਵਿਵਾਦ ਚੱਲ ਰਿਹਾ ਸੀ ਜੋ ਕਾਲਜ ਆ ਕੇ ਖ਼ੂਨੀ ਰੂਪ ਧਾਰਨ ਕਰ ਗਿਆ।
ਕਾਲਜ ਦੇ ਪ੍ਰਬੰਧਕ ਜਤਿੰਦਰ ਸੂਦ ਨੇ ਦੱਸਿਆ ਕਿ ਘਟਨਾ ਨੂੰ ਅੰਜਾਮ ਉਨ੍ਹਾਂ ਦੇ ਵਿਦਿਆਰਥੀਆਂ ਨੇ ਨਹੀਂ ਬਲਕਿ ਬਾਹਰਲੇ ਲੋਕਾਂ ਨੇ ਦਿੱਤਾ। ਹਾਲਾਂਕਿ, ਸਾਰੀ ਘਟਨਾ ਕਾਲਜ ਦੇ ਅੰਦਰ ਹੀ ਵਾਪਰੀ। ਪਹਿਲਾਂ ਨੌਜਵਾਨਾਂ ਦਰਮਿਆਨ ਬਹਿਸ ਹੋਈ ਤੇ ਫਿਰ ਦੋਵਾਂ ਗੁੱਟਾਂ ਵਿੱਚ ਗੋਲ਼ੀਆਂ ਚੱਲਣੀਆਂ ਸ਼ੁਰੂ ਹੋ ਗਈਆਂ।
ਤਰਨ ਤਾਰਨ ਦੇ ਪੁਲਿਸ ਕਪਤਾਨ ਨੇ ਦੱਸਿਆ ਕਿ ਪੁਲਿਸ ਮੌਕੇ ‘ਤੇ ਜਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਖ਼ਮੀ ਨੌਜਵਾਨਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਇਸ ਸਮੇਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਕਰਕੇ ਦਿਹਾਤੀ ਖੇਤਰਾਂ ਵਿੱਚ ਚੋਣ ਜ਼ਾਬਤਾ ਲੱਗਾ ਹੋਇਆ ਹੈ। ਹਾਲਾਂਕਿ, ਸ਼ਹਿਰੀ ਖੇਤਰਾਂ ਵਿੱਚ ਇਸ ਦੇ ਦਾਇਰੇ ਤੋਂ ਬਾਹਰ ਹਨ, ਪਰ ਫਿਰ ਵੀ ਸ਼ਰ੍ਹੇਆਮ ਗੁੰਡਾਗਰਦੀ ਪੁਲਿਸ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕਦੀ ਹੈ।
EDITED BY : SARA YAHA | | Last Updated : 7:15 pm 13 September 2018























