ਕਿਤਾਬ ਮਸਲੇ ‘ਤੇ ਕੈਪਟਨ ਨੇ ਵਿਰੋਧੀਆਂ ਨੂੰ ਘੂਰਿਆ

0
6

ਚੰਡੀਗੜ੍ਹ(ਸਾਰਾ ਯਹਾ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਰੋਧੀ ਪਾਰਟੀਆਂ ਨੂੰ 12ਵੀਂ ਤੇ 11ਵੀਂ ਜਮਾਤ ਦੀ ਕਿਤਾਬ ‘ਤੇ ਸਿਆਸਤ ਕਰਨ ਬਾਰੇ ਵਰਜਿਆ ਹੈ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਨਾਲ ਕੋਈ ਛੇੜਛਾੜ ਨਹੀਂ ਕੀਤੀ ਹੈ ਤੇ ਨਾ ਕੋਈ ਕੁਝ ਬਦਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਜਾਣਬੁੱਝ ਕੇ ਕੂੜ ਪ੍ਰਚਾਰ ਕਰ ਰਹੇ ਹਨ।

ਉਨ੍ਹਾਂ ਕਿਹਾ ਜਿਸ ਮੌਕੇ ਕਿਤਾਬ ਤਿਆਰ ਕੀਤੀ ਜਾ ਰਹੀ ਸੀ, ਉਸ ਮੌਕੇ ਸ਼੍ਰੋਮਣੀ ਕਮੇਟੀ ਦਾ ਨੁਮਾਇੰਦਾ ਪਰਮਵੀਰ ਸਿੰਘ ਵੀ ਮੌਜੂਦ ਸੀ। ਉਹ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪ੍ਰੋਫੈਸਰ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਕਿਤਾਬਾਂ ਮਾਹਰਾਂ ਦੀ ਰਾਏ ਨਾਲ ਬਣੀਆਂ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਤੇ ਸਿੱਖ ਇਤਿਹਾਸ ਵਿਦਿਆਰਥੀਆਂ ਲਈ ਬਹੁਤ ਅਹਿਮ ਹੈ ਤੇ ਉਹ ਪੜ੍ਹਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀਆਂ ਨੂੰ ਸਿੱਖਿਆ ਜਿਹੇ ਮਸਲਿਆਂ ਤੇ ਸਿਆਸਤ ਨਹੀਂ ਕਰਨੀ ਚਾਹੀਦੀ ਤੇ ਗੱਲਾਂ ਨੂੰ ਜਾਣ ਬੁਝ ਕੇ ਧਾਰਮਿਕ ਰੰਗ ਨਹੀਂ ਦੇਣਾ ਚਾਹੀਦਾ।

LEAVE A REPLY

Please enter your comment!
Please enter your name here