ਕਿਸਾਨਾਂ ਦੀ ਫਸਲ ਦਾ ਇੱਕ ਇੱਕ ਦਾਣਾ ਖਰੀਦ ਕਰਨ ਲਈ ਸਰਕਾਰ ਵਚਨਬੱਧ

0
16

ਮਾਨਸਾ, 10 ਨਵੰਬਰ (ਬਲਜੀਤ ਸ਼ਰਮਾ) : ਦੇਸ਼ ਦੇ ਅੰਨਦਾਤਾ ਕਿਸਾਨ ਵੱਲੋਂ ਆਪਣੀ ਮਿਹਨਤ ਨਾਲ ਤਿਆਰ ਕੀਤੀ ਗਈ ਫਸਲ ਦਾ ਇੱਕ ਇੱਕ ਦਾਣਾ ਖਰੀਦ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ ਅਤੇ ਝੋਨੇ ਦੀ ਫਸਲ ਦੀ ਖਰੀਦੋ-ਫਰੋਖ਼ਤ ਦਾ ਕੰਮ ਜ਼ਿਲ੍ਹੇ ਦੀਆਂ 115 ਮੰਡੀਆਂ ਵਿੱਚ ਨਿਰਵਿਘਨ ਅਤੇ ਸੁਚੱਜੇ ਢੰਗ ਨਾਲ ਨੇਪਰੇ ਚੜ੍ਹ ਰਿਹਾ ਹੈ। ਜ਼ਿਲ੍ਹੇ ਅੰਦਰ ਝੋਨੇ ਦੇ ਖਰੀਦ ਸੀਜ਼ਨ ਨੂੰ ਵਧੀਆ ਢੰਗ ਨਾਲ ਕਰਨ ਹਿੱਤ ਮੰਡੀਆਂ ਅੰਦਰ ਸੈਕਟਰ ਅਫਸਰਾਂ ਅਤੇ ਸੁਪਰਵਾਈਜ਼ਰਾਂ ਦੀ ਵੀ ਤਾਇਨਾਤੀ ਕੀਤੀ ਗਈ ਹੈ, ਤਾਂ ਜੋ ਖਰੀਦ ਦੌਰਾਨ ਕਿਸੇ ਵੀ ਕਿਸਮ ਦੀ ਕੋਈ ਸਮੱਸਿਆ ਦਰਪੇਸ਼ ਨਾ ਆ ਸਕੇ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ਼੍ਰੀ ਬਲਦੇਵ ਰਾਜ ਵਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਮੰਡੀਆਂ ਵਿੱਚ ਕਿਸਾਨਾਂ ਅਤੇ ਹੋਰ ਕਿਸੇ ਵਰਗ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਨਾ ਆਵੇ ਇਸ ਲਈ ਮੰਡੀਆਂ ਵਿੱਚ ਪਹਿਲਾਂ ਤੋਂ ਹੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਸਨ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਬਿਜਲੀ, ਪਾਣੀ ਅਤੇ ਬੈਠਣ ਲਈ ਪੁਖ਼ਤਾ ਇੰਤਜਾਮ ਕੀਤੇ ਹੋਏ ਹਨ ਅਤੇ ਕਿਸਾਨਾਂ ਦੀ ਫਸਲ ਮੰਡੀਆਂ ਵਿੱਚ ਲਿਆਉਂਦਿਆਂ ਹੀ ਏਜ਼ਸੀਆਂ ਵੱਲੋਂ ਖਰੀਦ ਕੀਤੀ ਜਾ ਰਹੀ ਹੈ।
ਸ਼੍ਰੀ ਵਰਮਾ ਨੇ ਦੱਸਿਆ ਕਿ 9 ਨਵੰਬਰ 2018 ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 549796 ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ ਅਤੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 514779 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਗਈ ਫਸਲ ਵਿੱਚੋਂ ਪਨਗਰੇਨ ਨੇ 179049, ਮਾਰਕਫੈਡ ਵੱਲੋਂ 106856, ਵੇਅਰ ਹਾਊਸ ਵੱਲੋਂ 59170 ਅਤੇ ਪੰਜਾਬ ਐਗਰੋ ਵੱਲੋਂ 45288 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਖੁਰਾਕ ਤੇ ਸਪਲਾਈ ਅਫ਼ਸਰ ਨੇ ਦੱਸਿਆ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਲਈ 824.92 ਕਰੋੜ ਰੁਪਏ ਦੀ ਅਦਾਇਗੀ ਵੀ ਕਰ ਦਿੱਤੀ ਗਈ ਹੈ ਜੋ ਕਿ ਕੁੱਲ ਰਕਮ ਦਾ 96 ਫੀਸਦੀ ਬਣਦਾ ਹੈ। ਉਨ੍ਹਾਂ ਦੱਸਿਆ ਕਿ ਇਸ ਤਹਿਤ ਪਨਗਰੇਨ ਵੱਲੋਂ 282.08 ਕਰੋੜ, ਮਾਰਕਫੈਡ ਵੱਲੋਂ 230.59 ਕਰੋੜ, ਪਨਸਪ ਵੱਲੋਂ 158.23 ਕਰੋੜ, ਵੇਅਰ ਹਾਊਸ ਵੱਲੋਂ 86.54 ਕਰੋੜ ਅਤੇ ਪੰਜਾਬ ਐਗਰੋ ਵੱਲੋਂ 67.48 ਕਰੋੜ ਰੁਪਏ ਦੀ ਅਦਾਇਗੀ ਨਿਸ਼ਚਿਤ ਸਮੇਂ ਅੰਦਰ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਕਿਸੇ ਕਿਸਮ ਦੀ ਸਮੱਸਿਆ ਨਾ ਆਵੇ ਇਸ ਲਈ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਵੀ ਨਾਲੋ-ਨਾਲ ਹੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਖਰੀਦ ਕੀਤੀ ਗਈ ਫਸਲ ਵਿੱਚੋਂ 504924 ਮੀਟਰਕ ਝੋਨੇ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ।
ਸ਼੍ਰੀ ਬਲਦੇਵ ਰਾਜ ਵਰਮਾ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਕਰੀਬ 35706 ਕਿਸਾਨਾਂ ਦੀ ਫਸਲ ਖਰੀਦ ਕੀਤੀ ਜਾ ਚੁਕੀ ਹੈ। ਉਨ੍ਹਾਂ ਦੱਸਿਆ ਕਿ ਪਨਗਰੇਨ ਵੱਲੋਂ 13573, ਮਾਰਕਫੈਡ ਵੱਲੋਂ 7510, ਪਨਸਪ ਵੱਲੋਂ 7768, ਵੇਅਰ ਹਾਊਸ ਵੱਲੋਂ 4160 ਅਤੇ ਪੰਜਾਬ ਐਗਰੋ ਵੱਲੋਂ 2692 ਕਿਸਾਨਾਂ ਦੀ ਝੋਨੇ ਦੀ ਫਸਲ ਦੀ ਖਰੀਦ ਕੀਤੀ ਜਾ ਚੁੱਕੀ ਹੈ।


DITED BY : SARA YAHA | | Last Updated : 7:13 pm 10 ਨਵੰਬਰ 2018

LEAVE A REPLY

Please enter your comment!
Please enter your name here