*ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਖਾਦ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਮੁੱਖ ਖੇਤੀਬਾੜੀ ਅਫ਼ਸਰ*

0
74

ਮਾਨਸਾ, 6 ਨਵੰਬਰ (ਸਾਰਾ ਯਹਾਂ/ਮੁੱਖ ਸੰਪਾਦਕ) :

ਜ਼ਿਲ੍ਹਾ ਮਾਨਸਾ ਵਿੱਚ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਖਾਦ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।   ਇਹ ਪ੍ਰਗਟਾਵਾ ਕਰਦੇ ਹੋਏ ਮੁੱਖ ਖੇਤੀਬਾੜੀ ਅਫ਼ਸਰ ਮਾਨਸਾ ਹਰਵਿੰਦਰ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਮਾਨਸਾ ਵਿੱਚ ਹੁਣ ਤੱਕ ਝੋਨੇ ਦੀ ਕਟਾਈ 95 ਫ਼ੀਸਦੀ ਹੋ ਚੁੱਕੀ ਹੈਜਿਸ ਵਿੱਚੋਂ 71 ਫ਼ੀਸਦੀ ਪਰਾਲੀ ਦਾ ਪ੍ਰਬੰਧਨ ਵੀ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਇਸ ਹਾੜ੍ਹੀ ਦੌਰਾਨ 1,71,000 ਹੈਕਟੇਅਰ ਰਕਬੇ ਵਿੱਚ ਕਣਕ ਦੀ ਬਿਜਾਈ ਕੀਤੀ ਜਾਣੀ ਹੈਜਿਸ ਲਈ 23,741 ਮੀਟਰਿਕ ਟਨ ਫਾਸਫੋਰਸ ਖਾਦ ਦੀ ਲੋੜ ਹੈਜਿਸ ਵਿੱਚੋਂ 13,290 ਮੀਟਰਿਕ ਟਨ ਖਾਦ ਮਾਨਸਾ ਵਿੱਚ  ਚੁੱਕੀ ਹੈ।

             ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਫਾਸਫੋਰਸ ਦੇ ਬਦਲਵੇਂ ਪ੍ਰਬੰਧ ਵਜੋਂ ਟੀHਐਸHਪੀਖਾਦ ਜਿਸ ਵਿੱਚ 46 ਫ਼ੀਸਦੀ ਫਾਸਫੋਰਸ ਹੁੰਦੀ ਹੈਉਹ ਖਾਦ ਹੁਣ 3900 ਮੀਟਰਿਕ ਟਨ  ਚੁੱਕੀ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ 6550 ਮੀਟਰਿਕ ਟਨ ਡੀHHਪੀ ਖਾਦ ਦੇ ਰੈਕ ਅਗਲੇ 7 ਦਿਨਾਂ ਵਿੱਚ  ਜਾਣਗੇ।

           ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਸਿਰਫ਼ ਡੀ..ਪੀ ‘ਤੇ ਹੀ ਨਿਰਭਰ ਨਾ ਰਹਿਣਕਿਉਂਕਿ ਫਾਸਫੋਰਸ ਦੀ ਮਾਤਰਾ ਨੂੰ ਜ਼ਮੀਨ ਵਿੱਚ ਪੂਰਾ ਕਰਨ ਲਈ ਇਸ ਦੇ ਬਦਲ ਦੇ ਤੌਰ ‘ਤੇ ਟੀ ਐੱਸ ਪੀ (ਟਰਿਪਲ ਸੁਪਰ ਫੋਸਫੇਟ), ਐਨ.ਪੀ.ਕੇ 12:32:16 ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ।    

      ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਣਕ ਦੀਆਂ ਅਗੇਤੀਆਂ/ਦਰਮਿਆਨੀਆਂ ਕਿਸਮਾਂ ਦੀ ਬਿਜਾਈ 25 ਨਵੰਬਰ ਤੱਕ ਕੀਤੀ ਜਾ ਸਕਦੀ ਹੈ ਅਤੇ ਪਛੇਤੀਆਂ ਕਿਸਮਾਂ ਦੀ ਬਿਜਾਈ 15 ਦਸੰਬਰ ਤੱਕ ਕੀਤੀ ਜਾ ਸਕਦੀ ਹੈ। ਇਸ ਲਈ ਕਿਸਾਨ ਪਰਾਲੀ ਦਾ ਪ੍ਰਬੰਧਨ ਵਿਭਾਗ ਦੀਆਂ ਸਿਫਾਰਿਸ਼ਾਂ ਅਨੁਸਾਰ ਇਨਸਿਟੂ ਅਤੇ ਐਕਸਸੀਟੂ ਰਾਹੀਂ ਕਰਨ ਅਤੇ ਜਲਦਬਾਜ਼ੀ ਵਿੱਚ ਪਰਾਲੀ ਨੂੰ ਅੱਗ ਨਾ ਲਗਾਉਣ।

           ਉਨ੍ਹਾਂ ਖਾਦ ਵਿਕਰੇਤਾਵਾਂ ਨੂੰ ਖਾਦਾਂ ਨਾਲ ਕਿਸੇ ਵੀ ਕਿਸਮ ਦੀ ਬੇਲੋੜੀ ਚੀਜ਼ ਦੀ ਟੈਗਿੰਗ ਨਾ ਕਰਨ ਦੀ ਸਖ਼ਤ ਹਦਾਇਤ ਕੀਤੀ ਤਾਂ ਜੋ ਕਿਸਾਨਾਂ ਨੂੰ ਫਾਲਤੂ ਵਿੱਤੀ ਬੋਝ ਤੋਂ ਬਚਾਇਆ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਖਾਦ/ਬੀਜ/ਦਵਾਈ ਦੀ ਖਰੀਦ ਪੱਕੇ ਬਿੱਲ ਰਾਹੀਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਸਾਨਾਂ ਨੂੰ ਵਿਸਵਾਸ਼ ਦਵਾਇਆ ਕਿ ਮਾਨਸਾ ਜ਼ਿਲ੍ਹੇ ਵਿੱਚ ਕਿਸੇ ਵੀ ਕਿਸਮ ਦੀ ਖਾਦ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

NO COMMENTS